Punjab News : ਆਪ MP ਰਾਘਵ ਚੱਢਾ ਨੇ ਸੰਸਦ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਸ਼ਾਹੀ ਸਿੰਘਾਸਨ ਨੂੰ ਵਾਪਸ ਲਿਆਉਣ ਦੀ ਰੱਖੀ ਮੰਗ
Published : Jul 24, 2024, 8:40 pm IST
Updated : Jul 24, 2024, 8:40 pm IST
SHARE ARTICLE
AAP MP Raghav Chadha
AAP MP Raghav Chadha

ਕਿਹਾ - ਭਾਰਤ ਸਰਕਾਰ ਨੂੰ ਅੰਤਰਰਾਸ਼ਟਰੀ ਸਬੰਧਾਂ ਰਾਹੀਂ ਬ੍ਰਿਟਿਸ਼ ਸਰਕਾਰ ਨਾਲ ਗੱਲ ਕਰਨੀ ਚਾਹੀਦੀ ਹੈ ਅਤੇ ਸ਼ਾਹੀ ਗੱਦੀ ਨੂੰ ਵਾਪਸ ਲਿਆਉਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ

Punjab News : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਬੁੱਧਵਾਰ ਨੂੰ ਸੰਸਦ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਸ਼ਾਹੀ ਸਿੰਘਾਸਨ ਨੂੰ ਵਾਪਸ ਭਾਰਤ ਲਿਆਉਣ ਮੰਗ ਰੱਖੀ ਹੈ। ਉਨ੍ਹਾਂ ਕਿਹਾ ਕਿ ਇਹ ਮੁੱਦਾ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ।

ਰਾਜ ਸਭਾ 'ਚ ਆਪਣੇ ਸੰਬੋਧਨ ਦੌਰਾਨ ਰਾਘਵ ਚੱਢਾ ਨੇ ਕਿਹਾ ਕਿ ਮੈਂ ਖ਼ੁਸ਼ਕਿਸਮਤ ਹਾਂ ਕਿ ਮੈਂ ਪੰਜਾਬ ਤੋਂ ਆਇਆ ਹਾਂ ਜਿੱਥੇ ਕਦੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਨੇ ਰਾਜ ਕੀਤਾ ਸੀ। ਮਹਾਰਾਜਾ ਰਣਜੀਤ ਸਿੰਘ ਦਾ ਰਾਜ ਸੱਚਮੁੱਚ ਵਧੀਆ ਸ਼ਾਸਨ ਸੀ, ਜਿੱਥੇ ਸਾਰਿਆਂ ਨੂੰ ਇਨਸਾਫ਼ ਮਿਲਦਾ ਸੀ। ਉਹ ਅਜਿਹੇ ਮਹਾਨ ਯੋਧਾ ਸਨ, ਜਿਨ੍ਹਾਂ ਦੇ ਨਾਮ ਨਾਲ ਮਹਾਨ ਯੋਧਿਆਂ ਦੀਆਂ ਰੂਹਾਂ ਕੰਬਦੀਆਂ ਸਨ।

ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਮੈਦਾਨ-ਏ-ਜੰਗ ਵਿੱਚ ਸ਼ੇਰ ਵਾਂਗ ਗਰਜਦੇ ਸਨ। ਉਨ੍ਹਾਂ ਨੇ ਬਹਾਦਰੀ ਦਾ ਹੀ ਨਹੀਂ ਸਗੋਂ ਪੂਰੀ ਦੁਨੀਆ ਨੂੰ ਮਨੁੱਖਤਾ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਦੇ ਰਾਜ ਦੌਰਾਨ ਜਾਤ-ਪਾਤ ਅਤੇ ਧਰਮ ਦੇ ਨਾਂ 'ਤੇ ਕੋਈ ਵਿਤਕਰਾ ਨਹੀਂ ਕੀਤਾ ਗਿਆ। ਬੀਬੀਸੀ ਵਿਸ਼ਵ ਇਤਿਹਾਸ ਦੇ ਇੱਕ ਸਰਵੇਖਣ ਨੇ ਮਹਾਰਾਜ ਰਣਜੀਤ ਸਿੰਘ ਨੂੰ 'ਗਰੇਟੇਅਸਟ ਲੀਡਰ ਆੱਫ ਆਲ ਟਾਈਮ' ਦਾ ਖ਼ਿਤਾਬ ਦਿੱਤਾ ਹੈ। ਮੈਂ ਇਸ ਸਦਨ ਵਿੱਚ ਅਜਿਹੇ ਮਹਾਤਮਾ ਨੂੰ ਸਲਾਮ ਕਰਦਾ ਹਾਂ ਅਤੇ ਉਨ੍ਹਾਂ ਦੀ ਗੱਦੀ ਵਾਪਸ ਲਿਆਉਣ ਦੀ ਅਪੀਲ ਕਰਦਾ ਹਾਂ।

ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਜੀ ਦੇ ਜੀਵਨ ਤੋਂ ਸਾਨੂੰ ਸਭ ਨੂੰ ਪ੍ਰੇਰਨਾ ਅਤੇ ਸਿੱਖਿਆ ਮਿਲਦੀ ਹੈ। ਇਸ ਲਈ ਉਨ੍ਹਾਂ ਦੀ ਗੱਦੀ ਦੇਸ਼ ਵਿੱਚ ਵਾਪਸ ਆਉਣੀ ਚਾਹੀਦੀ ਹੈ ਅਤੇ ਸਾਰਿਆਂ ਨੂੰ ਇਸ ਨੂੰ ਦੇਖਣ ਦਾ ਮੌਕਾ ਮਿਲਣਾ ਚਾਹੀਦਾ ਹੈ। ਨਾਲ ਹੀ ਉਨ੍ਹਾਂ ਦੀ ਬਹਾਦਰੀ, ਮਨੁੱਖਤਾ ਅਤੇ ਰਾਜ ਦੀ ਨੀਤੀ ਬੱਚਿਆਂ ਨੂੰ ਕਿਤਾਬਾਂ ਵਿੱਚ ਪੜ੍ਹਾਉਣੀ ਚਾਹੀਦੀ ਹੈ ਤਾਂ ਜੋ ਉਹ ਅੱਜ ਦੇ ਸਿਆਸੀ ਦੌਰ ਵਿੱਚ ਚੰਗੇ ਸ਼ਾਸਨ ਦੇ ਅਸਲ ਅਰਥ ਜਾਣ ਸਕਣ।

ਉਨ੍ਹਾਂ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਦਾ ਸੋਨੇ ਦਾ ਸ਼ਾਹੀ ਸਿੰਘਾਸਨ ਲੰਡਨ ਦੇ ਵਿਕਟੋਰੀਆ ਅਤੇ ਐਲਬਰਟ ਮਿਊਜ਼ੀਅਮ ਵਿੱਚ ਰੱਖਿਆ ਹੋਇਆ ਹੈ। ਭਾਰਤ ਸਰਕਾਰ ਨੂੰ ਅੰਤਰਰਾਸ਼ਟਰੀ ਸਬੰਧਾਂ ਰਾਹੀਂ ਬ੍ਰਿਟਿਸ਼ ਸਰਕਾਰ ਨਾਲ ਗੱਲ ਕਰਨੀ ਚਾਹੀਦੀ ਹੈ ਅਤੇ ਉਸ ਗੱਦੀ ਨੂੰ ਵਾਪਸ ਲਿਆਉਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Hardeep Mundian Interview: ਚੱਲਦੀ Interview 'ਚ ਮੰਤਰੀ ਦੀਆਂ ਅੱਖਾਂ 'ਚ ਆਏ ਹੰਝੂ, ਜਦੋਂ ਯਾਦ ਕੀਤੀ PM ਦੀ ਗੱਲ!

10 Sep 2025 3:35 PM

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM
Advertisement