Bathinda News : ਪੁਲਿਸ ਨੇ ਗ੍ਰਿਫ਼ਤਾਰ ਕਰ ਕੀਤਾ ਅਦਾਲਤ ’ਚ ਪੇਸ਼, ਮੁਲਜ਼ਮ ਲਵਪ੍ਰੀਤ ਸਿੰਘ ਦਾ 1 ਦਿਨ ਦਾ ਮਿਲਿਆ ਪੁਲਿਸ ਰਿਮਾਂਡ
Bathinda News : ਬਠਿੰਡਾ ਦੀ ਉੱਚ ਸੁਰੱਖਿਆ ਵਾਲੀ ਕੇਂਦਰੀ ਜੇਲ੍ਹ ਵਿਚ ਕੈਦੀਆਂ ਨੂੰ ਨਸ਼ਾ ਸਪਲਾਈ ਕਰਨ ਵਾਲੇ ਜੇਲ੍ਹ ਵਾਰਡਰ ਨੂੰ ਜੇਲ੍ਹ ਸੁਰੱਖਿਆ ਮੁਲਾਜ਼ਮਾਂ ਨੇ ਕਾਬੂ ਕਰਕੇ ਕੈਂਟ ਥਾਣੇ ਦੇ ਹਵਾਲੇ ਕਰ ਦਿੱਤਾ ਹੈ। ਪੁਲਿਸ ਨੇ ਕੈਦੀਆਂ ਕੋਲੋਂ 3 ਗ੍ਰਾਮ ਚਿੱਟਾ ਬਰਾਮਦ ਕੀਤਾ ਹੈ। ਜਾਂਚ ਤੋਂ ਬਾਅਦ ਪੁਲਿਸ ਨੇ ਇੱਕ ਕੈਦੀ ਅਤੇ ਹਵਾਲਾਤੀ ਨੂੰ ਨਾਮਜ਼ਦ ਕੀਤਾ ਹੈ, ਜਿਸ ਨੂੰ ਜੇਲ੍ਹ ਵਾਰਡਰ ਨੇ ਖੁਦ ਨਸ਼ੀਲੇ ਪਦਾਰਥਾਂ ਦੀ ਸਪਲਾਈ ਕੀਤੀ ਸੀ। ਮੁਲਜ਼ਮ ਜੇਲ੍ਹ ਵਾਰਡਰ ਦੀ ਪਛਾਣ ਲਵਪ੍ਰੀਤ ਸਿੰਘ ਵਜੋਂ ਹੋਈ ਹੈ, ਜਦਕਿ ਬਾਕੀ ਮੁਲਜ਼ਮਾਂ ਦੀ ਪਛਾਣ ਕੈਦੀ ਪ੍ਰਦੀਪ ਕੁਮਾਰ ਵਾਸੀ ਹਰਰਾਏਪੁਰ, ਕੈਦੀ ਸੁਖਚੈਨ ਸਿੰਘ ਵਾਸੀ ਚੱਕ ਰਾਮ ਸਿੰਘ ਵਾਲਾ ਵਜੋਂ ਹੋਈ ਹੈ।
ਇਸ ਸਬੰਧੀ ਥਾਣਾ ਕੈਂਟ ਦੇ ਐਸਐਚਓ ਇੰਸਪੈਕਟਰ ਕੁਲਦੀਪ ਸਿੰਘ ਨੇ ਦੱਸਿਆ ਕਿ ਕੇਂਦਰੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਵੱਲੋਂ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਕਿਹਾ ਗਿਆ ਹੈ ਕਿ ਜੇਲ੍ਹ ’ਚ ਤਲਾਸ਼ੀ ਮੁਹਿੰਮ ਚਲਾਈ ਗਈ ਸੀ। ਇਸ ਦੌਰਾਨ ਪ੍ਰਦੀਪ ਕੁਮਾਰ ਵਾਸੀ ਹਰ ਰਾਏਪੁਰ ਅਤੇ ਕੈਦੀ ਸੁਖਚੈਨ ਸਿੰਘ ਵਾਸੀ ਚੱਕ ਰਾਮ ਸਿੰਘ ਵਾਲਾ ਕੋਲੋਂ 3 ਗ੍ਰਾਮ ਚਿੱਟਾ ਪਾਊਡਰ ਬਰਾਮਦ ਕੀਤਾ ਗਿਆ ਹੈ।
ਇਹ ਵੀ ਪੜੋ:Amritsar News : BSF ਦੇ ਜਵਾਨਾਂ ਨੇ ਪਾਕਿਸਤਾਨ ਵਾਲੇ ਪਾਸਿਓਂ ਆਉਣ ਵਾਲੇ ਇੱਕ ਵਿਅਕਤੀ ਨੂੰ ਦਬੋਚਿਆ
ਜਦੋਂ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਜੇਲ੍ਹ ਵਾਰਡਰ ਲਵਪ੍ਰੀਤ ਸਿੰਘ ਉਨ੍ਹਾਂ ਨੂੰ ਜੇਲ੍ਹ ’ਚ ਨਸ਼ਾ ਸਪਲਾਈ ਕਰਦਾ ਸੀ। ਜਿਸ ਨੂੰ ਮਾਮਲੇ 'ਚ ਨਾਮਜ਼ਦ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜੇਲ੍ਹ ਸੁਪਰਡੈਂਟ ਐਨਡੀ ਨੇਗੀ ਨੇ ਕਿਹਾ ਕਿ ਜਾਂਚ ਤੋਂ ਬਾਅਦ ਵਿਭਾਗੀ ਕਾਰਵਾਈ ਕੀਤੀ ਜਾਵੇਗੀ।
(For more news apart from Bathinda jail warden used to supply white to the prisoners News in Punjabi, stay tuned to Rozana Spokesman)