Punjab News : ਕੇਂਦਰੀ ਬਜਟ ਸਿਰਫ਼ ਲੰਗੜੀ ਸਰਕਾਰ ਨੂੰ ਬਚਾਉਣ 'ਤੇ ਕੇਂਦਰਤ : ਹਰਚੰਦ ਸਿੰਘ ਬਰਸਟ
Published : Jul 24, 2024, 8:42 pm IST
Updated : Jul 24, 2024, 8:42 pm IST
SHARE ARTICLE
Harchand Singh Barsat
Harchand Singh Barsat

''ਵਿੱਤੀ ਸਾਲ 2024-25 ਦੇ ਕੇਂਦਰੀ ਬਜਟ ਵਿੱਚ ਪੰਜਾਬ ਨੂੰ ਜਾਣਬੁੱਝ ਕੇ ਕੀਤਾ ਗਿਆ ਅਣਦੇਖਾ''

Punjab News : ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਵਿੱਤੀ ਸਾਲ 2024-25 ਦੇ ਬਜਟ ਵਿੱਚ ਪੰਜਾਬ ਨੂੰ ਅਣਦੇਖਾ ਕਰਨ ਦੀ ਸਖ਼ਤ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਇਹ ਬਜਟ ਕੇਵਲ ਤੇ ਕੇਵਲ ਭਾਜਪਾ ਨੇ ਆਪਣੀ ਭਾਈਵਾਲ ਪਾਰਟੀਆਂ ਨੂੰ ਖੁਸ਼ ਕਰਕੇ ਕੇਂਦਰ ਦੀ ਆਪਣੀ ਲੰਗੜੀ ਸਰਕਾਰ ਨੂੰ ਬਚਾਉਣ ਦੇ ਲਈ ਜਾਰੀ ਕੀਤਾ ਹੈ। 

ਕੇਂਦਰ ਸਰਕਾਰ ਨੇ ਇਸ ਬਜਟ ਵਿੱਚ ਪੰਜਾਬ ਨਾਲ ਵਿਤਕਰਾ ਕਰਦੇ ਹੋਏ ਇਸ ਨੂੰ ਪੂਰੀ ਤਰ੍ਹਾਂ ਨਾਲ ਜਾਣਬੂਝ ਕੇ ਅਣਦੇਖਾ ਕੀਤਾ ਹੈ, ਜਦਕਿ ਬਿਹਾਰ ਤੇ ਆਂਧਰਾ ਪ੍ਰਦੇਸ਼ ਵਰਗੇ ਰਾਜਾਂ ਨੂੰ ਖੁਸ਼ ਕਰਨ ਲਈ ਵਾਧੂ ਵਿੱਤੀ ਪੈਕੇਜ ਦਿੱਤੇ ਹਨ। ਪੰਜਾਬ ਇੱਕ ਸਰਹੱਦੀ ਸੂਬਾ ਹੈ, ਜਿੱਥੇ ਇੰਟਰਨੈਸ਼ਨਲ ਪੱਧਰ ਤੇ ਨਸ਼ਿਆਂ ਦੀ ਮਾਰ ਪੈਂਦੀ ਰਹਿੰਦੀ ਹੈ। ਇਸਦੇ ਬਾਵਜੂਦ ਮੋਦੀ ਸਰਕਾਰ ਵੱਲੋਂ ਪੰਜਾਬ ਲਈ ਕੋਈ ਵਿਸ਼ੇਸ਼ ਪੈਕੇਜ ਨਹੀਂ ਦਿੱਤਾ ਗਿਆ। ਬੀਤੇ ਸਾਲ ਪੰਜਾਬ ਨੂੰ ਹੜ੍ਹਾਂ ਦੀ ਮਾਰ ਦਾ ਸਾਹਮਣਾ ਕਰਨਾ ਪਿਆ ਸੀ, ਉਸਦੇ ਬਾਵਜੂਦ ਕੇਂਦਰ ਸਰਕਾਰ ਨੇ ਪੰਜਾਬ ਨੂੰ ਕੋਈ ਵਿਸ਼ੇਸ਼ ਪੈਕਜ ਨਹੀਂ ਦਿੱਤਾ। ਉਨ੍ਹਾਂ ਮੋਦੀ ਸਰਕਾਰ ਦੀ ਨਿਖੇਧੀ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਵਿਕਾਸ ਲਈ ਬਜਟ ਵਿੱਚ ਕੋਈ ਮਦਦ ਨਾ ਦੇ ਕੇ ਇੱਥੇ ਦੇ ਲੋਕਾਂ ਨਾਲ ਪੱਖਪਾਤੀ ਰਵੱਈਆ ਅਪਣਾਇਆ ਗਿਆ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਖੇਤੀਬਾੜੀ ਇੱਕ ਮਹੱਤਵਪੂਰਨ ਖੇਤਰ ਹੈ, ਪਰ ਫਿਰ ਵੀ ਕੇਂਦਰ ਸਰਕਾਰ ਵੱਲੋਂ ਖੇਤੀਬਾੜੀ ਸੈਕਟਰ ਤੇ ਕਿਸਾਨਾਂ ਲਈ ਕੋਈ ਵਾਧੂ ਪੈਕੇਜ ਨਹੀਂ ਦਿੱਤਾ ਗਿਆ। ਜਦਕਿ ਕੇਂਦਰ ਸਰਕਾਰ ਆਪਣੇ-ਆਪ ਨੂੰ ਕਿਸਾਨ ਪੱਖੀ ਸਰਕਾਰ ਦੱਸਦੀ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਇਹ ਬਜਟ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦੀ ਗਾਰੰਟੀ ਦੇਣ ਵਿੱਚ ਵੀ ਅਸਫ਼ਲ ਰਿਹਾ ਹੈ, ਜਿਸ ਨਾਲ ਕਿਸਾਨਾਂ ਵਿੱਚ ਨਿਰਾਸ਼ਾ ਹੋਰ ਵਧੇਗੀ। ਕੇਂਦਰ ਵੱਲੋਂ ਪੰਜਾਬ ਦੇ ਕਰੀਬ 10,000 ਕਰੋੜ ਰੁਪਏ ਦੇ ਫੰਡਾਂ ਨੂੰ ਪਹਿਲਾਂ ਹੀ ਰੋਕਿਆ ਹੋਇਆ ਹੈ, ਜਿਸ ਵਿੱਚ ਕਰੀਬ 6 ਹਜਾਰ ਕਰੋੜ ਤਾਂ ਆਰ.ਡੀ.ਐਫ. ਦਾ ਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਬਜਟ ਵਿੱਚ ਡਿਫੈਂਸ ਦਾ ਬਜਟ ਵੀ ਘੱਟ ਕਰ ਦਿੱਤਾ ਹੈ, ਜਿਸ ਨਾਲ ਮੋਦੀ ਸਰਕਾਰ ਦੀ ਦੇਸ਼ ਵਿਰੋਧੀ ਸੋਚ ਦਾ ਪੱਤਾ ਚਲਦਾ ਹੈ। ਇਸਦੇ ਨਾਲ ਹੀ ਕੇਂਦਰ ਸਰਕਾਰ ਵੱਲੋਂ ਲੋਨ ਲੈਣ ਦੀ ਗੱਲ ਕਹਿ ਗਈ ਹੈ, ਜੋ ਕਿ ਕੇਂਦਰ ਸਰਕਾਰ ਦੀ ਦੇਸ਼ ਦੇ ਵਿਕਾਸ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਪਲਾਨਿੰਗ ਨਾ ਹੋਣ ਨੂੰ ਦਰਸ਼ਾਉਂਦੀ ਹੈ। ਜੀ.ਐਸ.ਟੀ. ਲੈਣ ਦੇ ਬਾਵਜੂਦ ਕੇਂਦਰ ਸਰਕਾਰ ਤੇ ਪਹਿਲਾ ਹੀ ਕਰਜਾ ਚੜੀਆ ਹੋਇਆ ਹੈ, ਉੱਪਰੋਂ ਹੋਰ ਕਰਜਾ ਲੈਣਾ ਦੇਸ਼ ਲਈ ਘਾਤਕ ਸਿੱਧ ਹੋਵੇਗਾ। 

ਹਰਚੰਦ ਸਿੰਘ ਬਰਸਟ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿਟੂ ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਰਵਨੀਤ ਬਿਟੂ ਪੰਜਾਬ ਦੇ ਲੋਕਾਂ ਨੂੰ ਦੱਸਣ ਕਿ ਉਹ ਫੂਡ ਪ੍ਰੋਸੈਸਿੰਗ ਦੇ ਲਈ ਕੇਂਦਰ ਸਰਕਾਰ ਤੋਂ ਕੀ ਲੈ ਕੇ ਆਏ ਹਨ ਅਤੇ ਪੰਜਾਬ ਦੇ ਵਿਕਾਸ ਦੇ ਲਈ ਉਨ੍ਹਾਂ ਦੀ ਕੀ ਪਲਾਨਿੰਗ ਹੈ। ਉਨ੍ਹਾਂ ਕਿਹਾ ਕਿ ਅਸਲ ਵਿੱਚ ਤਾਂ ਰਵਨੀਤ ਬਿਟੂ ਅਤੇ ਸੁਨੀਲ ਜਾਖੜ ਨੇ ਪੰਜਾਬ ਦੇ ਆਰਥਿਕ ਸਾਧਨਾਂ ਨੂੰ ਬਰਬਾਦ ਕਰਨ ਲਈ ਭਾਜਪਾ ਦੇ ਹੱਥ ਸੌਖੇ ਕਰ ਦਿੱਤੇ ਹਨ।  ਜਦਕਿ ਇਹਨਾਂ ਦੋਵਾਂ ਨੂੰ ਪੰਜਾਬੀ ਹੋਣ ਦੇ ਨਾਤੇ ਪੰਜਾਬ ਦੇ ਬਿਹਤਰ ਭਵਿੱਖ ਲਈ ਆਵਾਜ਼ ਚੁਕਣੀ ਚਾਹੀਦਾ ਹੈ। ਪਰ ਇਹ ਤਾਂ ਪੰਜਾਬ ਨੂੰ ਬਰਬਾਦ ਕਰਨ ਦੇ ਰਸਤੇ ਤੇ ਤੂਰੇ ਹੋਏ ਹਨ। ਆਪ ਪੰਜਾਬ ਦੇ ਜਨਰਲ ਸਕੱਤਰ ਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਕਿਹਾ ਕਿ ਭਾਜਪਾ ਆਗੂਆਂ ਦੇ ਪੰਜਾਬ ਵਿਰੋਧੀ ਰਵੱਈਏ ਨੂੰ ਲੈ ਕੇ ਪੰਜਾਬ ਦੇ ਲੋਕ ਕਦੇ ਵੀ ਉਨ੍ਹਾਂ ਨੂੰ ਮੁਆਫ ਨਹੀਂ ਕਰਨਗੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜਿਗਰੀ ਯਾਰ ਰਾਜਵੀਰ ਜਵੰਦਾ ਦੀ ਅੰਤਮ ਅਰਦਾਸ 'ਚ ਰੋ ਪਿਆ ਰੇਸ਼ਮ ਅਨਮੋਲ

18 Oct 2025 3:17 PM

Haryana: Pharma company owner gifts Brand New Cars to Employees on Diwali | Panchkula Diwali

17 Oct 2025 3:21 PM

Rajvir Jawanda daughter very emotional & touching speech on antim ardaas of Rajvir Jawanda

17 Oct 2025 3:17 PM

2 ਭੈਣਾਂ ਨੂੰ ਕੁਚਲਿਆ Thar ਨੇ, ਇਕ ਦੀ ਹੋਈ ਮੌਤ | Chd Thar News

16 Oct 2025 3:10 PM

DIG ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਗ੍ਰਿਫ਼ਤਾਰ, CBI ਨੇ ਕੱਸਿਆ ਸ਼ਿਕੰਜਾ, DIG 'ਤੇ ਲੱਗੇ ਰਿਸ਼ਵਤ ਲੈਣ ਦੇ ਇਲਜ਼ਾਮ...

16 Oct 2025 3:09 PM
Advertisement