
Jalandhar News : ਕਾਫ਼ੀ ਲੰਬੇ ਸਮੇਂ ਤੋਂ ਚੱਲ ਰਹੇ ਸੀ ਬਿਮਾਰ
Jalandhar News : ਸਾਬਕਾ ਵਿਧਾਇਕ ਰਾਜਿੰਦਰ ਬੇਰੀ ਨੂੰ ਅੱਜ ਉਸ ਸਮੇਂ ਡੂੰਘਾ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਮਾਤਾ ਦਾ ਦਿਹਾਂਤ ਹੋ ਗਿਆ। ਜ਼ਿਲ੍ਹਾ ਕਾਂਗਰਸ ਸ਼ਹਿਰੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਰਾਜਿੰਦਰ ਬੇਰੀ ਦੀ ਮਾਤਾ ਕੌਸ਼ਲਿਆ ਦੇਵੀ ਦਾ ਅਚਾਨਕ ਦਿਹਾਂਤ ਹੋ ਗਿਆ ਹੈ। ਜਿਵੇਂ ਮਾਤਾ ਕੌਸ਼ਲਿਆ ਦੇਵੀ ਦੀ ਮੌਤ ਦਾ ਪਤਾ ਲੱਗਾ ਤਾਂ ਇਲਾਕੇ ’ਚ ਸੋਗ ਦੀ ਲਹਿਰ ਛਾਈ ਹੋਈ ਹੈ। ਰਾਜਿੰਦਰ ਬੇਰੀ ਦੀ ਮਾਂ ਦਾ ਦਿਹਾਂਤ ਘਰ ਵਿੱਚ ਹੀ ਹੋਇਆ ਹੈ, ਉਹ ਕਾਫ਼ੀ ਲੰਬੇ ਸਮੇਂ ਤੋਂ ਬੀਮਾਰ ਚੱਲ ਰਹੇ ਸਨ।
ਇਹ ਵੀ ਪੜੋ:Bathinda News : ਬਠਿੰਡਾ ਜੇਲ੍ਹ ’ਚ ਵਾਰਡਨ ਹੀ ਕਰਦਾ ਸੀ ਕੈਦੀਆਂ ਨੂੰ ਚਿੱਟਾ ਸਪਲਾਈ
ਕੌਸ਼ਲਿਆ ਦੇਵੀ ਦੇ ਅਚਾਨਕ ਦਿਹਾਂਤ ਕਾਰਨ ਪੂਰੇ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ। ਰਾਜਿੰਦਰ ਬੇਰੀ ਕਾਂਗਰਸ ਦੇ ਸੀਨੀਅਰ ਆਗੂ ਹਨ ਅਤੇ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਦੇ ਕਰੀਬੀ ਹਨ। ਕੱਲ੍ਹ ਯਾਨੀ ਵੀਰਵਾਰ ਨੂੰ ਕਿਸ਼ਨਪੁਰਾ ਸਥਿਤ ਸ਼ਮਸ਼ਾਨਘਾਟ 'ਚ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।
(For more news apart from Former MLA Rajinder Berry shock, mother passed away News in Punjabi, stay tuned to Rozana Spokesman)