Punjab News : ਪੰਜਾਬ ਸਰਕਾਰ ਵੱਲੋਂ ਆਧੁਨਿਕ ਖੇਤੀ ਮਸ਼ੀਨਰੀ ‘ਤੇ 21 ਕਰੋੜ ਰੁਪਏ ਸਬਸਿਡੀ ਦੇਣ ਦਾ ਫੈਸਲਾ, 13 ਅਗਸਤ ਤੱਕ ਮੰਗੀਆਂ ਅਰਜ਼ੀਆਂ
Published : Jul 24, 2024, 5:46 pm IST
Updated : Jul 24, 2024, 6:05 pm IST
SHARE ARTICLE
Gurmeet Singh Khuddian
Gurmeet Singh Khuddian

ਕਿਸਾਨਾਂ ਨੂੰ ਸਿੱਧੀ ਬੈਂਕ ਖਾਤਿਆਂ ਰਾਹੀਂ ਮਿਲੇਗੀ ਸਬਸਿਡੀ : ਗੁਰਮੀਤ ਸਿੰਘ ਖੁੱਡੀਆਂ

Punjab News : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ ਅਨੁਸਾਰ ਸੂਬੇ ਦੇ ਕਿਸਾਨਾਂ ਤੱਕ ਆਧੁਨਿਕ ਖੇਤੀ ਮਸ਼ੀਨਰੀ ਦੀ ਪਹੁੰਚ ਨੂੰ ਵਧਾਉਣ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਬ-ਮਿਸ਼ਨ ਆਨ ਐਗਰੀਕਲਚਰਲ ਮੈਕਾਨਾਈਜੇਸ਼ਨ (ਐਸ.ਐਮ.ਏ.ਐਮ.) ਯੋਜਨਾ ਤਹਿਤ ਖੇਤੀ ਮਸ਼ੀਨਰੀ 'ਤੇ ਸਬਸਿਡੀ ਦਾ ਲਾਭ ਲੈਣ ਲਈ ਕਿਸਾਨਾਂ ਤੋਂ ਬਿਨੈ ਪੱਤਰ ਮੰਗੇ ਗਏ ਹਨ। 21 ਕਰੋੜ ਰੁਪਏ ਦੀ ਸਬਸਿਡੀ ਡੀ.ਬੀ.ਟੀ. ਰਾਹੀਂ ਸਿੱਧੀ ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾਵੇਗੀ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਸਕੀਮ ਦਾ ਲਾਭ ਲੈਣ ਲਈ ਚਾਹਵਾਨ ਕਿਸਾਨ ਵਿਭਾਗ ਦੇ ਪੋਰਟਲ agrimachinerypb.com ਉਤੇ 13 ਅਗਸਤ, 2024 ਤੱਕ ਅਪਲਾਈ ਕਰ ਸਕਦੇ ਹਨ। 

ਉਨ੍ਹਾਂ ਦੱਸਿਆ ਕਿ ਨਿਊਮੈਟਿਕ ਪਲਾਂਟਰ, ਪੋਟੈਟੋ ਪਲਾਂਟਰ (ਆਟੋਮੈਟਿਕ/ਸੈਮੀ-ਆਟੋਮੈਟਿਕ), ਪੋਟੈਟੋ ਡਿੱਗਰ, ਪੈਡੀ ਟਰਾਂਸਪਲਾਂਟਰ, ਡੀ.ਐਸ.ਆਰ. ਸੀਡ ਡਰਿੱਲ, ਟਰੈਕਟਰ ਆਪਰੇਟਿਡ ਬੂਮ ਸਪਰੇਅਰ, ਪੀ.ਟੀ.ਓ. ਆਪਰੇਟਿਡ ਬੰਡ ਫਾਰਮਰ, ਆਇਲ ਮਿੱਲ, ਮਿੰਨੀ ਪ੍ਰੋਸੈਸਿੰਗ ਪਲਾਂਟ, ਨਰਸਰੀ ਸੀਡਰ ਅਤੇ ਫੋਰੇਜ ਹਾਰਵੈਸਟਰ ਆਦਿ ਮਸ਼ੀਨਾਂ ਦੀ ਖਰੀਦ 'ਤੇ ਸਬਸਿਡੀ ਦਿੱਤੀ ਜਾ ਰਹੀ ਹੈ।

 ਇਸ ਸਕੀਮ ਦੇ ਹੋਰ ਵੇਰਵੇ ਸਾਂਝੇ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਉਕਤ ਮਸ਼ੀਨਾਂ ਦੀ ਖਰੀਦ 'ਤੇ ਵਿਅਕਤੀਗਤ ਕਿਸਾਨ, ਕਿਸਾਨ ਸਮੂਹ, ਸਹਿਕਾਰੀ ਸਭਾਵਾਂ, ਪੰਚਾਇਤਾਂ ਅਤੇ ਐਫ.ਪੀ.ਓਜ਼. 40 ਫ਼ੀਸਦੀ ਸਬਸਿਡੀ ਦਾ ਲਾਭ ਲੈ ਸਕਦੇ ਹਨ, ਜਦੋਂਕਿ ਅਨੁਸੂਚਿਤ ਜਾਤੀ ਨਾਲ ਸਬੰਧਤ ਵਿਅਕਤੀਗਤ ਕਿਸਾਨ, ਮਹਿਲਾ ਕਿਸਾਨ, ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ 50 ਫ਼ੀਸਦੀ ਸਬਸਿਡੀ ਮਿਲੇਗੀ।

ਕਿਸਾਨਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਇਹਨਾਂ ਮਸ਼ੀਨਾਂ ਨੂੰ ਅਪਣਾ ਕੇ ਕਿਸਾਨ ਆਪਣੀ ਆਮਦਨ ਵਿੱਚ ਵਾਧਾ ਕਰ ਸਕਦੇ ਹਨ ਅਤੇ ਇਸ ਨਾਲ ਖੇਤੀ ਸੈਕਟਰ ਵਿੱਚ ਪਾਣੀ ਬਚਾਉਣ ਦੀਆਂ ਤਕਨੀਕਾਂ, ਫ਼ਸਲੀ ਵਿਭਿੰਨਤਾ ਅਤੇ ਐਮ.ਐਸ.ਐਮ.ਈਜ਼. ਨੂੰ ਉਤਸ਼ਾਹ ਮਿਲੇਗਾ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮੁੱਚੀ ਪ੍ਰਕਿਰਿਆ ਵਿੱਚ ਪੂਰੀ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾਵੇ।


ਖੇਤੀਬਾੜੀ ਮੰਤਰੀ ਨੇ ਕਿਹਾ ਕਿ ਕਿਸਾਨ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਆਨਲਾਈਨ ਪੋਰਟਲ ਜਾਂ ਆਪੋ-ਆਪਣੇ ਜ਼ਿਲ੍ਹਿਆਂ ਦੇ ਖੇਤੀਬਾੜੀ ਦਫ਼ਤਰਾਂ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਖੇਤੀ ਵਿਭਿੰਨਤਾ ਅਤੇ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਲਈ ਅਣਥੱਕ ਯਤਨ ਕਰ ਰਹੀ ਹੈ ਅਤੇ ਖੇਤੀਬਾੜੀ ਵਿਭਾਗ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਕਿਸਾਨਾਂ ਨੂੰ ਰਿਆਇਤੀ ਦਰਾਂ 'ਤੇ ਅਤਿ-ਆਧੁਨਿਕ ਮਸ਼ੀਨਰੀ ਮੁਹੱਈਆ ਕਰਵਾਉਣ ਸਬੰਧੀ ਰਣਨੀਤੀ 'ਤੇ ਸਰਗਰਮੀ ਨਾਲ ਕੰਮ ਕਰ ਰਿਹਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

328 pawan saroop ਦੇ ਮਾਮਲੇ 'ਚ Sukhbir Badal ਨੂੰ Sri Akal Takht Sahib ਤਲਬ ਕਰਨ ਦੀ ਮੰਗ |Satinder Kohli

02 Jan 2026 3:08 PM

Raen Basera Reality Check: ਰੈਣ ਬਸੇਰਾ ਵਾਲੇ ਕਰਦੇ ਸੀ ਮਨਮਰਜ਼ੀ,ਗਰੀਬਾਂ ਨੂੰ ਨਹੀ ਦਿੰਦੇ ਸੀ ਵੜ੍ਹਨ, ਦੇਖੋ..

01 Jan 2026 2:35 PM

ਨਵੇਂ ਸਾਲ ਤੇ ਜਨਮਦਿਨ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ

01 Jan 2026 2:34 PM

Robbers Posing As Cops Loot Family Jandiala Guru: ਬੰਧਕ ਬਣਾ ਲਿਆ ਪਰਿਵਾਰ, ਕਰਤਾ ਵੱਡਾ ਕਾਂਡ !

31 Dec 2025 3:27 PM

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM
Advertisement