ਡਾ. ਬਲਜੀਤ ਕੌਰ ਵੱਲੋਂ ਵਿਭਾਗ ਵਿੱਚ ਨਵੇਂ ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ
Published : Jul 24, 2025, 7:22 pm IST
Updated : Jul 24, 2025, 7:22 pm IST
SHARE ARTICLE
Dr. Baljit Kaur hands over appointment letters to newly appointed employees in the department
Dr. Baljit Kaur hands over appointment letters to newly appointed employees in the department

ਮੰਤਰੀ ਨੇ ਨਵੇਂ ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੱਤੀ ਅਤੇ ਪੂਰੀ ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਕੰਮ ਕਰਨ ਦੀ ਅਪੀਲ ਕੀਤੀ

ਚੰਡੀਗੜ੍ਹ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਭਵਨ, ਚੰਡੀਗੜ੍ਹ ਵਿਖੇ ਵਿਭਾਗ ਵਿੱਚ ਨਵੇਂ ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ।

ਹੋਰ ਜਾਣਕਾਰੀ ਸਾਂਝੀ ਕਰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿਭਾਗ ਵੱਲੋਂ ਚੱਲ ਰਹੀ ਭਰਤੀ ਮੁਹਿੰਮ ਤਹਿਤ 10 ਆਂਗਣਵਾੜੀ ਸੁਪਰਵਾਈਜ਼ਰ, 6 ਸੁਪਰਡੈਂਟ (ਬਾਲ ਘਰ) ਅਤੇ 1 ਜ਼ਿਲ੍ਹਾ ਸਮਾਜਿਕ ਸੁਰੱਖਿਆ ਅਧਿਕਾਰੀ ਦੀ ਨਿਯੁਕਤੀ ਕੀਤੀ ਗਈ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ ਵਿਭਾਗ ਵੱਲੋਂ ਪਹਿਲਾਂ ਵੀ 97 ਆਂਗਣਵਾੜੀ ਸੁਪਰਵਾਈਜ਼ਰਾਂ ਨੂੰ ਨਿਯੁਕਤੀ ਪੱਤਰ ਵੰਡੇ ਜਾ ਚੁੱਕੇ ਹਨ, ਜੋ ਕਿ ਵਿਭਾਗ ਦੀ ਕੰਮਯੋਗਤਾ ਅਤੇ ਲੋਕ-ਭਲਾਈ ਨਾਲ ਸੰਬੰਧਤ ਕਾਰਜਾਂ ਨੂੰ ਹੋਰ ਮਜ਼ਬੂਤ ਕਰਨ ਵੱਲ ਇਕ ਹੋਰ ਮਹੱਤਵਪੂਰਨ ਕਦਮ ਹੈ।

ਨਵੇਂ ਨਿਯੁਕਤ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ, ਡਾ. ਬਲਜੀਤ ਕੌਰ ਨੇ ਉਨ੍ਹਾਂ ਨੂੰ ਉਤਸ਼ਾਹਿਤ ਕੀਤਾ ਕਿ ਉਹ ਪੂਰੀ ਇਮਾਨਦਾਰੀ, ਸਮਰਪਣ ਅਤੇ ਹਮਦਰਦੀ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ, ਤਾਂ ਜੋ ਲੋੜਵੰਦ ਲੋਕਾਂ ਤੱਕ ਸਰਕਾਰੀ ਯੋਜਨਾਵਾਂ ਦੀ ਪਹੁੰਚ ਯਕੀਨੀ ਬਣ ਸਕੇ।

ਮੰਤਰੀ ਨੇ ਕਿਹਾ ਕਿ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਸਮਾਜ ਦੇ ਹਰ ਵਰਗ ਨਾਲ ਸਿੱਧਾ ਜੁੜਿਆ ਹੋਇਆ ਹੈ, ਅਤੇ ਨਵੇਂ ਕਰਮਚਾਰੀ ਸਰਕਾਰੀ ਸਕੀਮਾਂ ਨੂੰ ਜ਼ਮੀਨੀ ਪੱਧਰ ਤੱਕ ਲਿਜਾਣ ਵਿੱਚ ਅਹਿਮ ਭੂਮਿਕਾ ਨਿਭਾਉਣ।

ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਨੌਜਵਾਨਾਂ ਲਈ ਰੁਜ਼ਗਾਰ ਦੇ ਵਧੇਰੇ ਮੌਕੇ ਸਿਰਜਣ ਲਈ ਵਚਨਬੱਧ ਹੈ। ਹੁਣ ਤੱਕ 54,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।

ਮੰਤਰੀ ਨੇ ਅੰਤ ਵਿੱਚ ਕਿਹਾ ਕਿ ਨਵੇਂ ਨਿਯੁਕਤ ਕਰਮਚਾਰੀ ਸਰਕਾਰੀ ਨੀਤੀਆਂ ਅਤੇ ਜ਼ਮੀਨੀ ਪੱਧਰ ਦੇ ਲਾਭਪਾਤਰੀਆਂ ਵਿਚਕਾਰ ਇੱਕ ਮਹੱਤਵਪੂਰਨ ਕੜੀ ਵਜੋਂ ਕੰਮ ਕਰਨਗੇ, ਖ਼ਾਸ ਕਰਕੇ ਬਜ਼ੁਰਗਾਂ, ਔਰਤਾਂ ਅਤੇ ਬੱਚਿਆਂ ਲਈ। ਉਨ੍ਹਾਂ ਦੀ ਸਰਗਰਮ ਅਤੇ ਪ੍ਰਭਾਵਸ਼ਾਲੀ ਭਾਗੀਦਾਰੀ ਨਾਲ ਇਹ ਯਕੀਨੀ ਬਣੇਗਾ ਕਿ ਯੋਜਨਾਵਾਂ ਲੋੜਵੰਦ ਲੋਕਾਂ ਤੱਕ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਪਹੁੰਚ ਸਕਣ। ਇਸ ਰਾਹੀਂ ਸੂਬੇ ਦੀ ਸਮਾਜਿਕ ਬਣਤਰ ਹੋਰ ਮਜ਼ਬੂਤ ਬਣੇਗੀ।

ਇਸ ਮੌਕੇ 'ਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਸ੍ਰੀਮਤੀ ਰਾਜੀ.ਪੀ ਸ੍ਰੀਵਾਸਤਵਾ, ਡਾਇਰੈਕਟਰ ਡਾ. ਸ਼ੇਨਾ ਅਗਰਵਾਲ, ਸਪੈਸ਼ਲ ਸਕੱਤਰ ਸ੍ਰੀ ਕੇਸ਼ਵ ਹਿੰਗੋਨੀਆ, ਜੁਆਇੰਟ ਸਕੱਤਰ ਸ੍ਰੀ ਆਨੰਦ ਸਾਗਰ ਸ਼ਰਮਾ, ਐਡੀਸ਼ਨਲ ਡਾਇਰੈਕਟਰ ਸ੍ਰੀ ਚਰਨਜੀਤ ਸਿੰਘ ਅਤੇ ਡਿਪਟੀ ਡਾਇਰੈਕਟਰ ਸ੍ਰੀ ਸੁਖਦੀਪ ਸਿੰਘ ਸਮੇਤ ਵਿਭਾਗ ਦੇ ਹੋਰ ਉੱਚ ਅਧਿਕਾਰੀ ਵੀ ਹਾਜ਼ਰ ਸਨ, ਜਿਨ੍ਹਾਂ ਨੇ ਨਵੇਂ ਕਰਮਚਾਰੀਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਉਨ੍ਹਾਂ ਨੂੰ ਵਿਭਾਗ ਦੀ ਸੇਵਾ ਨਿਭਾਉਣ ਲਈ ਪ੍ਰੇਰਿਤ ਕੀਤਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM

Punjab Flood News : Sutlej River ਦੇ ਪਾਣੀ ਨੇ ਡੋਬੇ ਸੈਂਕੜੇ ਪਿੰਡ, 'ਕੋਠੀਆਂ ਟੁੱਟ-ਟੁੱਟ ਪਾਣੀ 'ਚ ਡਿੱਗ ਰਹੀਆਂ'

01 Sep 2025 3:21 PM
Advertisement