ਯੁੱਧ ਨਸ਼ਿਆਂ ਵਿਰੁੱਧ ਦੇ 145ਵੇਂ ਦਿਨ ਪੰਜਾਬ ਪੁਲਿਸ ਵੱਲੋਂ 400 ਥਾਵਾਂ 'ਤੇ ਛਾਪੇਮਾਰੀ; 85 ਨਸ਼ਾ ਤਸਕਰ ਕਾਬੂ
Published : Jul 24, 2025, 9:09 pm IST
Updated : Jul 24, 2025, 9:09 pm IST
SHARE ARTICLE
On the 145th day of the war on drugs, Punjab Police raided 400 places; 85 drug peddlers arrested
On the 145th day of the war on drugs, Punjab Police raided 400 places; 85 drug peddlers arrested

ਮੁਹਿੰਮ ਦੌਰਾਨ 60 ਐਫਆਈਆਰਜ਼ ਦਰਜ, 1.6 ਕਿਲੋ ਹੈਰੋਇਨ, 1 ਕਿਲੋ ਅਫੀਮ, 8.09 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ਿਆ ਦੇ ਮੁਕੰਮਲ ਖਾਤਮੇ ਲਈ ਜਾਰੀ ਜੰਗ "ਯੁੱਧ ਨਸ਼ਿਆਂ ਵਿਰੁੱਧ" ਦੇ 145ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 400 ਥਾਵਾਂ 'ਤੇ ਛਾਪੇਮਾਰੀ ਕੀਤੀ ਅਤੇ ਸੂਬੇ ਭਰ ਵਿੱਚ 60 ਐਫਆਈਆਰ ਦਰਜ ਕਰਨ ਉਪਰੰਤ 85 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 145 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 23,237 ਹੋ ਗਈ ਹੈ।

ਦੱਸਣਯੋਗ ਹੈ ਕਿ ਇਸ ਛਾਪੇਮਾਰੀ ਸਦਕਾ ਨਸ਼ਾ ਤਸਕਰਾਂ ਦੇ ਕਬਜ਼ੇ ‘ਚੋਂ 1.6 ਕਿਲੋ ਹੈਰੋਇਨ, 1 ਕਿਲੋ ਅਫੀਮ, 8.09 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੱਤੀ ਕਿ 80 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1200 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 180 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ ਛਾਪੇਮਾਰੀ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 431 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ 'ਡੀ-ਅਡਿਕਸ਼ਨ' ਹਿੱਸੇ ਵਜੋਂ ਅੱਜ 64 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bathinda Govt School Teachers Protest : ਮਹਿਲਾ ਅਧਿਆਪਕ ਤੋਂ ਦੁਖੀ ਹੋ ਕੇ ਸਕੂਲ ਸਟਾਫ਼ ਨੇ ਕੀਤੀ ਸੜਕ ਜਾਮ

23 Jul 2025 4:30 PM

Punjab Police Rescue People : ਆਪਣੀ ਜਾਨ ਦੀ ਪਰਵਾਹ ਨਾ ਕਰਦੇ ਹੋਏ ਨਹਿਰ 'ਚ ਛਾਲ ਮਾਰ ਕੇ 9 ਲੋਕਾਂ ਦੀ ਬਚਾਈ ਜਾਨ

23 Jul 2025 4:29 PM

ਅੰਮ੍ਰਿਤਪਾਲ ਨੂੰ ਜੇਲ੍ਹ 'ਚ ਕੌਣ ਪਹੁੰਚਾਉਂਦਾ ਰਿਹਾ ਨਸ਼ਾ? ਸਾਥੀਆਂ ਦੇ ਖੁਲਾਸਿਆਂ 'ਚ ਕਿੰਨਾ ਸੱਚ?

22 Jul 2025 8:57 PM

ਪੰਜਾਬ ਦੇ ਕਿਸਾਨਾਂ 'ਤੇ ਹੋਵੇਗੀ ਪੈਸਿਆਂ ਦੀ ਬਾਰਿਸ਼, ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ

22 Jul 2025 8:55 PM

ਪੈਕਟਾਂ ਵਾਲੇ ਖਾਣੇ ਨੂੰ ਕਿਉਂ ਤਰਜ਼ੀਹ?... ਬਿਮਾਰੀਆਂ ਨੂੰ ਖੁਦ ਸੱਦਾ ਦੇਣਾ ਕਿੰਨਾ ਸਹੀ?...

18 Jul 2025 9:08 PM
Advertisement