Dubai ਤੋਂ 26 ਸਾਲਾ ਧਰਮਬੀਰ ਦੀ ਮ੍ਰਿਤਕ ਦੇਹ ਭਾਰਤ ਪਹੁੰਚੀ
Published : Jul 24, 2025, 6:35 pm IST
Updated : Jul 24, 2025, 6:35 pm IST
SHARE ARTICLE
The body of 26-year-old Dharambir reached India from Dubai.
The body of 26-year-old Dharambir reached India from Dubai.

ਸਰਬੱਤ ਦਾ ਭਲਾ ਟਰੱਸਟ ਦੀ ਮੁਫ਼ਤ ਐਂਬੂਲੈਂਸ ਸੇਵਾ ਰਾਹੀਂ ਹਵਾਈ ਅੱਡੇ ਤੋਂ ਘਰ ਭੇਜਿਆ ਗਿਆ ਮ੍ਰਿਤਕ ਸਰੀਰ

ਹੁਸ਼ਿਆਰਪੁਰ: ਤਹਿਸੀਲ ਗੜ੍ਹਸ਼ੰਕਰ ਨੇੜਲੇ ਪਿੰਡ ਲਹਿਰਾ ਨਾਲ ਸਬੰਧਿਤ 26 ਸਾਲਾ ਨੌਜਵਾਨ ਧਰਮਬੀਰ ਪੁੱਤਰ ਮੇਜਰ ਰਾਮ ਦਾ ਮ੍ਰਿਤਕ ਸਰੀਰ ਅੱਜ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ।

 ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ  ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਧਰਮਬੀਰ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਪਰਿਵਾਰ ਦੇ ਬਿਹਤਰ ਭਵਿੱਖ ਲਈ ਕਰੀਬ ਪਿਛਲੇ 5 ਸਾਲਾਂ ਤੋਂ ਦੁਬਈ ਵਿਖੇ ਮਿਹਨਤ ਮਜ਼ਦੂਰੀ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਪਰਿਵਾਰ ਵੱਲੋਂ ਦੱਸਣ ਮੁਤਾਬਿਕ ਅਚਾਨਕ ਸਿਹਤ ਖਰਾਬ ਹੋਣ ਤੇ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਜਿੱਥੇ ਦਿਲ ਦਾ ਦੌਰਾ ਪੈਣ ਕਾਰਨ ਬੀਤੀ 17 ਜੁਲਾਈ ਨੂੰ ਉਸਦੀ ਮੌਤ ਹੋ ਗਈ ਸੀ। ਉਨ੍ਹਾਂ ਦੱਸਿਆ ਕਿ ਅੱਜ ਅੰਮ੍ਰਿਤਸਰ ਹਵਾਈ ਅੱਡੇ ਤੋਂ ਮ੍ਰਿਤਕ ਸਰੀਰ ਪੀੜ੍ਹਤ ਪਰਿਵਾਰ ਦੀ ਹਾਜ਼ਰੀ 'ਚ ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ,ਸਲਾਹਕਾਰ ਸੁਖਦੀਪ ਸਿੱਧੂ, ਜ਼ਿਲ੍ਹਾ ਪ੍ਰਧਾਨ ਸ਼ਿਸ਼ਪਾਲ ਸਿੰਘ ਲਾਡੀ, ਜਨਰਲ ਸਕੱਤਰ ਮਨਪ੍ਰੀਤ ਸੰਧੂ ਚਮਿਆਰੀ ਅਤੇ ਜਗਦੇਵ ਸਿੰਘ ਛੀਨਾ ਵੱਲੋਂ ਪ੍ਰਾਪਤ ਕਰਕੇ ਟਰੱਸਟ ਦੀ 'ਮੁਫ਼ਤ ਐਂਬੂਲੈਂਸ ਸੇਵਾ' ਰਾਹੀਂ ਉਸ ਦੇ ਘਰ ਤੱਕ ਭੇਜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਧਰਮਬੀਰ ਦਾ ਮ੍ਰਿਤਕ ਸਰੀਰ ਭੇਜਣ 'ਤੇ ਆਇਆ ਖਰਚ ਆਦਿ ਉਸ ਦੀ ਕੰਮ ਵਾਲੀ ਕੰਪਨੀ ਵੱਲੋਂ ਕੀਤਾ ਗਿਆ ਹੈ। ਡਾ.ਉਬਰਾਏ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਦੀ ਹੁਸ਼ਿਆਰਪੁਰ ਜ਼ਿਲ੍ਹਾ ਟੀਮ ਵੱਲੋਂ ਜਲਦ ਹੀ ਪਰਿਵਾਰ ਦੀ ਆਰਥਿਕ ਹਾਲਤ ਤੋਂ ਜਾਣੂ ਕਰਵਾਉਣ ਉਪਰੰਤ ਧਰਮਬੀਰ ਦੇ ਪਰਿਵਾਰ ਨੂੰ ਲੋੜ ਅਨੁਸਾਰ ਮਹੀਨਾਵਾਰ ਪੈਨਸ਼ਨ ਵੀ ਦਿੱਤੀ ਜਾਵੇਗੀ।

 ਜ਼ਿਕਰਯੋਗ ਹੈ ਕਿ ਡਾ.ਉਬਰਾਏ ਦੀ ਸਰਪ੍ਰਸਤੀ ਹੇਠ ਹੁਣ ਤੱਕ 419 ਦੇ ਕਰੀਬ ਬਦਨਸੀਬ ਨੌਜਵਾਨਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ ਅਤੇ ਪਿਛਲੇ ਕੁਝ ਅਰਸੇ ਤੋਂ ਹਵਾਈ ਅੱਡਾ ਅੰਮ੍ਰਿਤਸਰ ਤੋਂ ਮਿਤ੍ਰਕ ਸਰੀਰ ਘਰਾਂ ਤੱਕ ਪਹੁੰਚਣ ਲਈ ਮੁਫ਼ਤ ਐਂਬੂਲੈਂਸ ਸੇਵਾ ਵੀ ਸ਼ੁਰੂ ਕੀਤੀ ਗਈ ਹੈ।
       ਇਸ ਦੌਰਾਨ ਹਵਾਈ ਅੱਡੇ ਤੇ ਮੌਜ਼ੂਦ ਮ੍ਰਿਤਕ ਦੇ ਫੁੱਫੜ ਜਸਪਾਲ ਸਿੰਘ,ਚਾਚਾ ਲੇਖਰਾਜ, ਚਾਚਾ ਸੰਦੀਪ ਕੁਮਾਰ,ਚਾਚਾ ਚਰਨਜੀਤ ਸਿੰਘ, ਮਾਮਾ ਬੁੱਧ ਰਾਮ ਅਤੇ ਭਰਾ ਬਲਜਿੰਦਰ ਸਿੰਘ ਆਦਿ ਨੇ ਡਾ.ਐੱਸ.ਪੀ. ਸਿੰਘ ਓਬਰਾਏ ਦਾ ਇਸ ਔਖੀ ਘੜੀ ਵੇਲੇ ਵੱਡੀ ਮਦਦ ਕਰਨ ਲਈ ਤਹਿ ਦਿਲੋਂ ਧੰਨਵਾਦ ਕੀਤਾ। ਜ਼ਿਲ੍ਹੇ ਦੀ ਤਹਿਸੀਲ ਗੜ੍ਹਸ਼ੰਕਰ ਨੇੜਲੇ ਪਿੰਡ ਲਹਿਰਾ ਨਾਲ ਸਬੰਧਿਤ 26 ਸਾਲਾ ਨੌਜਵਾਨ ਧਰਮਬੀਰ ਪੁੱਤਰ ਮੇਜਰ ਰਾਮ ਦਾ ਮ੍ਰਿਤਕ ਸਰੀਰ ਅੱਜ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ  ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਧਰਮਬੀਰ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਪਰਿਵਾਰ ਦੇ ਬਿਹਤਰ ਭਵਿੱਖ ਲਈ ਕਰੀਬ ਪਿਛਲੇ 5 ਸਾਲਾਂ ਤੋਂ ਦੁਬਈ ਵਿਖੇ ਮਿਹਨਤ ਮਜ਼ਦੂਰੀ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਪਰਿਵਾਰ ਵੱਲੋਂ ਦੱਸਣ ਮੁਤਾਬਿਕ ਅਚਾਨਕ ਸਿਹਤ ਖਰਾਬ ਹੋਣ ਤੇ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਜਿੱਥੇ ਦਿਲ ਦਾ ਦੌਰਾ ਪੈਣ ਕਾਰਨ ਬੀਤੀ 17 ਜੁਲਾਈ ਨੂੰ ਉਸਦੀ ਮੌਤ ਹੋ ਗਈ ਸੀ। ਉਨ੍ਹਾਂ ਦੱਸਿਆ ਕਿ ਅੱਜ ਅੰਮ੍ਰਿਤਸਰ ਹਵਾਈ ਅੱਡੇ ਤੋਂ ਮ੍ਰਿਤਕ ਸਰੀਰ ਪੀੜ੍ਹਤ ਪਰਿਵਾਰ ਦੀ ਹਾਜ਼ਰੀ 'ਚ ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ,ਸਲਾਹਕਾਰ ਸੁਖਦੀਪ ਸਿੱਧੂ, ਜ਼ਿਲ੍ਹਾ ਪ੍ਰਧਾਨ ਸ਼ਿਸ਼ਪਾਲ ਸਿੰਘ ਲਾਡੀ, ਜਨਰਲ ਸਕੱਤਰ ਮਨਪ੍ਰੀਤ ਸੰਧੂ ਚਮਿਆਰੀ ਅਤੇ ਜਗਦੇਵ ਸਿੰਘ ਛੀਨਾ ਵੱਲੋਂ ਪ੍ਰਾਪਤ ਕਰਕੇ ਟਰੱਸਟ ਦੀ 'ਮੁਫ਼ਤ ਐਂਬੂਲੈਂਸ ਸੇਵਾ' ਰਾਹੀਂ ਉਸ ਦੇ ਘਰ ਤੱਕ ਭੇਜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਧਰਮਬੀਰ ਦਾ ਮ੍ਰਿਤਕ ਸਰੀਰ ਭੇਜਣ 'ਤੇ ਆਇਆ ਖਰਚ ਆਦਿ ਉਸ ਦੀ ਕੰਮ ਵਾਲੀ ਕੰਪਨੀ ਵੱਲੋਂ ਕੀਤਾ ਗਿਆ ਹੈ। ਡਾ.ਉਬਰਾਏ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਦੀ ਹੁਸ਼ਿਆਰਪੁਰ ਜ਼ਿਲ੍ਹਾ ਟੀਮ ਵੱਲੋਂ ਜਲਦ ਹੀ ਪਰਿਵਾਰ ਦੀ ਆਰਥਿਕ ਹਾਲਤ ਤੋਂ ਜਾਣੂ ਕਰਵਾਉਣ ਉਪਰੰਤ ਧਰਮਬੀਰ ਦੇ ਪਰਿਵਾਰ ਨੂੰ ਲੋੜ ਅਨੁਸਾਰ ਮਹੀਨਾਵਾਰ ਪੈਨਸ਼ਨ ਵੀ ਦਿੱਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਡਾ.ਉਬਰਾਏ ਦੀ ਸਰਪ੍ਰਸਤੀ ਹੇਠ ਹੁਣ ਤੱਕ 419 ਦੇ ਕਰੀਬ ਬਦਨਸੀਬ ਨੌਜਵਾਨਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ ਅਤੇ ਪਿਛਲੇ ਕੁਝ ਅਰਸੇ ਤੋਂ ਹਵਾਈ ਅੱਡਾ ਅੰਮ੍ਰਿਤਸਰ ਤੋਂ ਮਿਤ੍ਰਕ ਸਰੀਰ ਘਰਾਂ ਤੱਕ ਪਹੁੰਚਣ ਲਈ ਮੁਫ਼ਤ ਐਂਬੂਲੈਂਸ ਸੇਵਾ ਵੀ ਸ਼ੁਰੂ ਕੀਤੀ ਗਈ ਹੈ ਇਸ ਦੌਰਾਨ ਹਵਾਈ ਅੱਡੇ ਤੇ ਮੌਜ਼ੂਦ ਮ੍ਰਿਤਕ ਦੇ ਫੁੱਫੜ ਜਸਪਾਲ ਸਿੰਘ,ਚਾਚਾ ਲੇਖਰਾਜ, ਚਾਚਾ ਸੰਦੀਪ ਕੁਮਾਰ,ਚਾਚਾ ਚਰਨਜੀਤ ਸਿੰਘ, ਮਾਮਾ ਬੁੱਧ ਰਾਮ ਅਤੇ ਭਰਾ ਬਲਜਿੰਦਰ ਸਿੰਘ ਆਦਿ ਨੇ ਡਾ.ਐੱਸ.ਪੀ. ਸਿੰਘ ਓਬਰਾਏ ਦਾ ਇਸ ਔਖੀ ਘੜੀ ਵੇਲੇ ਵੱਡੀ ਮਦਦ ਕਰਨ ਲਈ ਤਹਿ ਦਿਲੋਂ ਧੰਨਵਾਦ ਕੀਤਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM
Advertisement