ਪੰਜਾਬ ਸਰਕਾਰ ਵੱਲੋਂ ਤਰਨ ਤਾਰਨ ਜ਼ਿਲੇ ’ਚ ਮੀਂਹ ਨਾਲ ਨੁਕਸਾਨੀ ਝੋਨੇ ਦੀ ਫਸਲ ਲਈ 8633 ਕਿਸਾਨਾਂ...
Published : Aug 24, 2018, 4:29 pm IST
Updated : Aug 24, 2018, 4:29 pm IST
SHARE ARTICLE
Captain Amrinder Singh
Captain Amrinder Singh

ਪੰਜਾਬ ਸਰਕਾਰ ਵੱਲੋਂ ਤਰਨ ਤਾਰਨ ਜ਼ਿਲੇ ’ਚ ਮੀਂਹ ਨਾਲ ਨੁਕਸਾਨੀ ਝੋਨੇ ਦੀ ਫਸਲ ਲਈ 8633 ਕਿਸਾਨਾਂ ਨੂੰ 11.47 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਜਾਰੀ

ਚੰਡੀਗੜ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਗਸਤ ਦੇ ਪਹਿਲੇ ਹਫ਼ਤੇ ਤਰਨ ਤਾਰਨ ਜ਼ਿਲੇ ਵਿੱਚ ਭਾਰੀ ਮੀਂਹ ਨਾਲ ਝੋਨੇ ਦੀ ਫਸਲ ਨੂੰ ਪਹੁੰਚੇ ਨੁਕਸਾਨ ਦੀ ਭਰਪਾਈ ਲਈ 8633 ਕਿਸਾਨਾਂ ਨੂੰ 11.47 ਕਰੋੜ ਦੀ ਮੁਆਵਜ਼ਾ ਰਾਸ਼ੀ ਜਾਰੀ ਕੀਤੀ ਹੈ।  

ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ ਕਾਰਵਾਈ ਕਰਦਿਆਂ ਮਾਲ ਵਿਭਾਗ ਨੇ ਮੁਆਵਜ਼ਾ ਰਾਸ਼ੀ ਜਾਰੀ ਕਰ ਦਿੱਤੀ ਹੈ।ਕੈਪਟਨ ਅਮਰਿੰਦਰ ਸਿੰਘ ਨੇ ਤਰਨ ਤਾਰਨ ਜ਼ਿਲੇ ਦੇ ਡਿਪਟੀ ਕਮਿਸ਼ਨਰ ਨੂੰ ਇਹ ਮੁਆਵਜ਼ਾ ਰਾਸ਼ੀ ਸਬੰਧਤ ਕਿਸਾਨਾਂ ਨੂੰ ਤੁਰੰਤ ਵੰਡਣ ਦੀ ਹਦਾਇਤ ਦਿੱਤੀ ਹੈ।

ਫਸਲਾਂ ਨੂੰ ਹੋਏ ਨੁਕਸਾਨ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਕੁੱਲ 9558 ਰਕਬੇ ਵਿੱਚੋਂ ਖਡੂਰ ਸਾਹਿਬ ਤਹਿਸੀਲ ਦੇ ਪਿੰਡ ਜੌਹਲ ਢਾਏ ਵਾਲਾ, ਮੁੰਡਾ ਪਿੰਡ, ਗੁੱਜਰਪੁਰਾ ਅਤੇ ਧੁੰਦਾ ਵਿੱਚ 4616 ਏਕੜ ਅਤੇ ਤਰਨ ਤਾਰਨ ਤਹਿਸੀਲ ਦੇ ਪਿੰਡ ਕੰਬੋ ਢਾਏ ਵਾਲਾ, ਧੁੰਨ ਢਾਏ ਵਾਲਾ, ਘੜਕਾ ਅਤੇ ਚੰਬਾ ਕਲਾਂ ਵਿੱਚ 4942 ਏਕੜ ਝੋਨੇ ਦੀ ਫਸਲ ਭਾਰੀ ਮੀਂਹ ਨਾਲ ਖਰਾਬ ਹੋਈ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement