ਸੰਧੂ ਨੂੰ ਪੰਜਾਬ ਪਾਰਦਰਸ਼ਤਾ ਤੇ ਜਵਾਬਦੇਹੀ ਕਮਿਸ਼ਨ ਦੇ ਮੁੱਖ ਕਮਿਸ਼ਨਰ ਵਜੋਂ ਸਹੁੰ ਚੁਕਾਈ
Published : Aug 24, 2018, 9:02 am IST
Updated : Aug 24, 2018, 9:02 am IST
SHARE ARTICLE
Captain Amarinder Singh administered the oath of office and secrecy to Mandeep Singh Sandhu as the new Chief Commissioner of the state’s Transparency & Accountability Commission
Captain Amarinder Singh administered the oath of office and secrecy to Mandeep Singh Sandhu as the new Chief Commissioner of the state’s Transparency & Accountability Commission

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਮਨਦੀਪ ਸਿੰਘ ਸੰਧੂ ਨੂੰ ਰਾਜ ਦੇ ਪਾਰਦਰਸ਼ਤਾ ਅਤੇ ਜਵਾਬਦੇਹੀ ਕਮਿਸ਼ਨ ਦੇ ਮੁੱਖ ਕਮਿਸ਼ਨਰ ਵਜੋਂ............

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਮਨਦੀਪ ਸਿੰਘ ਸੰਧੂ ਨੂੰ ਰਾਜ ਦੇ ਪਾਰਦਰਸ਼ਤਾ ਅਤੇ ਜਵਾਬਦੇਹੀ ਕਮਿਸ਼ਨ ਦੇ ਮੁੱਖ ਕਮਿਸ਼ਨਰ ਵਜੋਂ ਸਹੁੰ ਚੁਕਾਈ ਹੈ। ਪੰਜਾਬ ਦੇ ਸਾਬਕਾ ਵਧੀਕ ਮੁੱਖ ਸਕੱਤਰ ਮਨਦੀਪ ਸਿੰਘ ਸੰਧੂ ਦੀ ਇਹ ਨਿਯੁਕਤੀ ਨਾਗਰਿਕ ਸੇਵਾਵਾਂ ਹੋਰ ਸੁਚੱਜੇ ਅਤੇ ਪਾਰਦਰਸ਼ੀ ਢੰਗ ਨਾਲ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਕੀਤੀ ਗਈ ਹੈ ਜਿਸ ਨਾਲ ਪ੍ਰਸ਼ਾਸਨਿਕ ਸੁਧਾਰਾਂ ਨੂੰ ਵੀ ਹੋਰ ਬਲ ਮਿਲੇਗਾ। ਵਧੀਕ ਮੁੱਖ ਸਕੱਤਰ ਪ੍ਰਸ਼ਾਸਨਿਕ ਸੁਧਾਰ ਐਨ.ਐਸ. ਕਲਸੀ ਨੇ ਸਹੁੰ ਚੁੱਕਣ ਸਬੰਧੀ ਪ੍ਰਕਿਰਿਆ ਪੂਰੀ ਕੀਤੀ।

ਮਨਦੀਪ ਸਿੰਘ ਸੰਧੂ ਨੂੰ ਸਹੁੰ ਚੁਕਾਉਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਮਿਸ਼ਨ ਵੱਲੋਂ ਜਨਤਕ ਸ਼ਿਕਾਇਤਾਂ ਦੇ ਫੌਰੀ ਨਿਪਟਾਰੇ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਨਾਗਰਿਕ ਸੇਵਾਵਾਂ ਬਿਨਾਂ ਕਿਸੇ ਅੜਿੱਕੇ ਅਤੇ ਸਮਾਂਬੱਧ ਢੰਗ ਨਾਲ ਮੁਹੱਈਆ ਕਰਵਾਈਆਂ ਜਾਣ। ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਪੰਜਾਬ ਸਰਕਾਰ ਨੇ 'ਸੇਵਾ ਦਾ ਅਧਿਕਾਰ ਐਕਟ-2011' ਨੂੰ ਰੱਦ ਕਰਦਿਆਂ 'ਪੰਜਾਬ ਪਾਰਦਰਸ਼ਿਤਾ ਅਤੇ ਜਵਾਬਦੇਹੀ ਕਮਿਸ਼ਨ' ਵਿੱਚ ਤਬਦੀਲ ਕਰ ਦਿੱਤਾ ਸੀ।

ਨਵਾਂ ਐਕਟ ਸੇਵਾ ਦਾ ਅਧਿਕਾਰ ਐਕਟ ਵਿਚਲੀਆਂ ਖਾਮੀਆਂ ਅਤੇ ਕਮਜ਼ੋਰੀਆਂ ਨੂੰ ਦੂਰ ਕਰਨ ਦੇ ਮਨਸ਼ੇ ਨਾਲ ਬਣਾਇਆ ਗਿਆ ਹੈ ਜਿਸ ਵਿੱਚ ਨਾਗਰਿਕ ਸੇਵਾਵਾਂ ਲਈ ਕੰਪਿਊਟਰ 'ਤੇ ਸਾਰਾ ਡਾਟਾ ਮੌਜੂਦ ਕਰਨਾ, ਸੇਵਾ ਸਬੰਧੀ ਅਰਜ਼ੀਆਂ ਦੀ ਆਨਲਾਈਨ ਰਸੀਦ ਨੂੰ ਲਾਜ਼ਮੀ ਮੁਹੱਈਆ ਕਰਾਉਣਾ ਅਤੇ ਨਾਗਰਿਕ ਸੇਵਾਵਾਂ ਸਮੇਂ ਸਿਰ ਮੁਹੱਈਆ ਕਰਵਾਉਣੀਆਂ ਸ਼ਾਮਲ ਹਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement