ਪਾਣੀ 'ਚ ਘਿਰੇ ਗੁਰਦੁਆਰਾ ਸਾਹਿਬ ਚੋਂ ਰੌਸ਼ਨਦਾਨ ਜ਼ਰੀਏ ਸ਼੍ਰੀ ਗੁਰੂ ਗ੍ਰੰਥ ਸਾਹਿਬ ਨੂੰ ਲਿਆਂਦਾ ਬਾਹਰ
Published : Aug 24, 2019, 2:49 pm IST
Updated : Aug 24, 2019, 2:49 pm IST
SHARE ARTICLE
Bringing Shri Guru Granth Sahib out of the Gurdwara Sahib surrounded by water
Bringing Shri Guru Granth Sahib out of the Gurdwara Sahib surrounded by water

ਸੰਤ ਬਲਬੀਰ ਸਿੰਘ ਸੀਚੇਵਾਲ ਨੇ ਨਿਭਾਈ ਬੋਟ ਚਲਾਉਣ ਦੀ ਸੇਵਾ

ਪੰਜਾਬ- ਪਿੰਡ ਮੰਡਾਲਾ ਛੰਨਾਂ ਦੀ ਇੱਕ ਵੀਡੀਓ ਕਾਫ਼ੀ ਵਾਇਰਲ ਹੋ ਰਹੀ ਹੈ। ਜਿਸ ਵਿਚ ਪਿੰਡ ਮੰਡਾਲਾ ਛੰਨਾਂ ਦੇ ਗੁਰਦੁਆਰਾ ਸਾਹਿਬ ਵਿਚੋਂ ਇੱਕ ਛੋਟੇ ਜਿਹੇ ਰੌਸ਼ਨਦਾਨ ਜ਼ਰੀਏ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ   ਸਰੂਪ ਕੱਢਿਆ ਜਾ ਰਿਹਾ ਹੈ। ਦੱਸ ਦਈਏ ਕਿ ਇਸ ਪਿੰਡ ਦੇ ਗੁਰਦੁਆਰਾ ਸਾਹਿਬ ਵਿਚ ਪਾਣੀ ਭਰ ਗਿਆ ਸੀ। ਹੋਰ ਤਾਂ ਹੋਰ ਗੁਰੂ ਘਰ ਦੇ ਹਰ ਪਾਸੇ ਪਾਣੀ ਹੀ ਪਾਣੀ ਸੀ ਤੇ ਅੰਦਰ ਜਾਣਾ ਸਭ ਤੋਂ ਵੱਡੀ ਚਣੌਤੀ ਸੀ

ਪਾਣੀ 'ਚ ਘਿਰੇ ਗੁਰਦੁਆਰਾ ਸਾਹਿਬ ਚੋਂ ਰੌਸ਼ਨਦਾਨ ਜ਼ਰੀਏ ਸ਼੍ਰੀ ਗੁਰੂ ਗ੍ਰੰਥ ਸਾਹਿਬ ਨੂੰ ਲਿਆਂਦਾ ਬਾਹਰ  ਪਾਣੀ 'ਚ ਘਿਰੇ ਗੁਰਦੁਆਰਾ ਸਾਹਿਬ ਚੋਂ ਰੌਸ਼ਨਦਾਨ ਜ਼ਰੀਏ ਸ਼੍ਰੀ ਗੁਰੂ ਗ੍ਰੰਥ ਸਾਹਿਬ ਨੂੰ ਲਿਆਂਦਾ ਬਾਹਰ

ਪਰ ਸਿੰਘਾਂ ਨੇ ਇਹ ਕੰਮ ਮੁਮਕਿਨ ਕਰ ਦਿਖਾਇਆ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋਵੇਂ ਪਾਵਨ ਸਰੂਪਾਂ ਨੂੰ ਮੋਟਰ ਬੋਟ ਰਾਹੀਂ ਬਾਹਰ ਲਿਆ ਗੁਰਮਰਿਯਾਦਾ ਵਿਚ ਵੱਡਾ ਜਲਾਲਪੁਰ ਦੇ ਗੁਰੂ ਘਰ ਵਿਚ ਪਹੁੰਚਾਇਆ। ਡੂੰਘੇ ਪਾਣੀ ਵਿਚੋਂ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਮੋਟਰ ਬੋਟ ਚਲਾਉਣ ਦੀ ਸੇਵਾ ਨਿਭਾਈ। ਦੱਸ ਦਈਏ ਕਿ ਹੜ੍ਹ ਦੀ ਮਾਰ ਹੇਠ ਆਏ ਪੰਜਾਬ ਦੇ ਪਿੰਡਾਂ ਵਿਚੋਂ ਵੱਖ ਵੱਖ ਜਥੇਬੰਦੀਆਂ ਵਲੋਂ ਬਚਾਅ ਕਾਰਜ ਜ਼ੋਰਾਂ ਤੇ ਹੈ।

ਇਸ ਤੋਂ ਪਹਿਲਾਂ ਵੀ ਕਈ ਪਿੰਡਾਂ ਦੇ ਗੁਰਦੁਆਰਿਆਂ ਵਿਚੋਂ ਜੋ ਕਿ ਪਾਣੀ ਦੀ ਚਪੇਟ ਵਿਚ ਆਏ ਹਨ ਵਿਚੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਗੁਰਮਰਿਆਦਾ ਸਾਹਿਤ ਸੁਰੱਖਿਅਤ ਥਾਵਾਂ ਤੇ ਪਹੁੰਚਾਏ ਗਏ ਹਨ। ਦੱਸ ਦਈਏ ਕਿ ਪਿਛਲੇ ਕਈ ਦਿਨਾਂ ਤੋਂ ਭਾਰੀ ਬਾਰਿਸ਼ ਕਾਰਨ ਪੰਜਾਬ ਦੇ ਕਈ ਪਿੰਡ ਅਤੇ ਸ਼ਹਿਰ ਪਾਣੀ ਦੀ ਚਪੇਟ ਵਿਚ ਆਏ ਹੋਏ ਹਨ ਅਤੇ ਇਹਨਾਂ ਹੜ੍ਹਾਂ ਕਾਰਨ ਕਾਫ਼ੀ ਨੁਕਸਾਨ ਵੀ ਹੋਇਆ ਹੈ। 
 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement