
ਪਟਿਆਲਾ ਸ਼ਹਿਰ ‘ਚ ਕੱਢਿਆ ਗਿਆ ਕੈਂਡਲ ਮਾਰਚ
ਪਟਿਆਲਾ- ਅਵਾਰਾ ਪਸ਼ੂਆਂ ਨਾਲ ਹੋ ਰਹੀਆਂ ਦੁਰਘਟਨਾਵਾਂ ਨਾਲ ਖਤਮ ਹੋ ਰਹੀਆਂ ਇਨਸਾਨੀ ਜ਼ਿੰਦਗੀਆਂ ਨੂੰ ਸ਼ਰਧਾਂਜਲੀ ਦੇਣ ਲਈ ਪਟਿਆਲਾ ਦੇ ਫੁਆਰਾ ਚੌਂਕ ਵਿਚ 21 ਜਥੇਬੰਦੀਆਂ ਦੇ ਮੈਂਬਰਾਂ ਨੇ ਇਕੱਠੇ ਹੋ ਕੇ ਕੈਂਡਲ ਮਾਰਚ ਕੱਢਿਆ। ਇਹ ਕੈਂਡਲ ਮਾਰਚ ਜਥੇਬੰਦੀਆਂ ਵੱਲੋਂ ਸਰਕਾਰ ਨੂੰ ਜਗਾਉਣ ਲਈ ਕੀਤਾ ਗਿਆ ਅਤੇ ਕਿਹਾ ਗਿਆ ਕਿ ਜੇਕਰ ਸਰਕਾਰ ਹਰ ਇਕ ਨਾਗਰਿਕ ਤੋਂ ਗਊ ਸੈੱਸ ਲੈ ਰਹੀ ਹੈ ਤਾਂ ਸਰਕਾਰ ਦੀ ਜਿੰਮੇਵਾਰੀ ਬਣਦੀ ਹੈ ਕਿ ਉਹ ਅਵਾਰਾ ਪਸ਼ੂਆਂ ਨੂੰ ਸੰਭਾਲੇ।
Candle March In Patiala
ਦੱਸ ਦਈਏ ਕਿ ਆਵਾਰਾ ਪਸ਼ੂਆਂ ਕਾਰਨ ਵਾਪਰ ਰਹੇ ਹਾਦਸਿਆਂ ਵਿਚ ਰੋਜ਼ਾਨਾ ਕਿੰਨੀਆਂ ਜਾਨਾਂ ਜਾ ਰਹੀਆਂ ਹਨ ਪਰ ਸਰਕਾਰ ਇਸ ਮਸਲੇ ਦਾ ਹੱਲ ਕਰਨ ਦੀ ਬਜਾਏ ਕੁੰਭਕਰਨੀ ਨੀਂਦ ਸੁੱਤੀ ਹੋਈ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।