ਹਵਾ ਪ੍ਰਦੂਸ਼ਣ ਰੋਕਥਾਮ ਐਕਟ,1981 ਤਹਿਤ ਕੰਬਾਈਨਾਂ ਉਤੇ ਸੁਪਰ ਸਟ੍ਰਾਅਮੈਨੇਜਮੈਂਟ ਸਿਸਟਮ ਲਗਾਉਣਾ ਲਾਜ਼ਮੀ
Published : Aug 24, 2020, 3:40 am IST
Updated : Aug 24, 2020, 3:40 am IST
SHARE ARTICLE
image
image

ਹਵਾ ਪ੍ਰਦੂਸ਼ਣ ਰੋਕਥਾਮ ਐਕਟ, 1981 ਤਹਿਤ ਕੰਬਾਈਨਾਂ ਉਤੇ ਸੁਪਰ ਸਟ੍ਰਾਅ ਮੈਨੇਜਮੈਂਟ ਸਿਸਟਮ ਲਗਾਉਣਾ ਲਾਜ਼ਮੀ

ਸੁਪਰ ਸਟ੍ਰਾਅ ਮੈਨੇਜਮੈਂਟ ਸਿਸਟਮ ਬਗ਼ੈਰ ਕਿਸੇ ਵੀ ਕੰਬਾਈਨ ਨੂੰ ਨਹੀਂ ਚੱਲਣ ਦਿਤਾ ਜਾਵੇਗਾ : ਕਾਹਨ ਸਿੰਘ ਪੰਨੂ
 

ਚੰਡੀਗੜ੍ਹ, 23 ਅਗੱਸਤ (ਸਪੋਕਸਮੈਨ ਸਮਾਚਾਰ ਸੇਵਾ) : ਸੂਬੇ ਵਿਚ ਸਾਫ਼-ਸੁਥਰੇ ਵਾਤਾਵਰਣ ਨੂੰ ਯਕੀਨੀ ਬਣਾਉਣ ਅਤੇ ਪਰਾਲੀ ਨੂੰ ਸਾੜਨ ਕਾਰਨ ਪੈਦਾ ਹੋਣ ਵਾਲੇ ਪ੍ਰਦੂਸ਼ਣ (ਜਿਸ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ) ਨੂੰ ਘਟਾਉਣ ਲਈ ਪੰਜਾਬ ਸਰਕਾਰ ਨੇ ਹਵਾ (ਪ੍ਰਦੂਸ਼ਣ ਰੋਕਥਾਮ ਅਤੇ ਨਿਯੰਤਰਣ) ਐਕਟ, 1981 ਤਹਿਤ ਕੰਬਾਈਨ ਹਾਰਵੈਸਟਰ ਉਤੇ ਸੁਪਰ ਸਟਰਾਅ ਮੈਨੇਜਮੈਂਟ (ਐਸ.ਐਮ.ਐਸ) ਲਗਾਉਣਾ ਲਾਜ਼ਮੀ ਕਰ ਦਿਤਾ ਹੈ।
ਇਸ ਸਬੰਧੀ ਖੇਤੀਬਾੜੀ ਵਿਭਾਗ ਦੇ ਸਕੱਤਰ ਅਤੇ ਖੇਤੀਬਾੜੀ ਰਹਿੰਦ-ਖੂੰਹਦ ਸਾੜਨ ਵਿਰੁਧ ਮੁਹਿੰਮ ਦੇ ਨੋਡਲ ਅਧਿਕਾਰੀ ਸ. ਕਾਹਨ ਸਿੰਘ ਪੰਨੂ ਨੇ ਕਿਹਾ ਕਿ ਸੂਬੇ ਦੇ ਕੁੱਲ 13 ਹਜ਼ਾਰ ਵਿਚੋਂ ਕੁੱਝ ਕੰਬਾਈਨ ਮਾਲਕ ਪੈਸਾ ਤੇ ਸਮਾਂ ਬਚਾਉਣ ਲਈ ਐਸ.ਐਮ.ਐਸ ਪ੍ਰਣਾਲੀ ਨੂੰ ਫਿੱਟ ਨਹੀਂ ਕਰਦੇ। ਉਨ੍ਹਾਂ ਦਸਿਆ ਕਿ ਪੰਜਾਬ ਵਿੱਚ 67 ਲੱਖ ਏਕੜ ਰਕਬਾ ਝੋਨੇ ਦੀ ਕਾਸ਼ਤ ਅਧੀਨ ਹੈ ਅਤੇ ਝੋਨੇ ਦੀ ਕਟਾਈ ਸ਼ੁਰੂ ਹੋਣ ਨੂੰ ਹਾਲੇ ਇਕ ਮਹੀਨਾ ਬਾਕੀ ਹੈ। ਉਨ੍ਹਾਂ ਚਿਤਾਵਨੀ ਦਿਤੀ ਕਿ ਐਸ.ਐਮ.ਐਸ. ਬਗੈਰ ਕਿਸੇ ਨੂੰ ਵੀ ਕੰਬਾਈਨ ਨਾਲ ਫ਼ਸਲ ਦੀ ਕਟਾਈ ਕਰਨ ਦੀ ਆਗਿਆ ਨਹੀਂ ਦਿਤੀ ਜਾਵੇਗੀ ਅਤੇ ਅਜਿਹੇ ਕਰਨ ਵਾਲਿਆਂ ਦੀ ਕੰਬਾਇਨਾਂ ਜ਼ਬਤ ਕਰਨ ਤੋਂ ਇਲਾਵਾ ਭਾਰੀ ਜੁਰਮਾਨੇ ਕੀਤੇ ਜਾਣਗੇ। ਉਨ੍ਹਾਂ ਦਸਿਆ ਕਿ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਕੰਬਾਈਨ ਮਾਲਕਾਂ ਵਿਰੁਧ ਅਦਾਲਤ ਵਿਚ ਕੇਸ ਦਰਜ ਕਰਾਏ ਜਾਣਗੇ, ਜਿਸ ਤਹਿਤ ਛੇ ਸਾਲ ਤਕ ਦੀ ਕੈਦ ਹੋ ਸਕਦੀ ਹੈ।
ਐਸ.ਐਮ.ਐਸ. ਪ੍ਰਣਾਲੀ ਦੀਆਂ ਵਿਸ਼ੇਸ਼ਤਾਵਾਂ ਉਤੇ ਚਾਨਣਾ ਪਾਉਂਦਿਆਂ ਖੇਤੀਬਾੜੀ ਵਿਭਾਗ ਦੇ ਸਕੱਤਰ ਨੇ ਦਸਿਆ ਕਿ ਇਹ ਪ੍ਰਣਾਲੀ ਹੈਪੀ ਸੀਡਰ, ਸੁਪਰ ਸੀਡਰ ਅਤੇ ਜ਼ੀਰੋ ਟਿਲ ਸੀਡ ਡਰਿੱਲ ਵਰਗੀਆਂ ਮਸ਼ੀਨਾਂ ਰਾਹੀਂ ਕਣਕ ਦੀ ਸਿੱਧੀ ਬਿਜਾਈ ਕਰਨ ਵਿਚ ਮਦਦਗਾਰ ਹੈ ਅਤੇ ਇਸ ਤਰ੍ਹਾਂ ਕਿਸਾਨਾਂ ਦੇ ਸਮੇਂ ਅਤੇ ਪੈਸੇ ਦੀ ਬਚਤ ਹੁੰਦੀ ਹੈ। ਸ੍ਰੀ ਪੰਨੂ ਨੇ ਦਸਿਆ ਕਿ ਐਸ.ਐਮ.ਐਸ. ਵਾਲੀਆਂ ਕੰਬਾਈਨਾਂ ਨਾਲ ਕੱਟੀ ਫ਼ਸਲ ਵਾਲੇ ਖੇਤਾਂ ਵਿਚ ਪਰਾਲੀ ਦਾ ਪ੍ਰਬੰਧਨ ਕਰਨਾ ਬਹੁਤ ਸੌਖਾ ਹੈ ਅਤੇ ਇਸ ਲਈ ਕਿਸਾਨਾਂ ਨੂੰ ਰਹਿੰਦ-ਖੂੰਹਦ ਸਾੜਨ ਦੀ ਲੋੜ ਨਹੀਂ ਪੈਂਦੀ।
ਸੂਬਾ ਸਰਕਾਰ ਵਲੋਂ ਦਿਤੀਆਂ ਜਾ ਰਹੀਆਂ ਰਿਆਇਤਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦਸਿਆ ਕਿ ਇਸ ਸਾਲ ਪੰਜਾਬ ਸਰਕਾਰ ਵਲੋਂ ਫ਼ਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਵਾਲੀਆਂ 23500 ਮਸ਼ੀਨਾਂ ਦੀ ਖਰੀਦ ਉਤੇ 50 ਤੋਂ 80 ਫ਼ੀ ਸਦੀ ਤਕ ਸਬਸਿਡੀ ਦਿਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸੂਬਾਈ ਸਰਕਾਰ ਵਲੋਂ ਕੰਬਾਈਨਾਂ 'ਤੇ ਇਹ ਸਿਸਟਮ ਲਗਵਾਉਣ ਉਤੇ 50 ਫ਼ੀ ਸਦ ਸਬਸਿਡੀ ਦਿਤੀ ਜਾ ਰਹੀ ਹੈ।
ਕੰਬਾਈਨ ਮਾਲਕਾਂ ਨੂੰ ਕੰਬਾਈਨਾਂ ਉਤੇ ਸੁਪਰ ਸਟ੍ਰਾਅ ਮੈਨੇimageimageਜਮੈਂਟ ਲਗਾਉਣ ਦੀ ਅਪੀਲ ਕਰਦਿਆਂ ਸ. ਪੰਨੂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਾਫ਼-ਸੁਥਰੇ ਅਤੇ ਹਰੇ-ਭਰੇ ਵਾਤਾਵਰਣ ਲਈ ਕੀਤੇ ਜਾ ਰਹੇ ਉਪਰਾਲੇ ਵਿਚ ਕਿਸਾਨ ਵੀਰ ਪੂਰਾ ਸਹਿਯੋਗ ਦੇਣ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM
Advertisement