
ਕੋਰੋਨਾ ਵਾਇਰਸ ਦੇ ਮਾਮਲੇ 31 ਲੱਖ ਦੇ ਪਾਰ
ਮਰੀਜ਼ਾਂ ਦੇ ਠੀਕ ਹੋਣ ਦੀ ਦਰ 75 ਫ਼ੀ ਸਦੀ ਤੋਂ ਵੱਧ, ਇਕ ਦਿਨ ਵਿਚ 836 ਮੌਤਾਂ
ਨਵੀਂ ਦਿੱਲੀ, 24 ਅਗੱਸਤ : ਭਾਰਤ ਵਿਚ ਇਕ ਦਿਨ ਵਿਚ ਕੋਰੋਨਾ ਵਾਇਰਸ ਦੀ ਬੀਮਾਰੀ ਦੇ 61408 ਨਵੇਂ ਮਾਮਲੇ ਸਾਹਮਣੇ ਆਉਣ ਮਗਰੋਂ ਦੇਸ਼ ਵਿਚ ਪੀੜਤਾਂ ਦੀ ਕੁਲ ਗਿਣਤੀ 31 ਲੱਖ ਨੂੰ ਪਾਰ ਕਰ ਗਈ ਹੈ। ਲਾਗ ਨਾਲ ਹੁਣ ਤਕ 2338035 ਲੋਕ ਸਿਹਤਯਾਬ ਹੋ ਚੁਕੇ ਹਨ ਜਿਸ ਨਾਲ ਮਰੀਜ਼ਾਂ ਦੇ ਠੀਕ ਹੋਣ ਦੀ ਦਰ 75 ਫ਼ੀ ਸਦੀ ਤੋਂ ਵੱਧ ਹੋ ਗਈ ਹੈ।
ਕੇਂਦਰੀ ਸਿਹਤ ਮੰਤਰਾਲੇ ਦੁਆਰਾ ਜਾਰੀ ਅੰਕੜਿਆਂ ਮੁਤਾਬਕ ਦੇਸ਼ ਵਿਚ ਲਾਗ ਦੇ ਮਾਮਲੇ ਵੱਧ ਕੇ 3106348 ਹੋ ਗਏ ਹਨ। ਪਿਛਲੇ 24 ਘੰਟਿਆਂ ਵਿਚ 836 ਮਰੀਜ਼ਾਂ ਦੀ ਮੌਤ ਨਾਲ ਮ੍ਰਿਤਕਾਂ ਦੀ ਗਿਣਤੀ ਵੱਧ ਕੇ 57442 ਹੋ ਗਈ ਹੈ। ਕੋਰੋਨਾ ਵਾਇਰਸ ਨਾਲ ਮੌਤ ਦਰ ਡਿੱਗ ਕੇ 1.85 ਫ਼ੀ ਸਦੀ ਹੋ ਗਈ ਹੈ ਅਤੇ ਮਰੀਜ਼ਾਂ ਦੇ ਠੀਕ ਹੋਣ ਦੀ ਦਰ ਵੱਧ ਕੇ 75.27 ਫ਼ੀ ਸਦੀ ਹੋ ਗਈ ਹੈ। ਅੰਕੜਿਆਂ ਮੁਤਾਬਕ ਦੇਸ਼ ਵਿਚ ਹਾਲੇ 710771 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ ਜੋ ਕੁਲ ਮਾਮਲਿਆਂ ਦਾ 22.88 ਫ਼ੀ ਸਦੀ ਹੈ। ਦੇਸ਼ ਵਿਚ ਸੱਤ ਅਗੱਸਤ ਨੂੰ ਕੋਵਿਡ ਦੇ ਮਾਮਲੇ 20 ਲੱਖ ਦੇ ਪਾਰ ਹੋ ਗਏ ਸਨ। ਇੰਡੀਅਨ ਮੈਡੀਕਲ ਰਿਸਰਚ ਕੌਂਸਲ ਮੁਤਾਬਕ 23 ਅਗੱਸਤ ਤਕ ਦੇਸ਼ ਵਿਚ 35902137 ਨਮੂਨਿਆਂ ਦੀ ਜਾਂਚ ਕੀਤੀ ਗਈ ਜਿਨ੍ਹਾਂ ਵਿਚੋਂ 609917 ਨਮੂਨਿਆਂ ਦੀ ਜਾਂਚ ਐਤਵਾਰ ਨੂੰ ਕੀਤੀ ਗਈ। ਪਿਛਲੇ 24 ਘੰਟਿਆਂ ਵਿਚ ਹੋਈਆਂ 836 ਮੌਤਾਂ ਵਿਚੋਂ ਸੱਭ ਤੋਂ ਵੱਧ 258 ਲੋਕ ਮਹਾਰਾਸ਼ਟਰ ਦੇ ਸਨ। (ਏimageਜੰਸੀ)