
ਹਰਿਆਣਾ ਦੇ ਸਪੀਕਰ ਸਣੇ 6 ਕਰਮਚਾਰੀ ਪਹਿਲਾਂ ਹੀ ਹੋ ਚੁੱਕੇ ਹਨ ਕੋਰੋਨਾ ਪਾਜ਼ੇਟਿਵ
ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਸਬੰਧੀ ਉਨ੍ਹਾਂ ਟਵੀਟ ਜ਼ਰੀਏ ਜਾਣਕਾਰੀ ਸਾਂਝੀ ਕੀਤੀ ਹੈ। ਮੁੱਖ ਮੰਤਰੀ ਨੇ ਖੁਦ ਨੂੰ ਇਕਾਂਤਵਾਸ ਕਰ ਲਿਆ ਹੈ। ਉਨ੍ਹਾਂ ਨੇ ਅਪਣੇ ਸੰਪਰਕ 'ਚ ਆਉਣ ਵਾਲੇ ਸਾਰੇ ਵਿਅਕਤੀਆਂ ਨੂੰ ਵੀ ਕਰੋਨਾ ਟੈਸਟ ਕਰਵਾਉਣ ਦੀ ਦਿਤੀ ਹੈ। ਕਾਬਲੇਗੌਰ ਹੈ ਕਿ ਮੁੱਖ ਮੰਤਰੀ ਪਿਛਲੇ ਦਿਨੀਂ ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਨੂੰ ਮਿਲੇ ਸਨ। ਉਨ੍ਹਾਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਮੁੱਖ ਮੰਤਰੀ ਦਾ ਵੀ ਕਰੋਨਾ ਟੈਸਟ ਕਰਵਾਇਆ ਗਿਆ।
Manohar Lal Khattar
ਇਸ ਤੋਂ ਪਹਿਲਾਂ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਦੀ ਰੀਪੋਰਟ ਪਾਜ਼ੇਟਿਵ ਆਉਣ ਤੋਂ ਇਲਾਵਾ ਹਰਿਆਣਾ ਵਿਧਾਨ ਸਭਾ ਨਾਲ ਸਬੰਧਤ 6 ਕਰਮਚਾਰੀਆਂ ਦੀ ਰੀਪੋਰਟ ਵੀ ਕੋਰੋਨਾ ਪਾਜ਼ੇਟਿਵ ਆ ਚੁੱਕੀ ਹੈ। ਪੰਜਾਬ-ਹਰਿਆਣਾ ਵਿਧਾਨ ਸਭਾ ਕੰਪਲੈਕਸ ਵਿਚ ਕੋਰੋਨਾ ਦੀ ਦਸਤਕ ਤੋਂ ਬਾਅਦ ਦੋਵਾਂ ਰਾਜਾਂ ਦੀਆਂ ਸਰਕਾਰਾਂ ਦੀ ਚਿੰਤਾ ਵੱਧ ਗਈ ਹੈ।
Corona virus
ਜ਼ਿਕਰਯੋਗ ਹੈ ਕਿ ਕੁੱਝ ਦਿਨ ਬਾਅਦ ਦੋਵਾਂ ਵਿਧਾਨ ਸਭਾਵਾਂ ਦੇ ਸੈਸ਼ਨ ਹੋਣ ਵਾਲੇ ਹਨ। ਇਸ ਤੋਂ ਬਾਅਦ ਹਰਿਆਣਾ ਵਿਧਾਨ ਸਭਾ ਦੇ ਸੈਸ਼ਨ ਦੇ ਨਿਰਘਾਰਤ ਪ੍ਰੋਗਰਾਮ ਵਿਚ ਵੀ ਤਬਦੀਲੀ ਕਰ ਦਿਤੀ ਗਈ ਹੈ।
Vidhan Sabha Complex
ਇਹ ਸੈਸ਼ਨ ਜੋ ਪਹਿਲਾਂ 26 ਤੋਂ ਸ਼ੁਰੂ ਕਰ ਕੇ 3 ਦਿਨ ਚਲਾਉਣ ਦਾ ਪ੍ਰਸਤਾਵ ਸੀ, ਹੁਣ ਕੋਰੋਨਾ ਦੀ ਦਸਤਕ ਬਾਅਦ ਸਥਿਤੀ ਨੂੰ ਦੇਖਦਿਆਂ ਪੰਜਾਬ ਵਾਂਗ ਇਕ ਦਿਨ ਦਾ ਹੀ ਕਰ ਦਿਤਾ ਗਿਆ ਹੈ। ਹਰਿਆਣਾ ਵਿਧਾਨ ਸਭਾ ਦੇ 300 ਤੋਂ ਵੱਧ ਸਟਾਫ਼ ਮੈਂਬਰਾਂ ਦੇ ਕੋਰੋਨਾ ਟੈਸਟ ਕਰਵਾਏ ਗਏ ਸਨ।
Manohar Lal Khattar
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਸਮੇਤ 3 ਮੰਤਰੀ ਤੇ ਇਕ ਦਰਜਨ ਵਿਧਾਇਕ ਕੋਰੋਨਾ ਦੀ ਚਪੇਟ ਵਿਚ ਆ ਚੁੱਕੇ ਹਨ। ਹਰਿਆਣਾ ਦੇ 3 ਵਿਧਾਇਕਾਂ ਦੀ ਰੀਪੋਰਟ ਵੀ ਪਾਜ਼ੇਟਿਵ ਹੈ। ਇਸੇ ਤਰ੍ਹਾਂ ਪੰਜਾਬ ਵਿਧਾਨ ਸਭਾ ਦਾ ਸੈਸ਼ਨ 28 ਅਗੱਸਤ ਨੂੰ ਹੋਣ ਵਾਲਾ ਹੈ। ਵਿਧਾਨ ਸਭਾ ਕੰਪਲੈਕਸ ਅੰਦਰ ਕਰੋਨਾ ਦੀ ਦਸਤਕ ਤੋਂ ਬਾਅਦ ਇੱਥੇ ਹੋਣ ਵਾਲੇ ਦੋਵਾਂ ਸੈਸ਼ਨ ਨੂੰ ਲੈ ਕੇ ਅਨਿੱਸਚਤਾ ਦਾ ਮਾਹੌਲ ਬਣ ਗਿਆ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।