
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਹੋਏ ਕੁਆਰੰਟਾਈਨ
ਮੁਕਤਸਰ ਸਾਹਿਬ, 23 ਅਗੱਸਤ (ਰਣਜੀਤ ਸਿੰਘ) : ਸ਼ਨਿਚਰਵਾਰ ਨੂੰ ਪੰਜ ਸੁਰੱਖਿਆ ਮੁਲਾਜ਼ਮਾਂ ਦੇ ਕੋਰੋਨਾ ਪਾਜ਼ੇਟਿਵ ਆਉਣ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਖ਼ੁਦ ਨੂੰ ਕੁਆਰੰਟਾਈਨ ਕਰ ਲਿਆ ਹੈ। ਉਹ ਇਸ ਵੇਲੇ ਅਪਣੇ ਜੱਦੀ ਪਿੰਡ ਬਾਦਲ ਵਿਖੇ ਰਹਿੰਦੇ ਹਨ। ਜ਼ਿਲ੍ਹਾ ਸਿਹਤ ਅਧਿਕਾਰੀਆਂ ਨੇ ਬਾਦਲ ਦੀ ਰਿਹਾਇਸ਼ ਨੂੰ ਸੀਲ ਕਰ ਦਿਤਾ ਹੈ ਤੇ ਇਸ ਨੂੰ ਮਾਈਕ੍ਰੋ ਕੰਟੇਨਮੈਂਟ ਜ਼ੋਨ ਐਲਾਨ ਦਿਤਾ ਹੈ। ਸਿਹਤ ਮੁਲਾਜ਼ਮਾਂ ਨੇ 125 ਦੇ ਕਰੀਬ ਵਿਅਕਤੀਆਂ ਦੇ ਕੋਰੋਨਾ ਟੈਸਟ ਕੀਤੇ ਹਨ ਜਿਨ੍ਹਾਂ ਵਿਚ ਬਾਦਲ ਦੇ ਨਿੱਜੀ ਸਹਿਯੋਗੀ imageਵੀ ਸ਼ਾਮਲ ਹਨ ਤੇ ਇਨ੍ਹਾਂ ਦੀ ਰਿਪੋਰਟ ਅਜੇ ਆਉਣੀ ਬਾਕੀ ਹੈ।