
ਅੱਜ ਬਠਿੰਡਾ ਵਿਚ ਡੈਮੋਕ੍ਰੇਟਿਕ ਟੀਚਰ ਫਰੰਟ ਪੰਜਾਬ ਵੱਲੋਂ ਮੌਂਟੇਕ ਸਿੰਘ ਆਹਲੂਵਾਲੀਆ ਦਾ ਪੁਤਲਾ ਫੂਕਿਆ ਗਿਆ।
ਚੰਡੀਗੜ੍ਹ - ਅੱਜ ਬਠਿੰਡਾ ਵਿਚ ਡੈਮੋਕ੍ਰੇਟਿਕ ਟੀਚਰ ਫਰੰਟ ਪੰਜਾਬ ਵੱਲੋਂ ਮੌਂਟੇਕ ਸਿੰਘ ਆਹਲੂਵਾਲੀਆ ਦਾ ਪੁਤਲਾ ਫੂਕਿਆ ਗਿਆ। ਅਧਿਆਪਕ ਜਥੇਬੰਦੀਆਂ ਦਾ ਕਹਿਣਾ ਹੈ ਕਿ ਹਾਲ ਹੀ ਵਿਚ ਆਹਲੂਵਾਲੀਆ ਦੀ ਸਿਫਾਰਸ਼ ਉਤੇ ਇੱਕ ਰਿਪੋਰਟ ਆਈ ਸੀ ਜਿਸ ਵਿਚ ਮੁਲਾਜ਼ਮ, ਕਿਸਾਨ ਅਤੇ ਆਮ ਲੋਕਾਂ ਦੇ ਵਿਰੁੱਧ ਸਿਫਾਰਸ਼ ਕੀਤੀ ਗਈ ਸੀ ਜਿਸ ਤੋਂ ਮੁਲਾਜ਼ਮ ਵਰਗ ਨਾਰਾਜ਼ ਹੈ।
Montek Singh Ahluwalia
ਉਨ੍ਹਾਂ ਕਿਹਾ ਕੋਰੋਨਾ ਤੋਂ ਹੋ ਰਹੇ ਵਿੱਤੀ ਨੁਕਸਾਨ ਦੀ ਭਰਪਾਈ ਲਈ ਇਸ ਤਰ੍ਹਾਂ ਦੀ ਰਿਪੋਰਟ ਲਿਆਂਦੀ ਗਈ ਹੈ ਜਿਸ ਦੇ ਚੱਲਦੇ ਇਨ੍ਹਾਂ ਨੇ ਵਿਰੋਧ ਪ੍ਰਦਰਸ਼ਨ ਕੀਤਾ ਹੈ। ਇਸ ਤੋਂ ਇਲਾਵਾ ਇਨ੍ਹਾਂ ਅਧਿਆਪਕਾਂ ਦੀਆਂ ਲੰਮੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਵੀ ਪੰਜਾਬ ਸਰਕਾਰ ਨੂੰ ਘੇਰਿਆ ਅਤੇ ਡੀਏ ਦੀਆਂ ਕਿਸ਼ਤਾਂ ਆਦਿ ਬਕਾਇਆ ਅਜੇ ਤੱਕ ਨਹੀਂ ਦਿੱਤਾ ਗਿਆ।
File Photo
ਪੰਜਾਬ ਸਰਕਾਰ ਨੂੰ ਅਧਿਆਪਕ ਵਿਰੋਧੀ ਸਿਫ਼ਾਰਸ਼ਾਂ ਕਰਕੇ ਪੰਜਾਬ ਦੇ ਮੁਲਾਜ਼ਮਾਂ ਦੀਆਂ ਤਨਖਾਹਾਂ ਕੇਂਦਰੀ ਪੈਟਰਨ ਉੱਤੇ ਕਰਨ ਅਤੇ ਮਹਿੰਗਾਈ ਭੱਤੇ ਦੀਆਂ ਰਹਿੰਦੀਆਂ 16% ਫੀਸਦੀ ਕਿਸ਼ਤਾਂ ਜਾਰੀ ਨਾ ਕਰਨ ਤੇ ਮੁਲਾਜ਼ਮਾਂ ਉਤੇ ਲਾਏ ਪ੍ਰੋਫੈਸ਼ਨਲ ਟੈਕਸ ਨੂੰ 200 ਰੁਪਏ ਤੋਂ ਵਧਾ ਕੇ 1650 ਰੁਪਏ ਕਰਨ ਦੀਆਂ ਸਿਫਾਰਸ਼ਾਂ ਨਾ ਬਰਦਾਸ਼ਤਯੋਗ ਹਨ।
Montek Singh Ahluwalia
ਇਸ ਕਾਰਨ ਕਰਕੇ ਅੱਜ ਇਨ੍ਹਾਂ ਅਧਿਆਪਕਾਂ ਨੇ ਪਹਿਲਾਂ ਤਾਂ ਡੀਸੀ ਦਫ਼ਤਰ ਦੇ ਬਾਹਰ ਪਹੁੰਚ ਕੇ ਪੰਜਾਬ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਅਤੇ ਉਸ ਤੋਂ ਬਾਅਦ ਰੋਸ ਮਾਰਚ ਕਰਕੇ ਡੀਸੀ ਦਫ਼ਤਰ ਦੇ ਬਾਹਰ ਆਹਲੂਵਾਲੀਆ ਦੀ ਤਸਵੀਰ ਲਾ ਕੇ ਪੁਤਲਾ ਸਾੜਿਆ। ਇਸ ਮੌਕੇ ਇਨ੍ਹਾਂ ਦੇ ਨਾਲ ਅਧਿਆਪਕ ਜਥੇਬੰਦੀਆਂ ਅਤੇ ਕਿਸਾਨ ਜਥੇਬੰਦੀਆਂ ਵੀ ਸ਼ਾਮਲ ਸਨ। ਇਸ ਮੌਕੇ ਇੱਕ ਮੰਗ ਪੱਤਰ ਵੀ ਬਠਿੰਡਾ ਦੇ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਗਿਆ।