
ਕੁਮਾਰੀ ਸ਼ੈਲਜਾ ਨੇ ਵੀ ਸੋਨੀਆ ਤੇ ਰਾਹੁਲ ਗਾਂਧੀ ਵਿਚ ਭਰੋਸਾ ਪ੍ਰਗਟ ਕੀਤਾ
ਚੰਡੀਗੜ੍ਹ, 23 ਅਗੱਸਤ (ਗੁਰਉਪਦੇਸ਼ ਭੁੱਲਰ): ਆਲ ਇੰਡੀਆ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਤੋਂ ਪਹਿਲਾਂ ਜਿਥੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਲੀਡਰਸ਼ਿਪ ਵਿਚ ਤਬਦੀਲੀ ਦਾ ਵਿਰੋਧ ਕਰਦਿਆਂ ਗਾਂਧੀ ਪ੍ਰਵਾਰ ਦਾ ਸਮਰਥਨ ਕੀਤਾ ਹੈ, ਉਥੇ ਹਰਿਆਣਾ ਪ੍ਰਦੇਸ਼ ਕਾਂਗਰਸ ਪ੍ਰਧਾਨ ਕੁਮਾਰੀ ਸ਼ੈਲਜਾ ਨੇ ਵੀ ਸੋਨੀਆ ਤੇ ਰਾਹੁਲ ਗਾਂਧੀ ਦੀ ਅਗਵਾਈ ਵਿਚ ਅਪਣਾ ਭਰੋਸਾ ਪ੍ਰਗਟ ਕੀਤਾ ਹੈ। ਉਨ੍ਹਾਂ ਟਵੀਟ ਰਾਹੀਂ ਕਿਹਾ ਕਿ ਕਾਂਗਰਸ ਪਾਰਟੀ ਨੇ ਅਨੇਕਾਂ ਸੰਕਟਾਂ ਨੂੰ ਮਾਤ ਦਿਤੀ ਹੈ। ਇਸ ਸਮੇਂ ਦੇਸ਼ ਦਾ ਲੋਕਤੰਤਰ ਅਤੇ ਸੰਵਿਧਾਨ ਖ਼ਤਰੇ ਵਿਚ ਹਨ। ਅਜਿਹੇ ਸਮੇਂ ਸਤਿਕਾਰਯੋਗ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦੇਸ਼ ਨੂੰ ਸਹੀ ਅਗਵਾਈ ਦੇ ਸਕਦੇ ਹਨ ਤੇ ਕਾਂਗਰਸ ਵਰਰਕਰਾਂ ਨੂੰ imageਇਕ ਰੱਖ ਸਕਦੇ ਹਨ।