ਮੁਖਰਜੀ ਹਾਲੇ ਵੀ ਕੋਮਾ ਵਿਚ, ਹਾਲਤ ਵਿਚ ਕੋਈ ਸੁਧਾਰ ਨਹੀਂ
Published : Aug 24, 2020, 3:20 am IST
Updated : Aug 24, 2020, 3:20 am IST
SHARE ARTICLE
image
image

ਮੁਖਰਜੀ ਹਾਲੇ ਵੀ ਕੋਮਾ ਵਿਚ, ਹਾਲਤ ਵਿਚ ਕੋਈ ਸੁਧਾਰ ਨਹੀਂ

ਨਵੀਂ ਦਿੱਲੀ, 23 ਅਗੱਸਤ : ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਸਿਹਤ ਵਿਚ ਕੋਈ ਸੁਧਾਰ ਨਹੀਂ ਹੋਇਆ ਅਤੇ ਉਹ ਹਾਲੇ ਵੀ ਵੈਂਟੀਲੇਟਰ 'ਤੇ ਹਨ। ਫ਼ੌਜ ਦੇ ਰਿਸਰਚ ਐਂਡ ਰੈਫ਼ਰਲ ਹਸਪਤਾਲ ਨੇ ਇਹ ਜਾਣਕਾਰੀ ਦਿਤੀ। 8 ਸਾਲਾ ਮੁਖਰਜੀ ਦਾ ਇਲਾਜ ਕਰ ਰਹੇ ਡਾਕਟਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਹਾਲਤ ਸਥਿਰ ਹੈ। ਮੁਖਰਜੀ ਨੂੰ 10 ਅਗੱਸਤ ਨੂੰ ਦਿੱਲੀ ਛਾਉਣੀ ਵਿਚ ਪੈਂਦੇ ਇਸ ਹਸਪਤਾਲ ਵਿਚ ਦਾਖ਼ਲ ਕਰਾਇਆ ਗਿਆ ਸੀ ਅਤੇ ਉਸੇ ਦਿਨ ਉਨ੍ਹਾਂ ਦੀ ਬ੍ਰੇਨ ਸਰਜਰੀ ਹੋਈ ਸੀ। ਉਨ੍ਹਾਂ ਦੀ ਕੋਵਿਡ ਰੀਪੋਰਟ ਵੀ ਪਾਜ਼ੇਟਿਵ ਆਈ ਸੀ। ਡਾਕਟਰਾਂ ਨੇ ਦਸਿਆ ਕਿ ਉਨ੍ਹਾਂ ਦੇ ਫੇਫੜਿਆਂ ਵਿਚ ਇਨਫ਼ੈਕਸ਼ਨ ਹੋ ਗਈ ਹੈ ਜਿਸ ਦਾ ਇਲਾਜ ਕੀਤਾ ਜਾ ਰਿਹਾ ਹੈ। ਹਸਪਤਾਲ ਨੇ ਕਿਹਾ ਕਿ ਪ੍ਰਣਬ ਦੀ ਹਾਲਤ ਵਿਚ ਐਤਵਾਰ ਸਵੇਰ ਤਕ ਕੋਈ ਤਬਦੀਲੀ ਨਹੀਂ ਹੋਈ। ਉਹ ਡੂੰਘੇ ਕੋਮਾ ਵਿਚ ਹਨ ਅਤੇ ਹਾਲੇ ਵੀ ਵੈਂਟੀਲੇਟਰ 'ਤੇ ਹਨ। ਉਨ੍ਹਾਂ ਦੀ ਹਾਲਤ ਸਥਿਰ ਹੈ। ਮੁਖਰਜੀ 2012 ਤੋਂ 2017 ਤimageimageਕ ਦੇਸ਼ ਦੇ ਰਾਸ਼ਟਰਪਤੀ ਰਹੇ।      (ਏਜੰਸੀ)

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement