ਪੁਲਿਸ ਤੇ ਗੈਂਗਸਟਰ ਵਿਚਕਾਰ ਹੋਈ ਮੁੱਠਭੇੜ,  ASI ਨੂੰ ਲੱਗੀ ਗੋਲੀ, 1 ਗੈਂਗਸਟਰ ਕਾਬੂ
Published : Aug 24, 2020, 11:29 am IST
Updated : Aug 24, 2020, 11:30 am IST
SHARE ARTICLE
Arrested
Arrested

ਮੁੱਠਭੇੜ ਦੌਰਾਨ ASI ਮਲਕੀਤ ਸਿੰਘ ਨੂੰ ਗੋਲੀ ਲੱਗ ਗਈ ਹੈ ਜਿਸ ਤੋਂ ਬਾਅਦ ਏਐੱਸਆਈ ਨੂੰ ਨਿੱਜੀ ਹਸਪਤਾਲ ਵਿਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ,

ਤਰਨਤਾਰਨ : ਤਰਨਤਾਰਨ ਦੇ ਥਾਣਾ ਭਿੱਖੀਵਿੰਡ ਵਿਚ ਪੁਲਿਸ ਅਤੇ ਗੈਂਗਸਟਰ ਵਿਚਕਾਰ ਮੁੱਠਭੇੜ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮੁੱਠਭੇੜ ਦੌਰਾਨ ਪੁਲਿਸ ਨੇ 1 ਗੈਂਗਸਟਰ ਨੂੰ ਫੜ ਲਿਆ ਹੈ ਜਦਕਿ ਮੁੱਠਭੇੜ ਦੌਰਾਨ ASI ਮਲਕੀਤ ਸਿੰਘ ਨੂੰ ਗੋਲੀ ਲੱਗ ਗਈ ਹੈ ਜਿਸ ਤੋਂ ਬਾਅਦ ਏਐੱਸਆਈ ਨੂੰ ਨਿੱਜੀ ਹਸਪਤਾਲ ਵਿਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ,

ASI Malkit Singh ASI Malkit Singh

ਜਿਸ ਗੈਂਗਸਟਰ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ ਉਸ ਦਾ ਨਾਂ ਰਛਪਾਲ ਸਿੰਘ ਉਰਫ਼ ਦੋਲਾ ਹੈ, ਗੈਂਗਸਟਰ ਤੋਂ ਪੁਲਿਸ ਨੇ ਇੱਕ ਪਿਸਟਲ ਅਤੇ 2 ਮੈਗਜ਼ੀਨ ਬਰਾਮਦ ਕੀਤੀ ਹੈ,ਗੈਂਗਸਟਰ ਦੇ ਬਾਕੀ ਸਾਥੀ ਫ਼ਰਾਰ ਦੱਸੇ ਜਾ ਰਹੇ ਹਨ। ਪੁਲਿਸ ਨੂੰ ਗੈਂਗਸਟਰ ਰਛਪਾਲ ਸਿੰਘ ਦੀ ਕਾਫ਼ੀ ਲੰਮੇ ਸਮੇਂ ਤੋਂ ਤਲਾਸ਼ ਸੀ ਜਿਵੇਂ ਹੀ ਗੈਂਗਸਟਰ ਦੀ ਹਰਕਤ ਬਾਰੇ ਪੁਲਿਸ ਨੂੰ ਜਾਣਕਾਰੀ ਮਿਲੀ ਪੁਲਿਸ ਨੇ ਰਛਪਾਲ ਨੂੰ ਫੜਨ ਲਈ ਇੱਕ ਟੀਮ ਤਿਆਰ ਕੀਤੀ,

ArrestedArrested

ਗੈਂਗਸਟਰ ਦਾ ਪਿੱਛਾ ਕਰ ਰਹੀ ਪੁਲਿਸ ਟੀਮ ਨੇ ਰਛਪਾਲ ਅਤੇ ਉਸ ਦੇ ਸਾਥੀਆਂ 'ਤੇ ਕਈ ਰਾਊਂਡ ਫਾਇਰਿੰਗ ਕੀਤੀ, ਪੁਲਿਸ ਨੇ ਰਛਪਾਲ ਨੂੰ ਫੜ ਲਿਆ ਹੈ ਪਰ ਉਸ ਦੇ ਬਾਕੀ ਸਾਥੀ ਫ਼ਰਾਰ ਦੱਸੇ ਜਾ ਰਹੇ ਹਨ,ਪੁਲਿਸ ਦੀਆਂ ਵੱਖ-ਵੱਖ ਟੀਮਾਂ ਹੁਣ ਰਛਪਾਲ ਦੇ ਸਾਥੀਆਂ ਦੀ ਤਲਾਸ਼ ਕਰ ਰਹੀਆਂ ਹਨ।   

SHARE ARTICLE

ਏਜੰਸੀ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement