ਰਾਹੁਲ ਨੇ ਚਿੱਠੀ ਲਿਖਣ ਵਾਲੇ ਆਗੂਆਂ ਨੂੰ ਬਣਾਇਆ ਨਿਸ਼ਾਨਾ, ਵਿਵਾਦ
Published : Aug 24, 2020, 11:45 pm IST
Updated : Aug 24, 2020, 11:45 pm IST
SHARE ARTICLE
image
image

ਰਾਹੁਲ ਨੇ ਚਿੱਠੀ ਲਿਖਣ ਵਾਲੇ ਆਗੂਆਂ ਨੂੰ ਬਣਾਇਆ ਨਿਸ਼ਾਨਾ, ਵਿਵਾਦ

ਰਾਹੁਲ ਨੇ ਮਿਲੀਭੁਗਤ ਵਾਲੀ ਕੋਈ ਗੱਲ ਨਹੀਂ ਕੀਤੀ : ਆਜ਼ਾਦ
 

ਨਵੀਂ ਦਿੱਲੀ, 24 ਅਗੱਸਤ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਪਾਰਟੀ ਅੰਦਰ ਵੱਡੀ ਤਬਦੀਲੀ ਦੀ ਮੰਗ ਕਰਦੀ ਚਿੱਠੀ ਲਿਖਣ ਵਾਲੇ ਆਗੂਆਂ ਨੂੰ ਨਿਸ਼ਾਨਾ ਬਣਾਇਆ ਅਤੇ ਕਿਹਾ ਕਿ ਜਦ ਪਾਰਟੀ ਰਾਜਸਥਾਨ ਅਤੇ ਮੱਧ ਪ੍ਰਦੇਸ਼ ਵਿਚ ਵਿਰੋਧੀ ਤਾਕਤਾਂ ਨਾਲ ਲੜ ਰਹੀ ਸੀ ਅਤੇ ਸੋਨੀਆ ਗਾਂਧੀ ਦੀ ਸਿਹਤ ਠੀਕ ਨਹੀਂ ਸੀ ਤਾਂ ਉਸ ਸਮੇਂ ਅਜਿਹਾ ਪੱਤਰ ਕਿਉਂ ਲਿਖਿਆ ਗਿਆ? ਸੂਤਰਾਂ ਮੁਤਾਬਕ ਰਾਹੁਲ ਨੇ ਕਾਰਜਕਾਰਣੀ ਦੀ ਬੈਠਕ ਵਿਚ ਇਹ ਗੱਲ ਕਹੀ।  
ਉਧਰ, ਕਾਂਗਰਸ ਦੇ ਸੀਨੀਅਰ ਆਗੂ ਗ਼ੁਲਾਮ ਨਬੀ ਆਜ਼ਾਦ ਨੇ ਕਾਂਗਰਸ ਕਾਰਜਕਾਰਣੀ ਦੀ ਬੈਠਕ ਵਿਚ ਰਾਹੁਲ ਗਾਂਧੀ ਦੀ ਕਥਿਤ ਟਿਪਣੀ ਬਾਰੇ ਵਿਵਾਦ ਖੜਾ ਹੋਣ ਮਗਰੋਂ ਕਿਹਾ ਕਿ ਸਾਬਕਾ ਕਾਂਗਰਸ ਪ੍ਰਧਾਨ ਨੇ ਸੋਨੀਆ ਗਾਂਧੀ ਨੂੰ ਚਿੱਠੀ ਲਿਖਣ ਵਾਲੇ ਆਗੂਆਂ ਦੀ ਭਾਜਪਾ ਨਾਲ ਮਿਲੀਭੁਗਤ ਹੋਣ ਜਿਹੀ ਕੋਈ ਗੱਲ ਨਹੀਂ ਕੀਤੀ।
ਉਨ੍ਹਾਂ ਇਹ ਵੀ ਕਿਹਾ ਕਿ ਕਾਰਜਕਾਰਣੀ ਤੋਂ ਬਾਹਰਲੇ ਕੁੱਝ ਆਗੂਆ ਨੇ ਅਜਿਹਾ ਦੋਸ਼ ਲਾਇਆ ਸੀ ਜਿਸ ਬਾਰੇ ਉਨ੍ਹਾਂ ਵਲੋਂ ਕਿਹਾ ਗਿਆ ਕਿ ਦੋਸ਼ ਸਾਬਤ ਹੋਣ 'ਤੇ ਅਸਤੀਫ਼ਾ ਦੇ ਦੇਣਗੇ। ਰਾਜ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਨੇ ਟÎਵਿਟਰ 'ਤੇ ਕਿਹਾ, 'ਮੀਡੀਆ ਦੇ ਇਕ ਹਿੱਸੇ ਵਿਚ ਇਹ ਗ਼ਲਤ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਮੈਂ ਕਾਰਜਕਾਰਣੀ ਦੀ ਬੈਠਕ ਵਿਚ ਰਾਹੁਲ ਨੂੰ ਕਿਹਾ ਕਿ ਉਹ ਭਾਜਪਾ ਨਾਲ ਮਿimageimageਲੀਭੁਗਤ ਜ਼ਰੀਏ ਸਾਡੇ ਦੁਆਰਾ ਪੱਤਰ ਲਿਖੇ ਜਾਣ ਦੀ ਗੱਲ ਸਾਬਤ ਕਰਨ। ਮੈਂ ਸਪੱਸ਼ਟ ਕਰਦਾ ਹਾਂ ਕਿ ਰਾਹੁਲ ਨੇ ਨਾ ਤਾਂ ਕਾਰਜਕਾਰਣੀ ਦੀ ਬੈਠਕ ਅੰਦਰ ਜਾਂ ਬਾਹਰ ਅਜਿਹਾ ਕਿਹਾ ਕਿ ਇਹ ਪੱਤਰ ਭਾਜਪਾ ਦੀ ਸ਼ਹਿ 'ਤੇ ਲਿਖਿਆ ਗਿਆ ਹੈ।' ਆਜ਼ਾਦ ਨੇ ਕਿਹਾ, 'ਮੈਂ ਸਿਰਫ਼ ਇਹ ਕਿਹਾ ਸੀ ਕਿ ਕਲ ਕਾਂਗਰਸ ਦੇ ਕੁੱਝ ਆਗੂਆਂ ਨੇ ਕਿਹਾ ਸੀ ਕਿ ਅਸੀਂ ਭਾਜਪਾ ਦੀ ਸ਼ਹਿ 'ਤੇ ਅਜਿਹਾ ਕੀਤਾ।'       (ਏਜੰਸੀ)

SHARE ARTICLE

ਏਜੰਸੀ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement