ਐਸ.ਏ.ਐਸ. ਨਗਰ ਨੂੰ ਅਗਲੇ ਸਾਲ ਫ਼ਰਵਰੀ 'ਚ ਮਿਲੇਗੀ ਨਹਿਰੀ ਪਾਣੀ ਦੀ ਸਪਲਾਈ
Published : Aug 24, 2020, 3:47 am IST
Updated : Aug 24, 2020, 3:47 am IST
SHARE ARTICLE
image
image

ਐਸ.ਏ.ਐਸ. ਨਗਰ ਨੂੰ ਅਗਲੇ ਸਾਲ ਫ਼ਰਵਰੀ 'ਚ ਮਿਲੇਗੀ ਨਹਿਰੀ ਪਾਣੀ ਦੀ ਸਪਲਾਈ

60 ਕਰੋੜ ਰੁਪਏ ਦੇ ਪ੍ਰਾਜੈਕਟ ਦਾ ਕੰਮ ਬੜੌਦਾ ਦੀ ਕੰਪਨੀ ਨੂੰ ਸੌਂਪਿਆ
 

ਚੰਡੀਗੜ੍ਹ, 23 ਅਗੱਸਤ (ਸਪੋਕਸਮੈਨ ਸਮਾਚਾਰ ਸੇਵਾ) : ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਸਤਹੀ ਪਾਣੀ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ, ਪੰਜਾਬ ਨੇ ਐਸ.ਏ.ਐਸ. ਨਗਰ (ਮੁਹਾਲੀ) ਵਾਸੀਆਂ ਨੂੰ ਨਹਿਰੀ ਪਾਣੀ ਦੀ ਸਪਲਾਈ ਦੇਣ ਕਰਨ ਦਾ ਫ਼ੈਸਲਾ ਕੀਤਾ ਹੈ।
ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਇਕ ਬੁਲਾਰੇ ਨੇ ਦਸਿਆ ਕਿ ਗਮਾਡਾ ਵਲੋਂ ਮੁਹਾਲੀ ਵਿਚ ਨਹਿਰੀ ਪਾਣੀ ਦੀ ਸਪਲਾਈ ਲਈ ਪਾਈਪਲਾਈਨ ਪਾਈ ਜਾ ਰਹੀ ਹੈ ਅਤੇ ਇਹ ਕਾਰਜ ਬੜੌਦਾ ਆਧਾਰਤ ਐਮ/ਐਸ ਸਪੰਨਪਾਈਪ ਐਂਡ ਕੰਪਨੀ ਨੂੰ 60 ਕਰੋੜ ਰੁਪਏ ਵਿਚ ਸੌਂਪਿਆ ਗਿਆ ਹੈ। ਪਾਣੀ ਦੀ ਉਪਲੱਬਧਤਾ ਨੂੰ ਧਿਆਨ ਵਿਚ ਰਖਦੇ ਹੋਏ ਫੇਜ਼-1 ਵਿਚ ਇਹ ਪਾਈਪਲਾਈਨ ਸੈਕਟਰ-66 ਤਕ ਪਾਈ ਜਾਵੇਗੀ। ਇਸ ਬਾਅਦ ਫੇਜ਼-2 ਵਿਚ ਇਸ ਪਾਈਪਲਾਈਨ ਦਾ ਐਰੋਸਿਟੀ ਅਤੇ ਆਈ.ਟੀ. ਸਿਟੀ ਤਕ ਵਿਸਥਾਰ ਕੀਤਾ ਜਾਵੇਗਾ। ਉਨ੍ਹਾਂ ਦਸਿਆ ਕਿ ਫੇਜ਼-1 ਦਾ ਕੰਮ ਫ਼ਰਵਰੀ 2021 ਤਕ ਮੁਕੰਮਲ ਹੋ ਜਾਵੇਗਾ ਅਤੇ ਕੋਵਿਡ-19 ਤੋਂ ਬਚਾਅ ਲਈ ਸਰਕਾਰ ਵਲੋਂ ਲਾਈਆਂ ਪਾਬੰਦੀimageimageਆਂ ਦੇ ਬਾਵਜੂਦ ਕੰਪਨੀ ਨੇ 20 ਫ਼ੀ ਸਦੀ ਕੰਮ ਮੁਕੰਮਲ ਕਰ ਲਿਆ ਹੈ।
ਬੁਲਾਰੇ ਨੇ ਦਸਿਆ ਕਿ ਇਸ ਕਾਰਜ ਦੇ ਮੁਕੰਮਲ ਹੋਣ ਉਤੇ ਮੁਹਾਲੀ ਨੂੰ 20 ਐਮਜੀਡੀ ਹੋਰ ਪਾਣੀ ਮਿਲੇਗਾ, ਜੋ ਇਸ ਸ਼ਹਿਰ ਵਾਸੀਆਂ ਦੀਆਂ ਪਾਣੀ ਸਬੰਧੀ ਜ਼ਰੂਰਤਾਂ ਦੀ ਪੂਰਤੀ ਵਲ ਵੱਡਾ ਕਦਮ ਹੈ। ਇਹ ਪਾਈਪਲਾਈਨ ਸਿੰਹਪੁਰ ਵਾਟਰ ਟਰੀਟਮੈਂਟ ਪਲਾਟ ਤੋਂ ਸ਼ੁਰੂ ਹੋਵੇਗੀ। ਦਸਣਯੋਗ ਹੈ ਕਿ ਇਸ ਪ੍ਰਾਜੈਕਟ ਦਾ ਕੰਮ 5 ਫ਼ਰਵਰੀ, 2020 ਨੂੰ ਅਲਾਟ ਕੀਤਾ ਗਿਆ ਸੀ ਪਰ ਕੋਵਿਡ-19 ਤੋਂ ਬਚਾਅ ਲਈ ਲਗਾਏ ਲਾਕਡਾਊਨ ਕਾਰਨ ਇਹ ਕੰਮ ਮਈ ਮਹੀਨੇ ਵਿਚ ਸ਼ੁਰੂ ਹੋਇਆ। ਫੇਜ਼-1 ਵਿਚ 17 ਕਿਲੋਮੀਟਰ ਅਤੇ ਫੇਜ਼-2 ਵਿਚ 20 ਕਿਲੋਮੀਟਰ ਪਾਈਪਲਾਈਨ ਪਾਈ ਜਾਵੇਗੀ।
ਕੈਪਸ਼ਨ- ਐਸ.ਏ.ਐਸ. ਨਗਰ ਨੂੰ ਨਹਿਰੀ ਪਾਣੀ ਦੀ ਸਪਲਾਈ ਲਈ ਪਾਈਪਲਾਈਨ ਪਾਉਂਦੇ ਹੋਏ ਵਰਕਰ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement