ਬਾਦਲ ਪਰਵਾਰ ਨੂੰ ਲੱਗਿਆ ਇਕ ਹੋਰ ਝਟਕਾ, ਸਾਬਕਾ ਵਿਧਾਇਕ ਸਮੇਤ ਕਈ ਆਗੂਆਂ ਦੀ ਢੀਂਡਸਾ ਧੜੇ 'ਚ ਸ਼ਮੂਲੀਅਤ
Published : Aug 24, 2020, 10:22 pm IST
Updated : Aug 24, 2020, 10:22 pm IST
SHARE ARTICLE
Shiromani Akali Dal
Shiromani Akali Dal

ਸੁਖਬੀਰ ਨੇ ਕਾਰੋਬਾਰ ਅਤੇ ਪਤਨੀ ਦੀ ਕੁਰਸੀ ਦੇ ਮੋਹ 'ਚ ਫਸ ਕੇ ਪਾਰਟੀ ਨੂੰ ਮਾਫ਼ੀਆ ਸਿਆਸਤ ਹਵਾਲੇ ਕੀਤਾ

ਮਾਨਸਾ : ਸ਼੍ਰ੍ਰੋਮਣੀ ਅਕਾਲੀ ਦਲ ਤੋਂ ਅਲਹਿਦਾ ਹੋਏ ਸੀਨੀਅਰ ਆਗੂ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਵਲੋਂ ਬਾਦਲ ਧੜੇ ਨੂੰ ਸਖ਼ਤ ਚੁਨੌਤੀ ਦਿੰਦਿਆਂ ਕਈ ਆਗੂਆਂ ਨੂੰ ਅਪਣੇ ਧੜੇ ਵੱਖ ਖਿੱਚਣ ਦਾ ਸਿਲਸਿਲਾ ਜਾਰੀ ਹੈ।  ਇਸੇ ਤਹਿਤ ਅੱਜ ਸ਼੍ਰ੍ਰੋਮਣੀ ਅਕਾਲੀ ਦਲ ਤੋਂ ਨਿਰਾਸ਼ ਹੋਏ ਸਾਬਕਾ ਵਿਧਾਇਕ ਸੁਖਜਿੰਦਰ ਸਿੰਘ ਔਲਖ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੈਟਿਕ) ਵਿਚ ਸ਼ਾਮਲ ਹੋ ਗਏ।

Sukhdev Singh DhindsaSukhdev Singh Dhindsa

ਢੀਂਡਸਾ ਧੜੇ 'ਚ ਸ਼ਾਮਲ ਹੋਣ ਵਾਲਿਆਂ ਸਾਬਕਾ ਅਕਾਲੀ ਵਿਧਾਇਕ ਅਤੇ ਪਨਸੀਡ ਪੰਜਾਬ ਦੇ ਸਾਬਕਾ ਚੇਅਰਮੈਨ ਸੁਖਵਿੰਦਰ ਸਿੰਘ ਔਲਖ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰ ਮਾ. ਮਿੱਠੂ ਸਿੰਘ ਕਾਹਨੇਕੇ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਜਥੇਦਾਰ ਮਨਜੀਤ ਸਿੰਘ ਬੱਧੀਆਣਾ, ਸਾਬਕਾ ਐਸਜੀਪੀਸੀ ਮੈਂਬਰ  ਕੌਰ ਸਿੰਘ ਖਾਰਾ ਵੱਡੀ ਗਿਣਤੀ ਅਕਾਲੀ ਵਰਕਰ ਸ਼ਾਮਲ ਹਨ। ਇਹ ਸਾਰੇ ਆਗੂ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ (ਡ) ਵਿਚ ਸ਼ਾਮਲ ਹੋ ਗਏ।

Akali leaderAkali leader

ਇਨ੍ਹਾਂ ਆਗੂਆਂ ਦੀ ਪਾਰਟੀ 'ਚ ਸ਼ਮੂਲੀਅਤ ਤੋਂ ਉਤਸ਼ਾਹਤ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਸੁਖਬੀਰ ਬਾਦਲ ਨੇ ਅਪਣੇ ਕਾਰੋਬਾਰੀ ਹਿਤਾਂ ਅਤੇ ਪਤਨੀ ਦੀ ਕੁਰਸੀ ਦੇ ਮੋਹ 'ਚ ਫਸ ਕੇ ਪਾਰਟੀ ਨੂੰ ਮਾਫ਼ੀਆ ਸਿਆਸਤ ਦੇ ਹਵਾਲੇ ਕਰ ਦਿਤਾ ਹੈ। ਇਸ ਕਾਰਨ ਪਾਰਟੀ ਅਤੇ ਪੰਜਾਬ ਨੂੰ ਵੱਡਾ ਨੁਕਸਾਨ ਸਹਿਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੇ ਮਿਲ ਰਹੇ ਪਿਆਰ ਸਦਕਾ ਅਸੀਂ ਇਸ ਚੁਨੌਤੀ ਨੂੰ ਸਵੀਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੈਟਿਕ ਦੀ ਵਧਦੀ ਲੋਕਪਿਅ੍ਰਤਾ ਅੱਗੇ ਸੁਖਬੀਰ ਦੀ ਮਾਫ਼ੀਆ ਸਿਆਸਤ ਟਿੱਕ ਨਹੀਂ ਸਕੇਗੀ।

Parminder Singh DhindsaParminder Singh Dhindsa

ਇਸ ਮੌਕੇ ਨਵਜੋਤ ਸਿੰਘ ਸਿੱਧੂ ਦੇ ਪਾਰਟੀ ਅੰਦਰ ਆਉਣ ਸਬੰਧੀ ਪੁਛੇ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਪੰਜਾਬ ਅਤੇ ਪੰਜਾਬੀਅਤ ਦੇ ਭਲੇ ਲਈ ਕਿਸੇ ਦੇ ਵੀ ਪਾਰਟੀ 'ਚ ਆਉਣ 'ਤੇ ਸਵਾਗਤ ਕੀਤਾ ਜਾਵੇਗਾ।  ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਇਕੋ ਇਕ ਟੀਚਾ ਕਿਸੇ ਵੀ ਤਰ੍ਹਾਂ ਪੰਜਾਬ ਨੂੰ ਬਚਾਉਣਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਲਈ ਚਾਰ-ਚਾਰ ਦਹਾਕੇ ਤਕ ਸਖ਼ਤ ਮਿਹਨਤ ਕਰਨ ਵਾਲੇ ਸੀਨੀਅਰ ਟਕਸਾਲੀ ਆਗੂਆਂ ਨੂੰ ਸੁਖਬੀਰ ਦੀ ਮਾਫ਼ੀਆ ਸਿਆਸਤ ਨੇ ਪਾਰਟੀ 'ਚੋਂ ਲਾਂਭੇ ਕਰਨ ਦੀ ਸਾਜ਼ਿਸ਼ ਰਚੀ ਜਿਸ 'ਚ ਉਹ ਕਾਮਯਾਬ ਨਹੀਂ ਹੋ ਸਕੇ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM
Advertisement