ਸੁਖਬੀਰ ਸਿੰਘ ਬਾਦਲ ਝੂਠ ਬੋਲਣ ਦਾ ਆਦੀ: ਸੁਖਜਿੰਦਰ ਸਿੰਘ ਰੰਧਾਵਾ
Published : Aug 24, 2020, 11:24 pm IST
Updated : Aug 24, 2020, 11:24 pm IST
SHARE ARTICLE
image
image

ਸੁਖਬੀਰ ਸਿੰਘ ਬਾਦਲ ਝੂਠ ਬੋਲਣ ਦਾ ਆਦੀ: ਸੁਖਜਿੰਦਰ ਸਿੰਘ ਰੰਧਾਵਾ

ਅਕਾਲੀ ਦਲ ਪ੍ਰਧਾਨ ਦੇ ਮਗਨਰੇਗਾ ਵਿਚ 1000 ਕਰੋੜ ਰੁਪਏ ਦੇ ਘਪਲੇ ਦਾ ਦੋਸ਼ ਬੇਬੁਨਿਆਦ

ਚੰਡੀਗੜ੍ਹ, 24 ਅਗੱਸਤ (ਸਪੋਕਸਮੈਨ ਸਮਾਚਾਰ ਸੇਵਾ): ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ''ਲੱਗਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸੂਬੇ ਵਿਚ ਕੀਤੀਆਂ ਜਾ ਰਹੀਆਂ ਵਿਕਾਸ ਮੁਖੀ ਪੇਸ਼ਕਦਮੀਆਂ ਦੇ ਸਿਲਸਿਲੇ ਵਿਚ ਸਫ਼ੇਦ ਝੂਠ ਬੋਲਣ ਦੀ ਬੁਰੀ ਆਦਤ ਪੈ ਚੁਕੀ ਹੈ ਅਤੇ ਤਾਂ ਹੀ ਉਸ ਵਲੋਂ ਸੂਬੇ ਵਿਚ ਮਗਨਰੇਗਾ ਸਕੀਮ ਤਹਿਤ 1000 ਕਰੋੜ ਰੁਪਏ ਦੇ ਕਥਿਤ ਘੋਟਾਲੇ ਦੇ ਥੁੱਕੀ ਵੜੇ ਪਕਾਏ ਜਾ ਰਹੇ ਹਨ।'' ਇਨ੍ਹਾਂ ਇਲਜ਼ਾਮਾਂ ਨੂੰ ਕੋਰਾ ਝੂਠ ਦਸਦੇ ਹੋਏ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਇਸ ਗੱਲ ਤੋਂ ਚੰਗੀ ਤਰ੍ਹਾਂ ਜਾਣੂੰ ਹੋ ਚੁਕੇ ਹਨ ਕਿ ਸੱਤਾ ਤੋਂ ਬਾਹਰ ਹੁੰਦੇ ਹੀ ਅਕਾਲੀ ਅਪਣੀ ਗੁਆਚੀ ਸਿਆਸੀ ਸ਼ਾਖ ਬਹਾਲ ਕਰਨ ਲਈ ਤਰਲੋਮੱਛੀ ਹੋ ਜਾਂਦੇ ਹਨ ਅਤੇ ਅਜਿਹੇ ਹੋਛੇ ਇਲਜ਼ਾਮ ਲਗਾਉਣੇ ਸ਼ੁਰੂ ਕਰ ਦਿੰਦੇ ਹਨ ਪਰ ਸੱਤਾ ਵਿਚ ਆਉਂਦਿਆਂ ਹੀ ਇਨ੍ਹਾਂ ਨੂੰ ਅਪਣੇ ਸਾਰੇ ਮੁੱਦੇ ਭੁੱਲ ਜਾਂਦੇ ਹਨ। ਸ. ਰੰਧਾਵਾ ਨੇ ਕਿਹਾ ਕਿ ਇਨ੍ਹਾਂ ਦੀਆਂ ਅਜਿਹੀਆਂ ਕੋਝੀਆਂ ਹਰਕਤਾਂ ਕਰ ਕੇ ਹੀ ਇਨ੍ਹਾਂ ਨੂੰ ਵਿਧਾਨ ਸਭਾ ਚੋਣਾਂ ਵਿਚ ਵਿਰੋਧੀ ਧਿਰ ਦਾ ਵੀ ਰੁਤਬਾ ਨਹੀਂ ਮਿਲ ਸਕਿਆ ਅਤੇ ਅਕਾਲੀ ਦਲ 14 ਸੀਟਾਂ ਨਾਲ ਤੀਜੇ ਸਥਾਨ 'ਤੇ ਸੁੰਗੜ ਗਿਆ ਜੋ ਕਿ ਇਨ੍ਹਾਂ ਦੇ ਸਿਆਸੀ ਖ਼ਾਤਮੇ ਦਾ ਸੂਚਕ ਹੈ।ਤੱਥਾਂ ਉਤੇ ਗੱਲ ਕਰਦੇ ਹੋਏ ਕਾਂਗਰਸੀ ਆਗੂ ਨੇ ਕਿਹਾ ਕਿ ਇਸ ਸਾਲ ਮਗਨਰੇਗਾ ਦੇ ਕੁਲ 800 ਕਰੋੜ ਰੁਪਏ ਦੇ ਬਜਟ ਵਿਚੋਂ ਹੁਣ ਤਕ 390 ਕਰੋੜ ਰੁਪਏ ਦਾ ਕੁਲ ਖ਼ਰਚ ਹੋਇਆ ਹੈ ਜਿਸ ਵਿਚੋਂ ਸਾਜੋ-ਸਮਾਨ ਦੀ ਖ਼ਰੀਦ ਉਤੇ ਸਿਰਫ਼ 88 ਕਰੋੜ ਦਾ ਖ਼ਰਚਾ ਹੀ ਹੋਇਆ ਹੈ। ਉਨ੍ਹਾਂ ਕਿਹਾ ਕਿ ਸਾਲ 2017 ਵਿਚ ਬਣੀ ਕਾਂਗਰਸ ਸਰਕਾਰ ਵਲੋਂ ਹੁਣ ਤਕ ਸਾਜੋ ਸਮਾਨ ਉਤੇ ਸਿਰਫ਼ 520 ਕਰੋੜ ਰੁਪਏ ਦਾ ਹੀ ਖ਼ਰਚ ਕੀਤਾ ਗਿਆ ਹੈ। ਉਨ੍ਹਾਂ ਸੁਖਬੀਰ ਸਿੰਘ ਬਾਦਲ ਤੋਂ ਪੁਛਿਆ ਕਿ 520 ਕਰੋੜ ਰੁਪਏ ਦੇ ਖ਼ਰਚੇ ਵਿਚੋਂ 1000 ਕਰੋੜ ਰੁਪਏ ਦਾ ਘਪਲਾ ਕਿਵੇਂ ਸੰਭਵ ਹੈ? ਉਨ੍ਹਾਂ ਕਿਹਾ ਕਿ ਇਹ ਸੁਖਬੀਰ ਨੇ ਅਪਣੇ ਸੁਭਾਅ ਮੁਤਾਬਕ ਗੱਪ ਮਾਰਦਿਆਂ ਹਵਾ ਵਿਚ ਡਾਂਗਾਂ ਚਲਾ ਦਿਤੀਆਂ। ਸ. ਰੰਧਾਵਾ ਨੇ ਕਿਹਾ ਕਿ ਸੁਖਬੀਰ ਨੇ ਅਪਣੀਆਂ ਸਿਆਸੀ ਇੱਛਾਵਾਂ ਖਾਤਰ ਗ਼ਰੀਬ ਲੋਕਾਂ ਦੀ ਰੋਜ਼ੀ ਰੋਟੀ ਉਤੇ ਲੱਤ ਮਾਰਨ ਦੀ ਕੋਝੀ ਕੋਸ਼ਿਸ਼ ਕੀਤੀ ਹੈ। ਇਸ ਸਕੀਮ ਅਧੀਨ ਇਸ ਵੇਲੇ ਪੰਜਾਬ ਵਿਚ ਤਕਰੀਬਨ ਦੋ ਲੱਖ ਤੀਹ ਹਜ਼ਾਰ ਵਰਕਰ ਕੰਮ ਕਰ ਰਹੇ ਹਨ, ਜਦੋਂ ਕਿ ਪੰਜਾਬ ਵਿਚ ਲਾਕਡਾਊਨ ਲੱਗਣ ਸਮੇਂ ਇਹ ਗਿਣਤੀ ਸਿਰਫ਼ 60,000 ਸੀ। ਕੋਰੋਨਾ ਮਹਾਂਮਾਰੀ ਦੇ ਦੌਰ ਦੇ ਇਸ ਸਾਲ ਵਿਚ 114 ਲੱਖ ਮਨੁੱਖੀ ਦਿਹਾੜੀਆਂ ਪੈਦਾ ਕਰ ਕੇ ਗ਼ਰੀਬ ਲੋਕਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਅਪਣੇ ਤੱਥ ਰਹਿਤ ਬਿਆਨਾਂ ਨਾਲ ਇਸ ਸਕੀਮ ਨੂੰ ਬੰਦ ਕਰਵਾਉਣ 'ਤੇ ਉਤਾਰੂ ਹਨ। ਕਾਂਗਰਸੀ ਆਗੂ ਸ. ਰੰਧਾਵਾ ਨੇ ਸੁਖਬੀਰ ਸਿੰਘ ਬਾਦਲ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਉਹ ਡੇਰਾ ਬਾਬਾ ਨਾਨਕ ਹਲਕੇ ਦਾ ਕੋਈ ਵੀ ਇਕ ਪਿੰਡ ਚੁਣ ਲਵੇ ਅਤੇ ਇਕ ਪੈਸੇ ਦੀ ਬੇਨਿਯਾਮੀ ਸਿੱਧ ਕਰ ਕੇ ਵਿਖਾਵੇ। ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਸਾਲਾਂ ਤੋਂ ਅਕਾਲੀ ਦਲ ਪ੍ਰਧਾਨ ਤੋਂ ਮੁੱਦੇ ਤਾਂ ਬਹੁਤ ਚੁਕੇimageimage ਹਨ ਪਰ ਅੰਕੜੇ ਕਿਸੇ ਦੇ ਵੀ ਸਹੀ ਨਹੀਂ ਪੇਸ਼ ਕਰ ਸਕਿਆ।

SHARE ARTICLE

ਏਜੰਸੀ

Advertisement

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

25 Apr 2024 10:50 AM
Advertisement