ਕੈਪਟਨ ਨੇ ਗਾਂਧੀ ਪਰਵਾਰ ਦੀ ਲੀਡਰਸ਼ਿਪ ਨੂੰ ਚੁਣੌਤੀ ਦੇਣ ਵਾਲਿਆਂ ਦਾ ਵਿਰੋਧ ਕੀਤਾ
Published : Aug 24, 2020, 7:33 am IST
Updated : Aug 24, 2020, 7:33 am IST
SHARE ARTICLE
Captain Amrinder Singh
Captain Amrinder Singh

ਕਿਹਾ, ਭਾਰਤ ਨੂੰ ਮਜ਼ਬੂਤ ਤੇ ਇਕਜੁਟ ਵਿਰੋਧੀ ਧਿਰ ਦੀ ਲੋੜ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਕੈਪਟਨ ਅਮਰਿੰਦਰ ਸਿੰਘ ਨੇ ਗਾਂਧੀ ਪਰਵਾਰ ਦੀ ਲੀਡਰਸ਼ਿਪ ਨੂੰ ਚੁਣੌਤੀ ਦੇਣ ਵਾਲੇ ਪਾਰਟੀ ਦੇ ਹੀ ਕੁੱਝ ਆਗੂਆਂ ਵਲੋਂ ਚਲਾਈ ਮੁਹਿੰਮ ਦਾ ਵਿਰੋਧ ਕਰਦਿਆਂ ਕਿਹਾ ਹੈ ਕਿ ਇਹ ਵੇਲਾ ਅਜਿਹੇ ਮਾਮਲੇ ਚੁੱਕਣ ਦਾ ਨਹੀਂ ਸਗੋਂ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦਾ ਸਖ਼ਤ ਵਿਰੋਧ ਕਰਨ ਦਾ ਹੈ ਜਿਨ੍ਹਾਂ ਨੇ ਦੇਸ਼ ਦੇ ਸੰਵਿਧਾਨ ਦੀ ਆਤਮਾ ਅਤੇ ਲੋਕਤੰਤਰਿਕ ਸਿਧਾਂਤਾਂ ਦਾ ਘਾਣ ਕੀਤਾ ਹੈ। ਐਤਵਾਰ ਨੂੰ ਜਾਰੀ ਆਪਣੇ ਬਿਆਨ ਵਿਚ ਸੀਨੀਅਰ ਕਾਂਗਰਸੀ ਆਗੂ ਨੇ ਕਿਹਾ ਕਿ ਐਨ.ਡੀ.ਏ. ਦੀ ਸਫਲਤਾ ਪਿੱਛੇ ਮੁੱਖ ਕਾਰਨ ਮਜ਼ਬੂਤ ਅਤੇ ਇਕਜੁੱਟ ਵਿਰੋਧੀ ਧਿਰ ਦੀ ਕਮੀ ਹੈ ਅਤੇ ਕਾਂਗਰਸ ਦੇ ਇਨ੍ਹਾਂ ਆਗੂਆਂ ਵਲੋਂ ਇਸ ਨਾਜ਼ੁਕ ਮੋੜ 'ਤੇ ਪਾਰਟੀ ਵਿਚ ਬਦਲਾਅ ਦੀ ਮੰਗ ਪਾਰਟੀ ਅਤੇ ਦੇਸ਼ ਦੇ ਹਿਤਾਂ ਲਈ ਨੁਕਸਾਨਦਾਇਕ ਹੋਵੇਗੀ।

Captain Amrinder Singh Captain Amrinder Singh

ਉਨ੍ਹਾਂ ਕਿਹਾ ਕਿ ਭਾਰਤ ਇਸ ਵੇਲੇ ਸਿਰਫ ਸਰਹੱਦ ਦੇ ਸਾਰੇ ਪਾਸਿਆਂ ਤੋਂ ਬਾਹਰੀ ਖਤਰਿਆਂ ਦਾ ਹੀ ਸਾਹਮਣਾ ਨਹੀਂ ਕਰ ਰਿਹਾ ਸਗੋਂ ਇਸ ਦੇ ਸੰਘੀ ਢਾਂਚੇ ਨੂੰ ਵੀ ਅੰਦਰੂਨੀ ਖਤਰਾ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸਿਰਫ ਇਕਜੁੱਟ ਕਾਂਗਰਸ ਹੀ ਦੇਸ਼ ਅਤੇ ਦੇਸ਼ ਵਾਸੀਆਂ ਨੂੰ ਬਚਾ ਸਕਦੀ ਹੈ। ਲੀਡਰਸ਼ਿਪ ਬਦਲਣ ਦੀ ਮੰਗ ਨੂੰ ਅਸਵਿਕਾਰਯੋਗ ਦਸਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਗਾਂਧੀ ਪਰਵਾਰ ਦਾ ਦੇਸ਼ ਦੀ ਤਰੱਕੀ ਵਿਚ ਬਰਤਾਨਵੀ ਰਾਜ ਦੌਰਾਨ ਆਜ਼ਾਦੀ ਦੀ ਲੜਾਈ ਤੋਂ ਲੈ ਕੇ ਹੁਣ ਤਕ ਅਥਾਹ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਅਜਿਹੀ ਲੀਡਰਸ਼ਿਪ ਦੀ ਲੋੜ ਹੈ ਜੋ ਸਿਰਫ ਥੋੜੇ ਜਿਹੇ ਲੋਕਾਂ ਲਈ ਹੀ ਨਹੀਂ ਬਲਕਿ ਸਾਰੀ ਪਾਰਟੀ ਅਤੇ ਇਸ ਦੇ ਹੇਠਾਂ ਤੋਂ ਲੈ ਕੇ ਉਪਰ ਤਕ ਸਾਰੇ ਕਾਡਰ ਨੂੰ ਦੇਸ਼ ਦੇ ਵਡੇਰੇ ਹਿੱਤਾਂ ਵਿੱਚ ਸਵਿਕਾਰ ਹੋਵੇ।

Captain Amrinder Singh Captain Amrinder Singh

ਉਨ੍ਹਾਂ ਕਿਹਾ ਕਿ ਇਸ ਭੂਮਿਕਾ ਵਿੱਚ ਗਾਂਧੀ ਹੀ ਖਰੇ ਉਤਰਦੇ ਹਨ। ਉਨ੍ਹਾਂ ਕਿਹਾ ਕਿ ਸੋਨੀਆ ਗਾਂਧੀ ਜਦੋਂ ਤੱਕ ਚਾਹੁਣ ਉਦੋਂ ਤੱਕ ਕਾਂਗਰਸ ਦੀ ਅਗਵਾਈ ਕਰਨ ਅਤੇ ਉਸ ਤੋਂ ਬਾਅਦ ਰਾਹੁਲ ਗਾਂਧੀ ਕਮਾਨ ਸੰਭਾਲਣ ਅਤੇ ਉਹ ਪਾਰਟੀ ਦੀ ਅਗਵਾਈ ਕਰਨ ਲਈ ਪੂਰੀ ਤਰ੍ਹਾਂ ਸਮਰੱਥ ਹਨ। ਮੁੱਖ ਮੰਤਰੀ ਨੇ ਕਿਹਾ ਕਿ ਚੋਣਾਵੀਂ ਹਾਰ ਕਦੇ ਵੀ ਲੀਡਰਸ਼ਿਪ ਤਬਦੀਲੀ ਦਾ ਪੈਮਾਨਾ ਨਹੀਂ ਹੁੰਦੀ। ਉਨ੍ਹਾਂ ਕਿਹਾ ਕਿ ਇਸ ਵੇਲੇ ਕਾਂਗਰਸ ਨੀਵਾਣ 'ਤੇ ਹੈ, ਇਸ ਦਾ ਮਤਲਬ ਇਹ ਨਹੀਂ ਕਿ ਗਾਂਧੀ ਪਰਵਾਰ ਦੇ ਪਾਰਟੀ ਨੂੰ ਉਪਰ ਚੁੱਕਣ ਦੇ ਯੋਗਦਾਨ ਨੂੰ ਭੁਲਾ ਦਿਤਾ ਜਾਵੇ। ਭਾਜਪਾ ਦੋ ਪਾਰਲੀਮੈਂਟ ਸੀਟਾਂ ਤੋਂ ਦੇਸ਼ ਦੀ ਅਗਵਾਈ ਕਰਨ ਵਾਲੀ ਪਾਰਟੀ ਬਣੀ ਹੈ।

Captain Amrinder SinghCaptain Amrinder Singh

ਉਨ੍ਹਾਂ ਕਿਹਾ ਕਿ ਕਾਂਗਰਸ ਵੀ ਮੁੜ ਉਠੇਗੀ ਅਤੇ ਇਹ ਸਿਰਫ ਗਾਂਧੀ ਦੀ ਲੀਡਰਸ਼ਿਪ ਹੇਠ ਹੀ ਸੰਭਵ ਹੋਵੇਗਾ। ਕੈਪਟਨ ਅਮਰਿੰਦਰ ਸਿੰਘ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਅਜਿਹਾ ਕੋਈ ਕਦਮ ਪਾਰਟੀ ਨੂੰ ਵੰਡਣ ਜਾਂ ਅਸਥਿਰ ਕਰੇਗਾ ਜੋ ਆਧੁਨਿਕ ਭਾਰਤ ਦਾ ਨਿਰਮਾਣ ਕਰਨ ਵਾਲੇ ਸਾਡੇ ਪਿਤਾ ਪੁਰਖਿਆਂ ਦੇ ਸਿਧਾਂਤਾਂ ਨੂੰ ਕੁਚਲਣ ਦੀ ਕੋਸ਼ਿਸ਼ ਕਰ ਰਹੀਆਂ ਤਾਨਾਸ਼ਾਹੀ ਤਾਕਤਾਂ ਨੂੰ ਫਾਇਦਾ ਪਹੁੰਚਾਏਗਾ। ਇਨ੍ਹਾਂ ਸਿਧਾਂਤਾਂ ਦਾ ਤਾਂ ਪੂਰੀ ਦੁਨੀਆ ਅੱਜ ਸਤਿਕਾਰ ਕਰਦੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਦਰਸ਼ਾਂ ਦੇ ਖ਼ਾਤਮੇ ਨਾਲ ਨਾ ਕੇਵਲ ਕਾਂਗਰਸ ਬਲਕਿ ਪੂਰੇ ਭਾਰਤ ਨੂੰ ਨੁਕਸਾਨ ਹੋਵੇਗਾ।

Selja KumariSelja Kumari

ਕੁਮਾਰੀ ਸ਼ੈਲਜਾ ਨੇ ਵੀ ਸੋਨੀਆ ਤੇ ਰਾਹੁਲ ਗਾਂਧੀ ਵਿਚ ਭਰੋਸਾ ਪ੍ਰਗਟ ਕੀਤਾ- ਆਲ ਇੰਡੀਆ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਤੋਂ ਪਹਿਲਾਂ ਜਿਥੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਲੀਡਰਸ਼ਿਪ ਵਿਚ ਤਬਦੀਲੀ ਦਾ ਵਿਰੋਧ ਕਰਦਿਆਂ ਗਾਂਧੀ ਪ੍ਰਵਾਰ ਦਾ ਸਮਰਥਨ ਕੀਤਾ ਹੈ, ਉਥੇ ਹਰਿਆਣਾ ਪ੍ਰਦੇਸ਼ ਕਾਂਗਰਸ ਪ੍ਰਧਾਨ ਕੁਮਾਰੀ ਸ਼ੈਲਜਾ ਨੇ ਵੀ ਸੋਨੀਆ ਤੇ ਰਾਹੁਲ ਗਾਂਧੀ ਦੀ ਅਗਵਾਈ ਵਿਚ ਅਪਣਾ ਭਰੋਸਾ ਪ੍ਰਗਟ ਕੀਤਾ ਹੈ। ਉਨ੍ਹਾਂ ਟਵੀਟ ਰਾਹੀਂ ਕਿਹਾ ਕਿ ਕਾਂਗਰਸ ਪਾਰਟੀ ਨੇ ਅਨੇਕਾਂ ਸੰਕਟਾਂ ਨੂੰ ਮਾਤ ਦਿਤੀ ਹੈ। ਇਸ ਸਮੇਂ ਦੇਸ਼ ਦਾ ਲੋਕਤੰਤਰ ਅਤੇ ਸੰਵਿਧਾਨ ਖ਼ਤਰੇ ਵਿਚ ਹਨ। ਅਜਿਹੇ ਸਮੇਂ ਸਤਿਕਾਰਯੋਗ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦੇਸ਼ ਨੂੰ ਸਹੀ ਅਗਵਾਈ ਦੇ ਸਕਦੇ ਹਨ ਤੇ ਕਾਂਗਰਸ ਵਰਰਕਰਾਂ ਨੂੰ ਇਕ ਰੱਖ ਸਕਦੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੋਹਾਲੀ ਦੇ GD Goenka Public ਸਕੂਲ 'ਚ ਕਰਵਾਇਆ ਜਾ ਰਿਹਾ ਕਾਰਪੋਰੇਟ ਕ੍ਰਿਕੇਟ ਚੈਲੇਂਜ - ਸੀਜ਼ਨ 3

22 Jun 2025 2:53 PM

Trump Bombs Iran LIVE: Trump's Address to Nation | Trump Attacks Iran | U.S Attacks Iran

22 Jun 2025 2:52 PM

Baba Shankranand Bhuri Video Viral | Baba Shankranand Bhuri Dera | Ludhiana Baba Shankranand Bhauri

21 Jun 2025 12:24 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 21/06/2025

21 Jun 2025 12:18 PM

Goldy Brar Call Audio Viral | Lawrence Bishnoi and brar friendship broken now | Lawrence vs Brar

20 Jun 2025 3:14 PM
Advertisement