ਮੰਤਰੀਆਂ ਤੇ ਵਿਧਾਇਕਾਂ ਦੀ ਮੰਗ, ਦੇਸ਼-ਵਿਰੋਧੀ ਟਿੱਪਣੀਆਂ ਲਈ ਸਲਾਹਕਾਰਾਂ ਖ਼ਿਲਾਫ਼ ਹੋਵੇ ਕਾਰਵਾਈ
Published : Aug 24, 2021, 6:31 pm IST
Updated : Aug 24, 2021, 6:31 pm IST
SHARE ARTICLE
Action demanded against Sidhu's Advisors
Action demanded against Sidhu's Advisors

ਪਾਰਟੀ ਤੇ ਦੇਸ਼ ਦੇ ਹਿੱਤਾਂ ਲਈ ਮਾਲੀ ਤੇ ਗਰਗ ’ਤੇ ਲਗਾਮ ਲਗਾਉਣ ਲਈ ਸਿੱਧੂ ਨੂੰ ਆਦੇਸ਼ ਦੇਣ ਸਬੰਧੀ ਕਾਂਗਰਸ ਹਾਈ ਕਮਾਨ ਨੂੰ ਕੀਤੀ ਅਪੀਲ।

 

ਚੰਡੀਗੜ: ਨਵਜੋਤ ਸਿੱਧੂ ਦੇ ਦੋ ਸਹਿਯੋਗੀਆਂ ਵੱਲੋਂ ਦੇਸ਼ ਵਿਰੋਧੀ ਅਤੇ ਪਾਕਿਸਤਾਨ ਪੱਖੀ ਕੀਤੀਆਂ ਜਾ ਰਹੀਆਂ ਟਿੱਪਣੀਆਂ ਦਾ ਸਖ਼ਤ ਨੋਟਿਸ ਲੈਂਦਿਆਂ, ਪੰਜਾਬ ਕਾਂਗਰਸ ਦੇ ਮੰਤਰੀਆਂ ਅਤੇ ਵਿਧਾਇਕਾਂ ਦੇ ਇਕ ਸਮੂਹ ਨੇ ਮੰਗਲਵਾਰ ਨੂੰ ਮਾਲਵਿੰਦਰ ਮਾਲੀ ਅਤੇ ਪਿਆਰੇ ਲਾਲ ਗਰਗ ਵਿਰੁੱਧ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਹੋਰ ਪੜ੍ਹੋ: ਮੀਟਿੰਗ ਤੋਂ ਬਾਅਦ ਵਿਧਾਇਕ ਪਰਗਟ ਸਿੰਘ ਦਾ ਬਿਆਨ, ‘ਮੁੱਦੇ ਹੱਲ ਹੋਣ ਤੱਕ ਸ਼ਾਂਤ ਨਹੀਂ ਬੈਠਾਂਗੇ’

ਕੈਬਨਿਟ ਮੰਤਰੀਆਂ ਬ੍ਰਹਮ ਮਹਿੰਦਰਾ, ਵਿਜੈ ਇੰਦਰ ਸਿੰਗਲਾ, ਭਾਰਤ ਭੂਸ਼ਣ ਆਸ਼ੂ, ਬਲਬੀਰ ਸਿੰਘ ਸਿੱਧੂ ਅਤੇ ਸਾਧੂ ਸਿੰਘ ਧਰਮਸੋਤ ਤੋਂ ਇਲਾਵਾ ਵਿਧਾਇਕ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਇਨਾਂ ਦੋਵਾਂ ਨਵ-ਨਿਯੁਕਤ ਸਲਾਹਕਾਰਾਂ ਦੇ ਬਿਆਨ ਸਪੱਸ਼ਟ ਤੌਰ ‘ਤੇ ਭਾਰਤ ਦੇ ਹਿੱਤਾਂ ਦੇ ਵਿਰੁੱਧ ਅਤੇ ਰਾਸ਼ਟਰੀ ਸੁਰੱਖਿਆ ਲਈ ਖ਼ਤਰਨਾਕ ਹਨ। 

Action demanded against Sidhu's AdvisorsAction demanded against Sidhu's Advisors

ਮਾਲੀ ਅਤੇ ਗਰਗ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਤੋਂ ਇਲਾਵਾ ਉਨਾਂ ਨੇ ਕਾਂਗਰਸ ਪਾਰਟੀ ਦੀ ਰਾਸ਼ਟਰੀ ਲੀਡਰਸ਼ਿਪ ਨੂੰ ਅਪੀਲ ਕੀਤੀ ਕਿ ਪਾਰਟੀ ਅਤੇ ਦੇਸ਼ ਦੇ ਹਿੱਤ ਲਈ ਸਿੱਧੂ ਨੂੰ ਤੁਰੰਤ ਆਪਣੇ ਸਹਿਯੋਗੀਆਂ ‘ਤੇ ਲਗਾਮ ਲਗਾਉਣ ਦੇ ਨਿਰਦੇਸ਼ ਦਿੱਤੇ ਜਾਣ। ਮੰਤਰੀਆਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਕਾਂਗਰਸ ਨੇ ਦੇਸ਼ ਦੀ ਸੁਰੱਖਿਆ ਅਤੇ ਸ਼ਾਂਤੀ ਲਈ ਬਹੁਤ ਕੁਰਬਾਨੀਆਂ ਦਿੱਤੀਆਂ ਹਨ, ਜਿਵੇਂ ਸਰਹੱਦਾਂ ’ਤੇ ਸਾਡੇ ਫੌਜੀ ਦੇਸ਼ ਲਈ ਕਰਦੇ ਹਨ। ਕਿਸੇ ਨੂੰ ਵੀ ਇਨਾਂ ਕੁਰਬਾਨੀਆਂ ਨੂੰ ਦਾਅ ’ਤੇ ਲਾਉਣ ਅਤੇ ਸਾਡੇ ਦੇਸ਼ ਅਤੇ ਇਸ ਦੇ ਲੋਕਾਂ ਦੀ ਸੁਰੱਖਿਆ ਨੂੰ ਖ਼ਤਰੇ ਵਿਚ ਪਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ ਅਤੇ ਨਾ ਹੀ ਅਜਿਹਾ ਕਰਨ ਦੀ ਆਗਿਆ ਦਿੱਤੀ ਜਾਣੀ ਚਾਹੀਦੀ ਹੈ।  ਉਨਾਂ ਕਿਹਾ ਕਿ ਅਜਿਹੇ ਬਿਆਨ ਖਾਸ ਤੌਰ ’ਤੇ ਸਰਹੱਦੀ ਰਾਜ ਪੰਜਾਬ ਲਈ ਗੰਭੀਰ ਸਾਬਤ ਹੋ ਸਕਦੇ ਹਨ।

ਹੋਰ ਪੜ੍ਹੋ: ਸੁਖਜਿੰਦਰ ਰੰਧਾਵਾ ਦਾ ਬਿਆਨ, ‘ਨਾ ਸਾਨੂੰ ਮੰਤਰੀ ਦੇ ਅਹੁਦੇ ਦਾ ਲਾਲਚ ਤੇ ਨਾ ਹੀ ਕੁਰਸੀ ਜਾਣ ਦਾ ਡਰ’

ਨੇੜਲੇ ਸਹਿਯੋਗੀਆਂ ਵੱਲੋਂ ਅਜਿਹੇ ਦੇਸ਼ ਵਿਰੋਧੀ ਅਤੇ ਪਾਕਿ ਪੱਖੀ ਬਿਆਨਾਂ ਉੱਤੇ ਸਿੱਧੂ ਵੱਲੋਂ ਕੋਈ ਕਾਰਵਾਈ ਕਰਨ ’ਚ ਅਸਫਲ ਰਹਿਣ ਕਾਰਨ ਸਿੱਧੂ ’ਤੇ ਸਵਾਲ ਚੁੱਕਦਿਆਂ ਇਨਾਂ ਕਾਂਗਰਸੀ ਆਗੂਆਂ ਨੇ ਕਿਹਾ ਕਿ ਹਾਲਾਂਕਿ ਇਸ ਖ਼ਿਲਾਫ਼ ਪਾਰਟੀ ਪੱਧਰ ’ਤੇ ਵੀ ਆਵਾਜ਼ ਉੱਠੀ ਹੈ, ਪਰ ਇਸ ਮਾਮਲੇ ’ਤੇ ਸਿੱਧੂ ਦੀ ਚੁੱਪ ਨੇ ਵਿਰੋਧੀ ਪਾਰਟੀਆਂ ਨੂੰ ਬੋਲਣ ਦਾ ਮੌਕਾ ਦਿੱਤਾ, ਜੋ ਪਹਿਲਾਂ ਹੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਅਤੇ ਸੈਨਾ ਮੁਖੀ ਨਾਲ ਨੇੜਤਾ ਨੂੰ ਉਛਾਲਣ ਲਈ ਕਾਹਲੇ ਸਨ। ਉਨਾਂ ਚਿਤਾਵਨੀ ਦਿੱਤੀ ਕਿ ਇਹ ਘਟਨਾਕ੍ਰਮ  ਕਾਂਗਰਸ ਪਾਰਟੀ ਨੂੰ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ, ਜਿਨਾਂ ਵਿਚ ਛੇ ਮਹੀਨਿਆਂ ਤੋਂ ਵੀ ਘੱਟ ਸਮਾਂ ਹੈ, ਨੁਕਸਾਨ ਪਹੁੰਚਾ ਸਕਦਾ ਹੈ।  

Malvinder Singh MaliMalvinder Singh Mali

ਪੰਜਾਬ ਕਾਂਗਰਸ ਦੇ ਚਾਰ ਨੇਤਾਵਾਂ ਨੇ ਕਸ਼ਮੀਰ ਬਾਰੇ ਮਾਲੀ ਦੇ ਬਿਆਨ ਨੂੰ ਜੰਮੂ-ਕਸ਼ਮੀਰ ਬਾਰੇ ਭਾਰਤ ਦੀ ਮੌਜੂਦਾ ਪੋਜ਼ੀਸ਼ਨ ਦੇ ਲਿਹਾਜ਼ ਤੋਂ ਖ਼ਤਰਨਾਕ ਅਤੇ ਅਸਵੀਕਾਰਯੋਗ ਕਰਾਰ ਦਿੱਤਾ। ਜੰਮੂ -ਕਸ਼ਮੀਰ ਨੂੰ ਭਾਰਤ ਦਾ ਅਨਿੱਖੜਵਾਂ ਅੰਗ ਘੋਸ਼ਿਤ ਕਰਨ ਵਾਲੀ ਭਾਰਤ ਦੀ ਸੰਸਦ ਦੇ 1994 ਦੇ ਸਰਬਸੰਮਤੀ ਨਾਲ ਪਾਸ ਕੀਤੇ ਪ੍ਰਸਤਾਵ ‘ਤੇ ਸਵਾਲ ਚੁੱਕਦਿਆਂ (ਜਿਸ ਨੂੰ 2012 ਵਿਚ ਦੁਹਰਾਇਆ ਗਿਆ ਸੀ), ਮਾਲੀ ਨੇ ਪਾਕਿਸਤਾਨ ਦੀ ਹਾਂ ਵਿਚ ਹਾਂ ਮਿਲਾਈ ਹੈ। ਜੋ ਇਸ ਖੇਤਰ ‘ਤੇ ਆਪਣਾ ਦਾਅਵਾ ਕਰਦਾ ਆ ਰਿਹਾ ਹੈ ਅਤੇ ਕੁਝ ਖਾਸ ਹਿੱਸਿਆਂ ਜਿਵੇਂ ਮਕਬੂਜ਼ਾ ਕਸ਼ਮੀਰ ’ਤੇ ਕਬਿਜ਼ ਵੀ ਹੈ। 

ਹੋਰ ਪੜ੍ਹੋ: SSBY ਅਧੀਨ 8.06 ਲੱਖ ਲਾਭਪਾਤਰੀਆਂ ਨੂੰ 912.81 ਕਰੋੜ ਰੁਪਏ ਦੇ ਮੁਫ਼ਤ ਇਲਾਜ ਮੁਹੱਈਆ ਕਰਵਾਏ- ਸਿੱਧੂ

ਮੰਤਰੀਆਂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਕਿਸਤਾਨ ਪ੍ਰਤੀ ਆਲੋਚਨਾ ਦਾ ਵਿਰੋਧ ਕਰਨ ਵਾਲੇ ਗਰਗ ਦਾ ਬਿਆਨ ਵੀ ਪਾਕਿਸਤਾਨ ਪੱਖੀ  ਝੁਕਾਅ ਨੂੰ ਦਰਸਾਉਂਦਾ ਹੈ। ਉਨਾਂ ਅੱਗੇ ਕਿਹਾ ਕਿ ਕੋਈ ਵੀ ਜੋ ਸਰਹੱਦ ਪਾਰੋਂ ਪੰਜਾਬ ਅਤੇ ਭਾਰਤ ਨੂੰ ਅਸਥਿਰ ਕਰਨ ਦੀਆਂ ਲਗਾਤਾਰ ਕੋਸ਼ਿਸ਼ਾਂ ਦੀ ਨਿੰਦਾ ਨਹੀਂ ਕਰਦਾ ਉਹ ਦੁਸ਼ਮਣ ਦੇ ਹੱਥਾਂ ਵਿਚ ਖੇਡ ਰਿਹਾ ਹੈ। ਉਨਾਂ ਕਿਹਾ “ਪਾਕਿਸਤਾਨ ਤੋਂ ਆਏ ਦਿਨ ਡਰੋਨ ਪੰਜਾਬ ਵਿਚ ਹਥਿਆਰ ਅਤੇ ਨਸ਼ੇ ਸੁੱਟ ਰਹੇ ਹਨ। ਸਾਡੇ ਜਵਾਨ ਸਰਹੱਦ ‘ਤੇ ਸ਼ਹੀਦ ਹੋ ਰਹੇ ਹਨ। ਅਜਿਹੇ ਹਾਲਾਤਾਂ ਵਿਚ ਕਿਹੜਾ ਦੇਸ਼ ਭਗਤ ਹੋਵੇਗਾ ਜੋ ਅਜਿਹੇ ਕਾਰਿਆਂ ਦੀ ਨਿਖੇਧੀ ਨਹੀਂ ਕਰੇਗਾ।”

Pyare Lal GargPyare Lal Garg

ਭਾਰਤ ਵਿਚ ਅਮਨ ਤੇ ਸ਼ਾਂਤੀ ਨੂੰ ਸਰਹੱਦ ਪਾਰੋਂ ਖ਼ਤਰੇ ਦਾ ਹਵਾਲਾ ਦਿੰਦਿਆਂ ਮੰਤਰੀਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਅਜਿਹੀਆਂ ਟਿੱਪਣੀਆਂ ਨੂੰ ਜੇ ਸਖ਼ਤੀ ਨਾਲ ਨਾ ਰੋਕਿਆ ਗਿਆ ਤਾਂ ਇਹ ਦੇਸ਼ ਵਿਰੋਧੀ ਬਿਆਨਾਂ, ਜਿਨਾਂ ਨੂੰ ਦੇਸ਼ ਦੇ ਹਿੱਤਾਂ ਵਿਰੋਧੀ ਤਾਕਤਾਂ ਵੱਲੋਂ ਉਤਸ਼ਾਹਿਤ ਕੀਤਾ ਜਾ ਰਿਹਾ ਹੈ, ਦਾ ਮੁੱਢ ਬੰਨਣਗੀਆਂ। ਪੰਜਾਬ ਕਾਂਗਰਸ ਦੇ ਆਗੂਆਂ ਨੇ ਮਰਹੂਮ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਵਿਵਾਦਤ ਅਤੇ ਬੇਹੱਦ ਇਤਰਾਜ਼ਯੋਗ ਸਕੈਚ ਨੂੰ ਪੋਸਟ ਕਰਨ ਲਈ ਮਾਲੀ ਦੀ ਨਿੰਦਾ ਕਰਦਿਆਂ ਇਸ ਨੂੰ ਕਾਂਗਰਸ ਪਾਰਟੀ ਵਿਰੋਧੀ ਇਕ ਹੋਰ ਕਦਮ ਕਰਾਰ ਦਿੱਤਾ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

Raja Raj Singh Clash With Police : ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

Panjab university senate issue :ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM
Advertisement