ਮੁੱਖ ਮੰਤਰੀ ਵੱਲੋਂ ਰੇਹੜੀ-ਫੜ੍ਹੀ ਵਾਲਿਆਂ ਨੂੰ ਵਰਤੋਂ ਦਰਾਂ ਤੋਂ ਛੋਟ ਦੇਣ ਦੇ ਹੁਕਮ
Published : Aug 24, 2021, 7:49 pm IST
Updated : Aug 24, 2021, 7:49 pm IST
SHARE ARTICLE
CM orders exemption from utilization rates
CM orders exemption from utilization rates

'ਮੰਡੀ ਬੋਰਡ ਦੇ ਖਜ਼ਾਨੇ ਉਤੇ ਤਕਰੀਬਨ 12 ਕਰੋੜ ਰੁਪਏ ਬੋਝ ਪਵੇਗਾ'

 

ਚੰਡੀਗੜ੍ਹ: ਰੇਹੜੀ-ਫੜ੍ਹੀ ਵਾਲਿਆਂ ਦੀ ਸਥਿਤੀ ਉਤੇ ਚਿੰਤਾ ਜ਼ਾਹਰ ਕਰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਦੇ ਫਲ ਤੇ ਸਬਜ਼ੀਆਂ ਦੀਆਂ ਪ੍ਰਚੂਨ ਮੰਡੀਆਂ ਵਿਚ ਉਨ੍ਹਾਂ ਨੂੰ ਵਰਤੋਂ ਦਰਾਂ (ਯੂਜ਼ਰ ਚਾਰਜਿਜ) ਵਿਚ ਮੌਜੂਦਾ ਵਿੱਤੀ ਸਾਲ ਦੇ ਬਾਕੀ ਰਹਿੰਦੇ 7 ਮਹੀਨਿਆਂ ਦੇ ਸਮੇਂ ਲਈ ਛੋਟ ਦੇਣ ਦੇ ਹੁਕਮ ਦਿੱਤੇ ਹਨ।

CM PunjabCM Punjab

 

ਮੁੱਖ ਮੰਤਰੀ ਨੇ ਇਹ ਫੈਸਲਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਵੱਲੋਂ ਉਠਾਏ ਮਾਮਲੇ ਤੋਂ ਉਪਰੰਤ ਲਿਆ, ਜਿਨ੍ਹਾਂ ਨੇ ਮੁੱਖ ਮੰਤਰੀ ਨਾਲ ਅੱਜ ਬਾਅਦ ਦੁਪਹਿਰ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਉਤੇ ਮੁਲਾਕਾਤ ਕੀਤੀ। ਲਾਲ ਸਿੰਘ ਵੱਲੋਂ ਚੁੱਕੇ ਇਸ ਮਸਲੇ ਉਤੇ ਕਾਰਵਾਈ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਚੂਨ ਮੰਡੀਆਂ ਦੀਆਂ ਵਰਤੋਂ ਦਰਾਂ ਤੋਂ ਇਕ ਸਤੰਬਰ, 2021 ਤੋਂ 31 ਮਾਰਚ, 2022 ਤੱਕ ਛੋਟ ਦੇਣ ਦਾ ਫੈਸਲਾ ਲਿਆ।

 

CM PunjabCM Punjab

 

ਲਾਲ ਸਿੰਘ ਮੁਤਾਬਕ ਸੂਬਾ ਭਰ ਦੀਆਂ ਮਾਰਕੀਟ ਕਮੇਟੀਆਂ ਵੱਲੋਂ ਚਲਾਈਆਂ ਜਾ ਰਹੀਆਂ ਲਗਪਗ ਫਲ ਤੇ ਸਬਜ਼ੀਆਂ ਦੀਆਂ 34 ਪ੍ਰਚੂਨ ਮੰਡੀਆਂ ਦੇ ਇਨ੍ਹਾਂ ਰੇਹੜੀ-ਫੜ੍ਹੀ ਵਾਲਿਆਂ ਨੂੰ ਅਤਿ ਲੋੜੀਂਦੀ ਰਾਹਤ ਦੇਣ ਨਾਲ ਮੰਡੀ ਬੋਰਡ ਦੇ ਖਜ਼ਾਨੇ ਉਤੇ ਤਕਰੀਬਨ 12 ਕਰੋੜ ਰੁਪਏ ਬੋਝ ਪਵੇਗਾ। ਮਾਰਕੀਟ ਕਮੇਟੀਆਂ ਮੰਡੀਆਂ ਦੇ ਬੁਨਿਆਦੀ ਢਾਂਚੇ ਦੀ ਵਰਤੋਂ ਕਰਨ ਦੇ ਇਵਜ਼ ਵਿਚ ਠੇਕੇਦਾਰਾਂ ਰਾਹੀਂ ਵਰਤੋਂ ਦਰਾਂ ਇਕੱਤਰ ਕਰਦੀਆਂ ਹਨ।

CM PunjabCM Punjab

 

ਸੂਬੇ ਵਿਚ ਰੇਹੜੀ-ਫੜ੍ਹੀ ਵਾਲਿਆਂ ਨੂੰ ਸਹੂਲਤਾਂ ਮੁਹੱਈਆ ਕਰਵਾਉਣ ਲਈ 27 ਮਾਰਕੀਟ ਕਮੇਟੀਆਂ ਈ-ਟੈਂਡਰਿੰਗ ਰਾਹੀਂ ਠੇਕਾ ਅਲਾਟ ਕਰਕੇ ਵਰਤੋਂ ਦਰਾਂ ਉਗਰਾਹੁਦੀਆਂ ਹਨ ਅਤੇ ਬਾਕੀ ਕਮੇਟੀਆਂ ਨਿੱਜੀ ਤੌਰ ਉਤੇ ਇਨ੍ਹਾਂ ਦਰਾਂ ਨੂੰ ਵਸੂਲ ਕਰਦੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement