ਜੰਗਲਾਤ ਮੰਤਰੀ ਵੱਲੋਂ 71ਵੇਂ ਵਣ ਮਹਾਂਉਤਸਵ ਮੌਕੇ ਕਈ ਨਵੇਂ ਪ੍ਰਾਜੈਕਟਾਂ ਦੀ ਸ਼ੁਰੂਆਤ 
Published : Aug 24, 2021, 4:20 pm IST
Updated : Aug 24, 2021, 4:20 pm IST
SHARE ARTICLE
Dharamsot launches slew of projects on 71st Van Mahotsav
Dharamsot launches slew of projects on 71st Van Mahotsav

ਸੂਬੇ ਵਿੱਚ ਜੰਗਲ ਅਧੀਨ ਰਕਬੇ ਨੂੰ 6.83 ਫ਼ੀਸਦ ਤੋਂ 7.5 ਫ਼ੀਸਦ ਤੱਕ ਵਧਾਉਣ ਦੀ ਯੋਜਨਾ ਉਲੀਕੀ

ਚੰਡੀਗੜ੍ਹ - ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਅੱਜ 71ਵੇਂ ਸੂਬਾ ਪੱਧਰੀ ਵਣ ਮਹਾਂਉਤਸਵ ਮੌਕੇ ਲੋਕਾਂ ਨੂੰ ਸਮਰਪਿਤ ਕਈ ਹੋਰ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ, ਜਿਸ ਵਿੱਚ ਧਰਤੀ ‘ਤੇ ਵਾਤਾਵਰਣ ਸੰਤੁਲਨ ਬਣਾਈ ਰੱਖਣ ਦੇ ਮੱਦੇਨਜ਼ਰ ਜੰਗਲਾਂ ਅਤੇ ਵਾਤਾਵਰਣ ਵਿਚਲੇ ਮਹੱਤਵਪੂਰਣ ਸੰਬੰਧ 'ਤੇ ਜ਼ੋਰ ਦਿੱਤਾ ਗਿਆ। ਧਰਮਸੋਤ ਨੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਜੰਗਲਾਤ ਅਧੀਨ ਖੇਤਰ ਨੂੰ ਘਟਾਉਣ ਅਤੇ ਖੇਤੀਬਾੜੀ ਅਧੀਨ ਰਕਬੇ ਵਿੱਚ ਵਾਧੇ ਦੇ ਨਤੀਜੇ ਵਜੋਂ ਸੂਬੇ ਵਿੱਚ ਧਰਤੀ ਹੇਠਲਾ ਪਾਣੀ ਘਟਦਾ ਜਾ ਰਿਹਾ ਹੈ ਅਤੇ ਵਿਕਾਸ ਸਬੰਧੀ ਗਤੀਵਿਧੀਆਂ ਹਵਾ ਤੇ ਪਾਣੀ ਪ੍ਰਦੂਸ਼ਣ ਅਤੇ ਜਲਵਾਯੂ ਤਬਦੀਲੀ ਦਾ ਕਾਰਨ ਬਣ ਰਹੀਆਂ ਹਨ। 

Dharamsot launches slew of projects on 71st Van MahotsavDharamsot launches slew of projects on 71st Van Mahotsav

ਉਹਨਾਂ ਅੱਗੇ ਕਿਹਾ ਕਿ ਜਲਵਾਯੂ ਪਰਿਵਰਤਨ ਨੂੰ ਸਥਿਰ ਰੱਖਣ ਦਾ ਇਕੋ ਇਕ ਜ਼ਰੀਆ ਜੰਗਲ ਹਨ ਜੋ ਵਾਯੂਮੰਡਲ ਵਿਚਲੀ ਕਾਰਬਨ ਡਾਈਆਕਸਾਈਡ ਨੂੰ ਸੋਖਦੇ ਹਨ। ਸ. ਧਰਮਸੋਤ ਨੇ ਕਿਹਾ ਕਿ ਪਹਿਲਾ ਵਣ ਮਹਾਂਉਤਸਵ ਸਾਲ 1950 ਵਿੱਚ ਮਨਾਇਆ ਗਿਆ ਸੀ, ਜਦ ਕਿ ਪੰਜਾਬ ਵਿੱਚ ਅਜੇ ਵੀ ਜੰਗਲਾਂ ਅਧੀਨ ਰਕਬਾ ਘੱਟ ਹੈ। ਉਹਨਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਸਾਲ 2030 ਤੱਕ ਜੰਗਲ ਅਧੀਨ ਰਕਬੇ ਨੂੰ 6.83 ਫ਼ੀਸਦ ਤੋਂ 7.5 ਫ਼ੀਸਦ ਤੱਕ ਵਧਾਉਣ ਦੀ ਯੋਜਨਾ ਬਣਾਈ ਹੈ। ਸਾਲ 2019 ਦੀ ਸੈਟੇਲਾਈਟ ਰਿਪੋਰਟ ਅਨੁਸਾਰ, ਸੂਬੇ ਵਿੱਚ ਜੰਗਲ ਅਧੀਨ ਰਕਬੇ ਵਿੱਚ 11.63 ਵਰਗ ਕਿਲੋਮੀਟਰ ਦਾ ਵਾਧਾ ਹੋਇਆ ਹੈ।

Dharamsot launches slew of projects on 71st Van Mahotsav

Dharamsot launches slew of projects on 71st Van Mahotsav

ਇਸ ਮੌਕੇ ਜੰਗਲਾਤ ਮੰਤਰੀ ਨੇ ਵੱਖ-ਵੱਖ ਸਰਕਾਰੀ ਏਜੰਸੀਆਂ ਜਿਵੇਂ ਡੀਸੀਜ਼/ ਡੀਐਫਓਜ਼/ ਪੈਰਾ ਮਿਲਟਰੀ ਫੋਰਸਿਜ਼/ ਸਕੂਲਾਂ ਅਤੇ ਹੋਰ ਭਾਈਵਾਲਾਂ ਜਿਵੇਂ ਐਨਜੀਓਜ਼ ਆਦਿ ਦੇ ਸਹਿਯੋਗ ਨਾਲ ਇੱਕ ਕਰੋੜ ਤੋਂ ਵੱਧ ਪੌਦੇ ਲਗਾਉਣ ਲਈ ਸੂਬਾ ਪੱਧਰੀ ਵਿਆਪਕ ਮੁਹਿੰਮ ਸ਼ੁਰੂ ਕੀਤੀ। ਇਸ ਤੋਂ ਇਲਾਵਾ ਸੂਬੇ ਦੇ ਨਾਗਰਿਕਾਂ ਨੂੰ ਰੁੱਖਾਂ ਅਤੇ ਜੰਗਲਾਂ ਦੀ ਸੁਰੱਖਿਆ ਵਿੱਚ ਸਹਿਯੋਗ ਦੇ ਸਮਰੱਥ ਬਣਾਉਣ ਲਈ ਆਈ-ਰਖਵਾਲੀ ਮੋਬਾਈਲ ਐਪਲੀਕੇਸ਼ਨ ਸ਼ੁਰੂ ਕੀਤੀ ਜਿਸ ਜ਼ਰੀਏ ਲੋਕ ਜੰਗਲਾਂ ਨਾਲ ਜੁੜੇ ਅਪਰਾਧਾਂ ਸਬੰਧੀ ਸ਼ਿਕਾਇਤਾਂ ਸਿੱਧੇ ਸਬੰਧਤ ਅਧਿਕਾਰੀਆਂ ਕੋਲ ਭੇਜਣ ਦੇ ਯੋਗ ਹੋ ਜਾਣਗੇ। 

Dharamsot launches slew of projects on 71st Van MahotsavDharamsot launches slew of projects on 71st Van Mahotsav

ਸ਼ੁਰੂ ਕੀਤੇ ਹੋਰ ਪ੍ਰਾਜੈਕਟਾਂ ਵਿੱਚ ਸੂਬੇ ਦੇ ਸਭ ਤੋਂ ਪੁਰਾਣੇ ਦਰਖਤਾਂ ਦੀ ਸੁਰੱਖਿਆ ਲਈ ਇੱਕ ਨਵੀਂ ਯੋਜਨਾ ਵਿਰਾਸਤ-ਏ-ਦਰਖੱਤ ਯੋਜਨਾ ਸ਼ੁਰੂ ਕੀਤੀ ਜਿਸ ਤਹਿਤ ਪੁਰਾਣੇ ਦਰਖਤਾਂ ਨੂੰ ਵਿਰਾਸਤੀ ਦਰਖਤਾਂ ਦਾ ਦਰਜਾ ਦਿੱਤਾ ਜਾਵੇਗਾ। ਇਹ ਰੁੱਖਾਂ ਅਤੇ ਜੰਗਲਾਂ ਦੀ ਸੁਰੱਖਿਆ ਬਾਰੇ ਨਾਗਰਿਕਾਂ ਨੂੰ ਜਾਗਰੂਕ ਕਰਨ ਵਿੱਚ ਸਹਾਈ ਹੋਵੇਗਾ।  ਇਸ ਦੇ ਨਾਲ ਹੀ  ਰੇਸ਼ਮ ਉਤਪਾਦਨ ਸਬੰਧੀ ਪ੍ਰਮੁੱਖ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ ਗਈ ਜਿਸ ਤਹਿਤ ਪਠਾਨਕੋਟ ਵਿੱਚ 6 ਪਿੰਡਾਂ ਦੇ ਲਾਭਪਾਤਰੀਆਂ ਨੂੰ ਸ਼ਾਮਲ ਕਰਕੇ ਰੇਸ਼ਮ ਦੇ ਕੀੜੇ ਪਾਲਣ ਲਈ 46 ਘਰ ਅਤੇ ਸ਼ਹਿਤੂਤ ਦੇ 37500 ਪੌਦੇ ਲਗਾਏ ਜਾਣਗੇ ਜਿਸ ਨਾਲ 116 ਲਾਭਪਾਤਰੀਆਂ ਨੂੰ ਲਾਭ ਮਿਲੇਗਾ।

Dharamsot launches slew of projects on 71st Van MahotsavDharamsot launches slew of projects on 71st Van Mahotsav

ਸ. ਧਰਮਸੋਤ ਨੇ ਸਿਸਵਾਂ ਵਿਖੇ ਕੁਦਰਤ ਪ੍ਰਤੀ ਜਾਗਰੂਕਤਾ ਕੈਂਪ ਦਾ ਉਦਘਾਟਨ ਵੀ ਕੀਤਾ ਜਿਸ ਤਹਿਤ ਸੂਬੇ ਦੇ ਲੋਕਾਂ ਨੂੰ ਕੁਦਰਤ ਪ੍ਰਤੀ ਜਾਗਰੂਕ ਕਰਨ ਲਈ ਟੈਂਟ ਰਿਹਾਇਸ਼ ਸਹੂਲਤ (3 ਟੈਂਟ) ਸਥਾਪਤ ਕੀਤੀ ਗਈ। ਇਸ ਸਹੂਲਤ ਵਿੱਚ ਬੋਟਿੰਗ, ਈਕੋ ਟ੍ਰੇਲਸ, ਪੰਛੀ ਦੇਖਣਾ, ਟ੍ਰੈਕਿੰਗ ਅਤੇ ਸਾਈਕਲਿੰਗ ਰਾਹੀਂ ਕੁਦਰਤ ਨਾਲ ਰੂ-ਬ-ਰੂ ਕਰਵਾਉਣਾ ਸ਼ਾਮਲ ਹੈ। 

Dharamsot launches slew of projects on 71st Van MahotsavDharamsot launches slew of projects on 71st Van Mahotsav

ਪਿੰਡ ਚਮਰੌਦ, ਧਾਰ ਬਲਾਕ, ਪਠਾਨਕੋਟ ਵਿਖੇ ਕੁਦਰਤ ਜਾਗਰੂਕਤਾ ਕੈਂਪ ਦੇ ਦੂਜੇ ਪੜਾਅ ਵਿੱਚ ਦਾ ਉਦਘਾਟਨ ਕੀਤਾ ਗਿਆ ਜਿਸ ਵਿੱਚ ਚਾਰ ਹੋਰ ਟੈਂਟ ਸਥਾਪਤ ਕੀਤੇ ਗਏ। ਇਸ ਦੇ ਨਾਲ ਹੀ ਜ਼ਿਪ ਲਾਈਨ ਸਥਾਪਤ ਕੀਤੀ ਗਈ ਹੈ ਅਤੇ ਬੋਟਿੰਗ ਵੀ ਸ਼ੁਰੂ ਕੀਤੀ ਗਈ ਹੈ ਜਦਕਿ ਪਹਿਲੇ ਪੜਾਅ ਵਿੱਚ ਟੈਂਟ ਰਿਹਾਇਸ਼ ਹੀ ਸਥਾਪਤ ਕੀਤੀ ਗਈ ਸੀ।

Dharamsot launches slew of projects on 71st Van MahotsavDharamsot launches slew of projects on 71st Van Mahotsav

ਇਸ ਤੋਂ ਇਲਾਵਾ ਨੇਚਰ ਇੰਟਰ-ਪ੍ਰਿਟੇਸ਼ਨ ਸੈਂਟਰ ਦਾ ਨੀਂਹ ਪੱਥਰ ਵੀ ਰੱਖਿਆ ਗਿਆ ਜਿਸ ਵਿੱਚ ਸੈਲਾਨੀਆਂ ਨੂੰ ਸ਼ਿਵਾਲਿਕ ਖੇਤਰ ਦੇ ਪੌਦਿਆਂ ਅਤੇ ਜੀਵ-ਜੰਤੂਆਂ ਬਾਰੇ ਜਾਗਰੂਕ ਕਰਨ ਸਬੰਧੀ ਸੁਵਿਧਾਜਨਕ ਸਹੂਲਤਾਂ ਹੋਣਗੀਆਂ। ਪਿਛਲੇ 4 ਸਾਲਾਂ ਦੌਰਾਨ ਪੌਦੇ ਲਗਾਉਣ ਸਬੰਧੀ ਯਤਨਾਂ ਤਹਿਤ ਸੂਬੇ ਸਰਕਾਰ ਨੇ ਪੌਦੇ ਲਗਾਉਣ ਸਬੰਧੀ ਮੁਹਿੰਮ ਅਧੀਨ 2,14,00000 ਬੂਟੇ ਲਗਾ ਕੇ 21410 ਹੈਕਟੇਅਰ ਰਕਬਾ ਕਵਰ ਕੀਤਾ। ਇਸ ਤੋਂ ਇਲਾਵਾ, ਘਰ-ਘਰ ਹਰਿਆਲੀ ਸਕੀਮ ਅਧੀਨ 1,23,00000 ਦੇਸੀ ਕਿਸਮਾਂ ਦੇ ਪੌਦੇ ਲੋਕਾਂ ਨੂੰ ਮੁਹੱਈਆ ਕਰਵਾਏ ਗਏ ਹਨ। 

Dharamsot launches slew of projects on 71st Van MahotsavDharamsot launches slew of projects on 71st Van Mahotsav

ਉਨ੍ਹਾਂ ਅੱਗੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ, ਸੂਬੇ ਦੇ 12986 ਪਿੰਡਾਂ ਵਿੱਚ 76 ਲੱਖ ਪੌਦੇ ਲਗਾਏ ਗਏ। ਇਸ ਸਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ, ਸੂਬੇ ਵਿੱਚ 60 ਲੱਖ ਪੌਦੇ ਲਗਾਏ ਜਾ ਰਹੇ ਹਨ।  ਇਸ ਤੋਂ ਇਲਾਵਾ ਕਿਸਾਨਾਂ ਨੇ ਵੀ ਵੱਡੇ ਪੱਧਰ 'ਤੇ ਐਗਰੋਫੌਰੈਸਟਰੀ ਨੂੰ ਅਪਣਾ ਕੇ ਸੂਬੇ ਵਿੱਚ ਰੁੱਖਾਂ ਅਧੀਨ ਰਕਬੇ ਨੂੰ ਵਧਾਉਣ ਵਿੱਚ ਯੋਗਦਾਨ ਪਾਇਆ ਹੈ। ਪਿਛਲੇ 4 ਸਾਲਾਂ ਦੌਰਾਨ ਸੂਬੇ ਵਿੱਚ 13039 ਕਿਸਾਨਾਂ ਨੇ 1 ਕਰੋੜ 49 ਲੱਖ ਪੌਦੇ ਲਗਾਏ ਹਨ।

Dharamsot launches slew of projects on 71st Van MahotsavDharamsot launches slew of projects on 71st Van Mahotsav

ਸੂਬੇ ਵਿੱਚ ਜੰਗਲੀ ਜੀਵਾਂ ਦੀ ਸਥਿਤੀ ਨੂੰ ਸੁਧਾਰਨ ਦੇ ਸਾਂਝੇ ਯਤਨਾਂ ਦੇ ਹਿੱਸੇ ਵਜੋਂ, ਬਿਆਸ ਕੰਜ਼ਰਵੇਸ਼ਨ ਰਿਜ਼ਰਵ ਵਿੱਚ ਘੜਿਆਲ ਨੂੰ ਸਫ਼ਲਤਾਪੂਰਵਕ ਦੁਬਾਰਾ ਛੱਡਿਆ ਗਿਆ। ਕਈ ਦਹਾਕੇ ਪਹਿਲਾਂ, ਘੜਿਆਲ ਕੁਦਰਤੀ ਤੌਰ 'ਤੇ ਬਿਆਸ ਦਰਿਆ ਵਿੱਚ ਪਾਏ ਜਾਂਦੇ ਸਨ, ਪਰ ਕਈ ਕਾਰਨਾਂ ਕਰਕੇ ਇਹ ਅਲੋਪ ਹੋ ਗਏ। ਇੰਡਸ ਡਾਲਫਿਨ ਬਿਆਸ ਦਰਿਆ ਵਿੱਚ ਪਾਈ ਜਾਣ ਵਾਲੀ ਇੱਕ ਦੁਰਲੱਭ ਅਤੇ ਲੁਪਤ ਹੋ ਰਹੀ ਪ੍ਰਜਾਤੀ ਹੈ। ਇਸ ਪ੍ਰਜਾਤੀ ਨੂੰ ਉੱਚ ਸੁਰੱਖਿਆ ਦੇਣ ਲਈ, ਇਸ ਨੂੰ ਪੰਜਾਬ ਰਾਜ ਜਲ ਜੀਵ ਐਲਾਨਿਆ ਗਿਆ ਹੈ ਜਦਕਿ ਏਸ਼ੀਆ ਦਾ ਸਭ ਤੋਂ ਵੱਡਾ ਪੰਛੀਆਂ ਦਾ ਰਹਿਣ ਬਸੇਰਾ ਛੱਤਬੀੜ ਚਿੜੀਆਘਰ ਵਿੱਚ ਸਥਾਪਤ ਕੀਤਾ ਗਿਆ ਹੈ ਅਤੇ ਇਸ ਸਾਲ ਇੱਕ ਡਾਇਨਾਸੌਰ ਪਾਰਕ ਵੀ ਖੋਲ੍ਹਿਆ ਗਿਆ ਹੈ।

Dharamsot launches slew of projects on 71st Van MahotsavDharamsot launches slew of projects on 71st Van Mahotsav

ਜੰਗਲਾਤ ਜ਼ਮੀਨ ‘ਤੇ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਦੇ ਯਤਨਾਂ ਬਾਰੇ ਗੱਲ ਕਰਦਿਆਂ ਸ. ਧਰਮਸੋਤ ਨੇ ਕਿਹਾ ਕਿ ਸਾਂਝੇ ਯਤਨਾਂ ਨਾਲ ਅਸੀਂ ਹਜ਼ਾਰਾਂ ਏਕੜ ਜ਼ਮੀਨ ਮੁੜ ਪ੍ਰਾਪਤ ਕਰਨ ਦੇ ਯੋਗ ਹੋਏ ਹਾਂ। ਜੰਗਲ ਅਧੀਨ ਰਕਬੇ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਕੋਵਿਡ ਮਹਾਂਮਾਰੀ ਦੇ ਗੰਭੀਰ ਸਮੇਂ ਦੌਰਾਨ ਜਦੋਂ ਮਰੀਜ਼ਾਂ ਨੂੰ ਆਕਸੀਜਨ ਦੀ ਸਖ਼ਤ ਜ਼ਰੂਰਤ ਸੀ, ਲੋਕਾਂ ਨੇ ਰੁੱਖਾਂ ਦੀ ਮਹਤੱਤਾ ਨੂੰ ਸਵੀਕਾਰਿਆ।

Dharamsot launches slew of projects on 71st Van Mahotsav

Dharamsot launches slew of projects on 71st Van Mahotsav

ਇਸ ਮੌਕੇ ਸ੍ਰੀ ਡੀ.ਕੇ. ਤਿਵਾੜੀ, ਵਿੱਤ ਕਮਿਸ਼ਨਰ, ਜੰਗਲਾਤ, ਸ੍ਰੀ ਸਾਧੂ ਸਿੰਘ ਸੰਧੂ, ਚੇਅਰਮੈਨ ਜੰਗਲਾਤ ਸਹਿਕਾਰਤਾ, ਸ੍ਰੀ ਵਿਦਿਆ ਭੂਸ਼ਣ ਕੁਮਾਰ, ਪੀਸੀਸੀਐਫ, ਪੰਜਾਬ, ਸ੍ਰੀ ਜਗਮੋਹਨ ਸਿੰਘ ਕੰਗ, ਸਾਬਕਾ ਕੈਬਨਿਟ ਮੰਤਰੀ ਪੰਜਾਬ, ਸ੍ਰੀ ਆਰ.ਕੇ. ਮਿਸ਼ਰਾ, ਚੀਫ਼ ਵਾਈਲਡ ਲਾਈਫ ਵਾਰਡਨ, ਸ੍ਰੀ ਪਰਵੀਨ ਕੁਮਾਰ, ਵਧੀਕ ਪੀਸੀਸੀਐਫ (ਐਫਸੀਏ) ਅਤੇ ਸੀਈਓ (ਸੀਏਐਮਪੀਏ), ਸ੍ਰੀ ਸੌਰਭ ਗੁਪਤਾ, ਵਧੀਕ ਪੀਸੀਸੀਐਫ (ਵਿਕਾਸ) ਮੌਜੂਦ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM

ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਤੋਂ ਬਾਅਦ ਜਥੇਦਾਰ ਕੁਲਦੀਪ ਗੜਗੱਜ ਨੇ ਸੁਣੋ ਕੀ ਲਏ ਵੱਡੇ ਫੈਸਲੇ? ਸੁਣੋ LIVE

28 Dec 2025 2:10 PM

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM
Advertisement