ਜੇਲ ਵਾਰਡਰ ਅਤੇ ਮੈਟਰਨ ਦੀਆਂ ਆਸਾਮੀਆਂ ਲਈ ਲਏ ਜਾਣ ਵਾਲੇ ਲਿਖਤੀ ਪੇਪਰ ਦੀਆਂ ਤਿਆਰੀਆਂ ਮੁਕੰਮਲ
Published : Aug 24, 2021, 6:23 pm IST
Updated : Aug 24, 2021, 6:23 pm IST
SHARE ARTICLE
Raman Behl
Raman Behl

ਸੁਰੱਖਿਆ ਪ੍ਰਬੰਧ ਜਿਲ੍ਹੇ ਦੇ ਐਸ.ਐਸ.ਪੀਜ਼ ਵੱਲੋਂ ਕੀਤੇ ਗਏ ਹਨ। 

 

ਚੰਡੀਗੜ੍ਹ : ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵੱਲੋਂ ਇਸ਼ਤਿਹਾਰ ਨੰ: 8 ਆਫ਼ 2021 ਰਾਹੀਂ ਜੇਲ ਵਿਭਾਗ ਵਿੱਚ ਜੇਲ ਵਾਰਡਰ ਦੀਆਂ 815 ਅਤੇ ਜੇਲ ਮੈਟਰਨ ਦੀਆਂ 32 (ਕੁੱਲ 847) ਅਸਾਮੀਆਂ ਲਈ ਸਫ਼ਲਤਾਪੂਰਵਕ ਬਿਨੈ ਕਰਨ ਵਾਲੇ ਉਮੀਦਵਾਰਾਂ ਦੀ ਲਿਖਤੀ ਪ੍ਰੀਖਿਆ ਮਿਤੀ 27 ਅਗਸਤ ਤੋਂ 29 ਅਗਸਤ 2021 ਤੱਕ ਲਈ ਜਾ ਰਹੀ ਹੈ, ਜਿਸ ਦੇ ਲਈ ਸਮੁੱਚੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

 

12th Board Exam Exam

 

ਇਹ ਜਾਣਕਾਰੀ ਅੱਜ ਬੋਰਡ ਦੇ ਚੇਅਰਮੈਨ ਰਮਨ ਬਹਿਲ ਵੱਲੋਂ  ਦਿੱਤੀ ਗਈ । ਉਹਨਾਂ ਅੱਗੇ ਦੱਸਿਆ ਹੈ ਕਿ ਜੇਲ ਵਾਰਡਰ ਅਤੇ ਜੇਲ ਮੈਟਰਨ ਲਈ ਤਕਰੀਬਨ 2 ਲੱਖ 32 ਹਜਾਰ ਉਮੀਦਵਾਰਾਂ ਵੱਲੋਂ ਅਪਲਾਈ ਕੀਤਾ ਗਿਆ ਹੈ। ਇਹ ਪ੍ਰੀਖਿਆ ਚੰਡੀਗੜ੍ਹ ਅਤੇ ਪੰਜਾਬ ਦੇ ਵੱਖ ਵੱਖ ਜਿਲ੍ਹਿਆਂ ਵਿੱਚ ਲਈ ਜਾ ਰਹੀ ਹੈ, ਜਿਸ ਦੇ ਲਈ  ਲਗਭਗ 150 ਪ੍ਰੀਖਿਆ ਕੇਂਦਰ ਬਣਾਏ ਗਏ ਹਨ।  ਲਿਖਤੀ ਪ੍ਰੀਖਿਆ ਲਈ ਐਡਮਿਟ ਕਾਰਡ, ਹਦਾਇਤਾਂ ਅਤੇ ਪ੍ਰੀਖਿਆ ਸਬੰਧੀ ਹੋਰ ਜਾਣਕਾਰੀ ਬੋਰਡ ਦੀ ਵੈਬਸਾਈਟ www.sssb.punjab.gov.in ਤੇ ਉਪਲਬਧ ਕਰਵਾਈ ਗਈ ਹੈ, ਇਸ ਲਈ ਸਬੰਧਤ ਉਮੀਦਵਾਰ ਬੋਰਡ ਦੀ ਵੈਬਸਾਈਟ ਨੂੰ ਸਮੇਂ ਸਮੇਂ ਸਿਰ ਚੈੱਕ ਕਰਦੇ ਰਹਿਣ। 

 

sikh girl examinationsikh girl examination

 

ਅਪਲਾਈ ਕਰਨ ਵਾਲੇ ਉਮੀਦਵਾਰਾਂ ਦੀ ਗਿਣਤੀ ਨੂੰ ਮੁੱਖ ਰੱਖਦੇ ਹੋਏ ਇਹ ਪ੍ਰੀਖਿਆ ਮਲਟੀਸ਼ਿਫਟਜ ਵਿੱਚ ਤਿੰਨ ਦਿਨਾਂ ਵਿੱਚ ਰੱਖੀ ਗਈ ਹੈ, ਜਿਸ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜਨ ਲਈ ਪੰਜਾਬ ਸਰਕਾਰ ਵਲੋਂ ਜਿਲ੍ਹਿਆਂ ਵਿੱਚ ਡਿਪਟੀ ਕਮਿਸ਼ਨਰਾਂ ਰਾਹੀਂ ਅਬਜਰਵਰ ਨਿਯੁਕਤ ਕੀਤੇ ਗਏ ਹਨ। ਸੁਰੱਖਿਆ ਪ੍ਰਬੰਧ ਜਿਲ੍ਹੇ ਦੇ ਐਸ.ਐਸ.ਪੀਜ਼ ਵੱਲੋਂ ਕੀਤੇ ਗਏ ਹਨ। 

 

sikh girl examinationExamination

 

ਇਸ ਤੋਂ ਇਲਾਵਾ ਚੇਅਰਮੈਨ ਜੀ ਵਲੋਂ ਇਹ ਵੀ ਦੱਸਿਆ ਗਿਆ ਕਿ ਲਿਖਤੀ ਪ੍ਰੀਖਿਆ ਉਪਰੰਤ ਯੋਗ ਪਾਏ ਜਾਣ ਵਾਲੇ ਉਮੀਦਾਵਰਾਂ ਦਾ ਸਰੀਰਕ ਯੋਗਤਾ ਟੈਸਟ ਲਿਆ ਜਾਵੇਗਾ। ਇਹ ਭਰਤੀ ਨਿਰੋਲ ਮੈਰਿਟ ਦੇ ਅਧਾਰ ਤੇ ਕੀਤੀ ਜਾਵੇਗੀ, ਇਸ ਲਈ ਉਮੀਦਵਾਰਾਂ ਗੈਰ ਸਮਾਜੀ ਤੱਤਾਂ ਦੇ ਝਾਂਸੇ ਵਿੱਚ ਨਾ ਆਉਣ ਅਤੇ ਪ੍ਰੀਖਿਆ ਦੀ ਤਿਆਰੀ ਲਈ ਡੱਟਵੀਂ ਮਿਹਨਤ ਕਰਨ।

Raman Behl
Raman Behl

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement