
ਮੰਤਰੀਆਂ ਅਤੇ ਕਾਂਗਰਸੀ ਵਿਧਾਇਕਾਂ ਦੀ ਮੀਟਿੰਗ ਤੋਂ ਬਾਅਦ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਅਸੀਂ ਮੰਤਰੀ ਹੋਣ ਦੇ ਨਾਤੇ ਚੰਗਾ ਕੰਮ ਕੀਤਾ ਹੈ
ਚੰਡੀਗੜ੍ਹ: ਪੰਜਾਬ ਸਰਕਾਰ ਦੇ ਮੰਤਰੀਆਂ ਅਤੇ ਕਾਂਗਰਸੀ ਵਿਧਾਇਕਾਂ ਦੀ ਮੀਟਿੰਗ ਤੋਂ ਬਾਅਦ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਅਸੀਂ ਮੰਤਰੀ ਹੋਣ ਦੇ ਨਾਤੇ ਚੰਗਾ ਕੰਮ ਕੀਤਾ ਹੈ ਅਤੇ ਸਾਨੂੰ ਮੰਤਰੀ ਦੀ ਕੁਰਸੀ ਦਾ ਕੋਈ ਲਾਲਚ ਨਹੀਂ ਹੈ।
Sukhjinder Randhawa
ਹੋਰ ਪੜ੍ਹੋ: ਮੀਟਿੰਗ ਤੋਂ ਬਾਅਦ ਵਿਧਾਇਕ ਪਰਗਟ ਸਿੰਘ ਦਾ ਬਿਆਨ, ‘ਮੁੱਦੇ ਹੱਲ ਹੋਣ ਤੱਕ ਸ਼ਾਂਤ ਨਹੀਂ ਬੈਠਾਂਗੇ’
ਉਹਨਾਂ ਕਿਹਾ ਕਿ ਨਾ ਤਾਂ ਸਾਨੂੰ ਮੰਤਰੀ ਦੇ ਅਹੁਦੇ ਦਾ ਲਾਲਚ ਹੈ ਤੇ ਨਾ ਹੀ ਕੁਰਸੀ ਜਾਣ ਦਾ ਡਰ ਹੈ। ਅਸੀਂ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਬਾਰੇ ਮੀਟਿੰਗ ਕੀਤੀ ਸੀ। ਇਸ ਬਾਰੇ ਅਸੀਂ ਦਿੱਲੀ ਹਾਈਕਮਾਨ ਨੂੰ ਦੱਸਾਂਗੇ। ਇਸ ਦੇ ਲਈ ਪੰਜ ਮੈਂਬਰ ਅੱਜ ਹੀ ਦਿੱਲੀ ਰਵਾਨਾ ਹੋ ਰਹੇ ਹਨ।
Sukhjinder Randhawa
ਹੋਰ ਪੜ੍ਹੋ: ਅਫ਼ਗਾਨ MP ਨੇ ਬਿਆਨਿਆ ਦਰਦ, ‘ਜਦੋਂ ਰਾਸ਼ਟਰਪਤੀ ਦੇਸ਼ ’ਚੋਂ ਭੱਜੇ ਤਾਂ ਸਾਡੀਆਂ ਉਮੀਦਾਂ ਟੁੱਟ ਗਈਆਂ’
ਨਵਜੋਤ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਵੱਲੋਂ ਕਸ਼ਮੀਰ ਮੁੱਦੇ ’ਤੇ ਕੀਤੀ ਗਈ ਟਿੱਪਣੀ ਬਾਰੇ ਉਹਨਾਂ ਕਿਹਾ ਕਿ ਇਹ ਉਹਨਾਂ ਦਾ ਨਿੱਜੀ ਬਿਆਨ ਹੈ ਤੇ ਇਸ ਦਾ ਕਾਂਗਰਸ ਨਾਲ ਕੋਈ ਲੈਣਾ ਦੇਣਾ ਨਹੀਂ ਹੈ। ਉਹਨਾਂ ਕਿਹਾ ਕਿ ਕਸ਼ਮੀਰ ਭਾਰਤ ਦਾ ਅਟੁੱਟ ਹਿੱਸਾ ਹੈ। ਇਹ ਬਿਆਨ ਕਾਂਗਰਸ ਪਾਰਟੀ ਦਾ ਬਿਆਨ ਨਹੀਂ ਹੈ।
ਹੋਰ ਪੜ੍ਹੋ: ਸੁਖਬੀਰ ਬਾਦਲ ਦਾ ਵਿਰੋਧ ਕਰਨ ਪਹੁੰਚੇ ਕਿਸਾਨਾਂ ਨੂੰ ਪੁਲਿਸ ਨੇ ਰੋਕਿਆ, ਕਿਸਾਨ ਲਾਉਂਦੇ ਰਹੇ ਨਾਅਰੇ