ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਵੱਲੋਂ ਵੱਡੀ ਕਾਰਵਾਈ, 2 ਅਖੋਤੀ ਪੱਤਰਕਾਰਾਂ ਤੇ ਪਰਚਾ ਕੀਤਾ ਦਰਜ
Published : Aug 24, 2022, 9:19 pm IST
Updated : Aug 24, 2022, 9:38 pm IST
SHARE ARTICLE
FIR
FIR

ਪੁਲਿਸ ਨੇ ਆਈ ਪੀ ਸੀ ਦੀ ਧਾਰਾ 193,420,465,468,471,506 ਦੇ ਤਹਿਤ ਕਾਰਵਾਈ ਕੀਤੀ ਸ਼ੁਰੂ

 

 ਮੁਕਤਸਰ ਸਾਹਿਬ : ਪੰਜਾਬ ਪੁਲਿਸ ਵੱਲੋਂ ਪੱਤਰਕਾਰਿਤਾ ਦੇ ਖੇਤਰ ਵਿਚ ਮਾੜੇ ਅਨਸਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ 2 ਅਖੋਤੀ ਪੱਤਰਕਾਰ ਅ੍ਰਮਿਤਪਾਲ ਸਿੰਘ (ਏ.ਐੇਸ) ਸਾਂਤ ਅਤੇ ਸੋਨੂ ਖੇੜਾ ਤੇ ਪਰਚਾ ਦਰਜ ਕਰ ਲਿਆ ਹੈ। ਇਸ ਸਬੰਧੀ ਸਚਿਨ ਗੁਪਤਾ ਐਸ ਐਸ ਪੀ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਅਖੋਤੀ ਪੱਤਰਕਾਰ ਪੱਤਰਕਾਰਿਤਾ ਦੀ ਆੜ ਵਿਚ ਲੋਕਾਂ ਨੂੰ ਆਏ ਦਿਨ ਪੈਸੇ ਲੈਣ ਦੇ ਮੰਤਵ ਨਾਲ ਝੂਠੀਆਂ, ਮਨਘੜ੍ਹਤ ਵੀਡੀਓ ਬਣਾ ਕੇ ਉਨ੍ਹਾਂ ਨੂੰ ਸੋਸ਼ਲ ਮੀਡੀਆ ਰਾਹੀਂ ਬਦਨਾਮ ਕਰਨ ਦਾ ਡਰਾਵਾ ਦੇ ਕੇ ਬਲੈਕਮੇਲ ਕਰ ਰਹੇ ਸਨ, ਇਸ ਸਬੰਧੀ ਇਕ ਫਰਿਆਦੀ ਦੀ ਦਰਖਾਸਤ ਤੇ ਗੋਰ ਕਰਦਿਆਂ ਉਹਨਾਂ ਥਾਣਾ ਸਿਟੀ ਮੁਕਤਸਰ ਨੂੰ ਹਦਾਇਤ ਕੀਤੀ ਕਿ ਇਸ ਮਾਮਲੇ ਦੀ ਘੋਖ ਪੜਤਾਲ ਕਰਕੇ ਦੋਸੀਆਂ ਵਿਰੁੱਧ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ।

PHOTOPHOTO

ਇਸ ਸਬੰਧੀ ਥਾਣਾ ਸਿਟੀ ਮੁਕਤਸਰ ਨੇ ਮਾਮਲੇ ਦੀ ਜਾਂਚ ਕਰਦਿਆਂ ਪਾਇਆ ਕਿ ਇਨਾਂ ਅਖੋਤੀ ਪੱਤਰਕਾਰਾਂ ਵੱਲੋਂ ਫਰੀਆਦੀ ਨੂੰ ਤੰਗ ਪ੍ਰੇਸਾਨ ਕਰਨ, ਜਾਤੀ ਸੂਚਕ ਸਬਦ ਵਰਤਣ, ਝੂਠੇ ਸਬੂਤ ਪੇਸ਼, ਫਰਜ਼ੀ ਦਸਤਾਵੇਜ਼ ਤਿਆਰ ਕਰਨ, ਡਰਾਉਣ ਧਮਕਾਉਣ ਅਤੇ ਪੈਸਿਆ ਦੀ ਮੰਗ ਕਰਨ ਤੇ ਆਈ ਪੀ ਸੀ ਦੀ ਧਾਰਾ 193,420,465,468,471,506 ਦੇ ਤਹਿਤ ਐਫ ਆਈ ਆਰ ਦਰਜ ਕਰ ਲਈ ਗਈ ਹੈ।

 ਐਸ.ਐਸ.ਪੀ. ਨੇ ਦੱਸਿਆ ਕਿ ਅਖੋਤੀ ਪੱਤਰਕਾਰਾਂ ਵਿਰੁੱਧ ਸਖਤ ਕਾਰਵਾਈ ਕਰਨ ਲਈ ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ ਸ੍ਰੀ ਮੁਕਤਸਰ ਸਾਹਿਬ ਵਲੋਂ ਵੀ ਸਿਫਾਰਸ਼ ਕੀਤੀ ਗਈ ਸੀ, ਕਿ ਇਹ ਅਖੋਤੀ ਪੱਤਰਕਾਰ ਦਫਤਰ ਨੂੰ ਬਦਨਾਮ ਕਰਨ ਦੇ ਮਕਸਦ ਨਾਲ ਸੋਸ਼ਲ ਮੀਡੀਆ ਤੇ ਪੋਸਟਾਂ ਪਾ ਰਹੇ ਹਨ, ਜਿਸ ਨਾਲ ਦਫਤਰ ਦਾ ਅਕਸ ਖਰਾਬ ਹੋਣ ਦੇ ਨਾਲ ਨਾਲ ਦਫਤਰ ਦੇ ਸਟਾਫ ਨੂੰ ਮਾਨਸਿਕ ਪ੍ਰੇਸ਼ਾਨੀ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ।  ਉਨ੍ਹਾਂ ਸਮਾਜ ਵਿਰੋਧੀ ਅਨਸਰਾਂ ਨੂੰ ਚਿਤਾਵਨੀ ਦਿਤੀ ਕਿ ਜੇਕਰ ਕੋਈ ਵਿਅਕਤੀ ਪੱਤਰਕਾਰਿਤਾ ਦੀ ਆੜ ਵਿਚ ਭੋਲੇ ਭਾਲੇ ਲੋਕਾਂ ਨੁੰ ਤੰਗ ਪ੍ਰੇਸਾਨ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਨੂੰ ਕਿਸੇ ਵੀ ਕੀਮਤ ਤੇ ਬਖਸਿ਼ਆ ਨਹੀਂ ਜਾਵੇਗਾ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM

ਵਿਆਹ ਤੋਂ 3 ਦਿਨ ਬਾਅਦ ਲਾੜੀ ਦੀ ਮੌਤ ਤੇ ਲਾੜਾ ਗੰਭੀਰ ਜ਼ਖ਼ਮੀ

26 Nov 2025 1:58 PM

ਧਰਮਿੰਦਰ ਦੇ ਘਰ ਚਿੱਟੇ ਕੱਪੜਿਆਂ 'ਚ ਪਹੁੰਚ ਰਹੇ ਵੱਡੇ-ਵੱਡੇ ਕਲਾਕਾਰ, ਕੀ ਸੱਭ ਕੁੱਝ ਠੀਕ? ਦੇਖੋ ਘਰ ਤੋਂ LIVE ਤਸਵੀਰਾਂ

24 Nov 2025 3:09 PM

ਸਾਰਿਆਂ ਨੂੰ ਰੋਂਦਾ ਛੱਡ ਗਏ ਧਰਮਿੰਦਰ, ਸ਼ਮਸ਼ਾਨ ਘਾਟ 'ਚ ਪਹੁੰਚੇ ਵੱਡੇ-ਵੱਡੇ ਫ਼ਿਲਮੀ ਅਦਾਕਾਰ, ਹਰ ਕਿਸੇ ਦੀ ਅੱਖ 'ਚ ਹੰਝੂ

24 Nov 2025 3:08 PM
Advertisement