
ਪੁਲਿਸ ਨੇ ਦਰਜ ਕੀਤਾ ਗੈਂਗਸਟਰ ਸੁਖਪ੍ਰੀਤ ਬੁੱਢਾ ਅਤੇ ਹਰਸਿਮਰਨ ਖ਼ਿਲਾਫ਼ ਮਾਮਲਾ
ਬਠਿੰਡਾ : ਆਏ ਦਿਨ ਬਠਿੰਡਾ ਦੀ ਕੇਂਦਰੀ ਜੇਲ੍ਹ ਕਿਸੇ ਨਾ ਕਿਸੇ ਕਾਰਨ ਸੁਰਖ਼ੀਆਂ ਵਿਚ ਰਹਿੰਦੀ ਹੈ। ਤਾਜ਼ਾ ਜਾਣਕਾਰੀ ਅਨੁਸਾਰ ਇਥੇ ਬੰਦ ਗੈਂਗਸਟਰ ਸੁਖਪ੍ਰੀਤ ਬੁੱਢਾ ਨੇ ਜੇਲ੍ਹ ਅਧਿਕਾਰੀਆਂ ਨਾਲ ਵਧੀਕੀ ਕੀਤੀ।
Sukhpreet Budha
ਜੇਲ੍ਹ ਅਧਿਕਾਰੀਆਂ ਵਲੋਂ ਤਲਾਸ਼ੀ ਲੈਣ 'ਤੇ ਗੈਂਗਸਟ ਬੁੱਢਾ ਨੇ ਉਨ੍ਹਾਂ ਨੂੰ ਧਮਕੀਆਂ ਦਿਤੀਆਂ। ਜਿਸ ਤੋਂ ਬਾਅਦ ਜੇਲ੍ਹ ਅਧਿਕਾਰੀਆਂ ਦੀ ਸ਼ਿਕਾਇਤ 'ਤੇ ਪੁਲਿਸ ਨੇ ਗੈਂਗਸਟਰ ਸੁਖਪ੍ਰੀਤ ਬੁੱਢਾ ਅਤੇ ਹਰਸਿਮਰਨ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
Bathinda central Jail
ਜ਼ਿਕਰਯੋਗ ਹੈ ਕਿ ਗੈਂਗਸਟਰ ਸੁਖਪ੍ਰੀਤ ਬੁੱਢਾ ਬੰਬੀਹਾ ਗਰੁੱਪ ਦਾ ਮੈਂਬਰ ਹੈ ਅਤੇ ਉਸ ਨੂੰ ਰੁਮਾਨੀਆ ਤੋਂ ਡਿਪੋਰਟ ਕਰ ਕੇ ਇਥੇ ਲਿਆਂਦਾ ਗਿਆ ਸੀ ਜੋ ਹੁਣ ਬਠਿੰਡਾ ਦੀ ਕੇਂਦਰੀ ਜੇਲ੍ਹ ਵਿਚ ਬੰਦ ਹੈ। ਇਹ ਵੀ ਦੱਸਣਯੋਗ ਹੈ ਕਿ ਪੰਜਾਬ ਭਰ ਦੇ ਏ ਕੈਟਾਗਿਰੀ ਬੀ ਕੈਟਾਗਰੀ ਦੇ ਗੈਂਗਸਟਰ ਬਠਿੰਡਾ ਜੇਲ੍ਹ ਵਿੱਚ ਹੀ ਬੰਦ ਹਨ।