
ਮੋਟਰਸਾਈਕਲ ਦੀ ਕਾਰ ਨਾਲ ਟੱਕਰ ਹੋ ਕਾਰਨ ਵਾਪਰਿਆ ਇਹ ਹਾਦਸਾ
ਬਰਨਾਲਾ : ਪੰਜਾਬ ਦੇ ਬਰਨਾਲਾ ਦੇ ਪਿੰਡ ਜੰਗੀਆਣਾ ਵਿਚ ਇਕ ਭਿਆਨਕ ਹਾਦਸਾ ਵਾਪਰ ਗਿਆ। ਇਥੇ ਇੱਕ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਦੋਵੇਂ ਬਾਈਕ ਸਵਾਰਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਸੁਖਰਾਜ ਵਾਸੀ ਚਾਉਕੇ ਅਤੇ ਜਗਰਾਜ ਵਜੋਂ ਹੋਈ ਹੈ।
Tragic accident in Barnala
ਥਾਣਾ ਭਦੌੜ ਦੇ ਜਾਂਚ ਅਧਿਕਾਰੀ ਬੰਤ ਸਿੰਘ ਨੇ ਦੱਸਿਆ ਕਿ ਪਿੰਡ ਬੁੱਘੀਪੁਰ ਦਾ ਰਹਿਣ ਵਾਲਾ ਸਤਿੰਦਰ ਸਿੰਘ ਕਾਰ ਵਿੱਚ ਦਵਾਈ ਲੈਣ ਜਾ ਰਿਹਾ ਸੀ। ਇਸ ਦੇ ਨਾਲ ਹੀ ਸਾਹਮਣੇ ਤੋਂ ਆ ਰਹੀ ਬਾਈਕ ਕਾਰ ਨਾਲ ਟਕਰਾ ਗਈ। ਹਾਦਸੇ ਵਿੱਚ ਸਤਿੰਦਰ, ਸੁਖਰਾਜ ਅਤੇ ਜਗਰਾਜ ਜ਼ਖ਼ਮੀ ਹੋ ਗਏ। ਜਿਸ ਤੋਂ ਬਾਅਦ ਸੂਚਨਾ ਮਿਲਦੇ ਹੀ ਪੁਲਿਸ ਵੀ ਮੌਕੇ 'ਤੇ ਪਹੁੰਚੀ ਅਤੇ ਐਂਬੂਲੈਂਸ ਦੀ ਮਦਦ ਨਾਲ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ।
Tragic accident in Barnala
ਇਕ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ, ਜਦਕਿ ਦੂਜੇ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਡੀਐੱਮਸੀ ਲੁਧਿਆਣਾ ਰੈਫਰ ਕਰ ਦਿੱਤਾ ਗਿਆ। ਉਥੇ ਇਲਾਜ ਦੌਰਾਨ ਉਸ ਦੀ ਵੀ ਮੌਤ ਹੋ ਗਈ। ਪੁਲਿਸ ਨੇ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ 'ਤੇ ਸਤਿੰਦਰ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।