
ਮੁਖਵਿੰਦਰ ਸਿੰਘ ਛੀਨਾ ਇਸ ਤੋਂ ਪਹਿਲਾਂ ਬਠਿੰਡਾ ਅਤੇ ਫਿਰੋਜ਼ਪੁਰ ਦੇ ਆਈ.ਜੀ ਵੀ ਰਹਿ ਚੁੱਕੇ ਹਨ।
ਚੰਡੀਗੜ੍ਹ: ਪੰਜਾਬ 'ਚ 1997 ਬੈਚ ਦੇ ਆਈ.ਪੀ.ਐਸ ਅਧਿਕਾਰੀ ਮੁਖਵਿੰਦਰ ਸਿੰਘ ਛੀਨਾ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਦਰਅਸਲ, ਪੰਜਾਬ ਸਰਕਾਰ ਵੱਲੋਂ ਆਈ.ਪੀ.ਐਸ. ਅਧਿਕਾਰੀ ਮੁਖਵਿੰਦਰ ਛੀਨਾ ਨੂੰ ਤਰੱਕੀ ਦੇ ਕੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ(ਏਡੀਜੀਪੀ) ਨਿਯੁਕਤ ਕੀਤਾ ਗਿਆ ਹੈ। 1997 ਬੈਚ ਦੇ ਆਈ.ਪੀ.ਐਸ ਅਧਿਕਾਰੀ ਮੁਖਵਿੰਦਰ ਸਿੰਘ ਛੀਨਾ ਜੋ ਕਿ ਬਹੁਤ ਹੀ ਫੁਰਤੀਲੇ ਅਫ਼ਸਰ ਮੰਨੇ ਜਾਂਦੇ ਹਨ, ਨੂੰ ਉਹਨਾਂ ਦੀਆਂ ਸੇਵਾਵਾਂ ਅਤੇ ਚੰਗੇ ਵਿਵਹਾਰ ਲਈ ਏ.ਡੀ.ਜੀ.ਪੀ. ਨਿਯੁਕਤ ਕਰਕੇ ਵੱਡੀ ਜਿੰਮੇਵਾਰੀ ਸੌਂਪੀ ਗਈ ਹੈ।
ਸਕੱਤਰ ਪੰਜਾਬ ਸਰਕਾਰ ਵੱਲੋਂ ਪੱਤਰ ਜਾਰੀ ਕਰਕੇ ਮੁਖਵਿੰਦਰ ਸਿੰਘ ਗਿੱਲ ਨੂੰ ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ ਦੇ ਅਹੁਦੇ 'ਤੇ ਨਿਯੁਕਤ ਕਰਨ ਦੀ ਜਾਣਕਾਰੀ ਦਿੱਤੀ ਗਈ ਹੈ। ਮੁਖਵਿੰਦਰ ਸਿੰਘ ਛੀਨਾ ਜੋ ਕਿ ਆਈ.ਜੀ.ਪਟਿਆਲਾ ਵੀ ਰਹਿ ਚੁੱਕੇ ਹਨ। 1997 ਬੈਚ ਦੇ ਆਈਪੀਐਸ ਅਧਿਕਾਰੀ ਸ੍ਰੀ ਛੀਨਾ ਇਸ ਤੋਂ ਪਹਿਲਾਂ ਆਈ.ਜੀ ਹਿਊਮਨ ਰਾਈਟਸ ਤੋਂ ਇਲਾਵਾ ਆਈ.ਜੀ ਕਰਾਈਮ ਪੀ.ਬੀ.ਆਈ., ਪੰਜਾਬ ਵੀ ਰਹਿ ਚੁੱਕੇ ਹਨ। ਉਹ ਇਸ ਤੋਂ ਪਹਿਲਾਂ ਬਠਿੰਡਾ ਅਤੇ ਫਿਰੋਜ਼ਪੁਰ ਦੇ ਆਈ.ਜੀ ਵੀ ਰਹਿ ਚੁੱਕੇ ਹਨ।