ਸਿਰ 'ਚ ਸੱਟ ਲੱਗਣ ਨਾਲ ਬੁਲੇਟ ਸਵਾਰ ਨੌਜਵਾਨ ਦੀ ਹੋਈ ਮੌਤ
ਖੰਨਾ: ਖੰਨਾ 'ਚ ਨੈਸ਼ਨਲ ਹਾਈਵੇਅ 'ਤੇ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਥੇ ਮੰਡਿਆਲਾ ਕਲਾਂ ਇਕ ਤੇਜ਼ ਰਫ਼ਤਾਰ ਵਾਹਨ ਨੇ ਬੁਲੇਟ ਨੂੰ ਟੱਕਰ ਮਾਰ ਦਿਤੀ। ਟੱਕਰ ਨਾਲ ਬੁਲੇਟ ਸਵਾਰ ਨੌਜਵਾਨ ਸੜਕ 'ਤੇ ਡਿੱਗ ਗਿਆ ਜਿਸ ਨੂੰ ਗੰਭੀਰ ਹਾਲਤ ਵਿਚ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਜਿਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ।
ਇਹ ਵੀ ਪੜ੍ਹੋ: ਜ਼ਮੀਨ ਖ਼ਾਤਰ ਭਤੀਜੇ ਨੇ ਆਪਣੇ ਹੀ ਤਾਏ ਦਾ ਕੁਹਾੜੀ ਮਾਰ ਕੇ ਕੀਤਾ ਕਤਲ
ਮ੍ਰਿਤਕ ਦੀ ਪਛਾਣ ਸੁਮਿਤ ਠਾਕੁਰ (23) ਵਾਸੀ ਸਮੈਲਾ, ਜ਼ਿਲ੍ਹਾ ਮੰਡੀ (ਹਿਮਾਚਲ ਪ੍ਰਦੇਸ਼) ਵਜੋਂ ਹੋਈ। ਸੁਮਿਤ ਦਾ ਪਰਿਵਾਰ ਹਿਮਾਚਲ ਪ੍ਰਦੇਸ਼ ਤੋਂ ਆ ਕੇ ਖੰਨਾ ਰਹਿ ਰਿਹਾ ਸੀ। ਮਿਲੀ ਜਾਣਕਾਰੀ ਅਨੁਸਾਰ ਸੁਮਿਤ ਠਾਕੁਰ ਡੀ. ਏ. ਵੀ. ਜਲੰਧਰ ਵਿਖੇ ਐੱਮ. ਬੀ. ਏ. ਕਰ ਰਿਹਾ ਸੀ। ਉਹ ਨਾਲ ਨਾਲ ਫ਼ੌਜ 'ਚ ਭਰਤੀ ਦੀ ਤਿਆਰੀ ਵੀ ਕਰ ਰਿਹਾ ਸੀ। ਉਹ ਆਪਣੇ ਬੁਲੇਟ 'ਤੇ ਖੰਨਾ ਤੋਂ ਜਲੰਧਰ ਵੱਲ ਜਾ ਰਿਹਾ ਸੀ ਕਿ ਰਸਤੇ 'ਚ ਇਕ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ।
ਇਹ ਵੀ ਪੜ੍ਹੋ: ਅਮਰੀਕਾ ਤੋਂ ਦੁਖਦਾਈ ਖਬਰ, ਪੰਜਾਬਣ ਦਾ ਗੋਲੀਆਂ ਮਾਰ ਕੇ ਕੀਤਾ ਕਤਲ