ਨਵਾਂਸ਼ਹਿਰ 'ਚ ਅਣਪਛਾਤੀ ਬੱਸ ਨੇ ਸਕੂਟਰ ਚਾਲਕ ਨੂੰ ਮਾਰੀ ਟੱਕਰ, ਬਜ਼ੁਰਗ ਦੀ ਮੌਕੇ 'ਤੇ ਹੀ ਹੋਈ ਮੌਤ

By : GAGANDEEP

Published : Aug 24, 2023, 5:06 pm IST
Updated : Aug 24, 2023, 5:06 pm IST
SHARE ARTICLE
photo
photo

ਗੁਰਦੁਆਰਾ ਸਾਹਿਬ 'ਚ ਪਾਠ ਕਰਕੇ ਵਾਪਸ ਆਪਣੇ ਘਰ ਜਾ ਰਿਹਾ ਸੀ ਬਜ਼ੁਰਗ

 

ਨਵਾਂਸ਼ਹਿਰ: ਨਵਾਂਸ਼ਹਿਰ-ਰੋਪੜ ਮੁੱਖ ਮਾਰਗ 'ਤੇ ਮੈਕਡੋਨਲਡਜ਼ ਹੋਟਲ ਦੇ ਸਾਹਮਣੇ ਅਣਪਛਾਤੀ ਬੱਸ ਨੇ ਸਕੂਟਰ ਚਾਲਕ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਉਹ ਸੜਕ 'ਤੇ ਡਿੱਗ ਗਿਆ ਅਤੇ ਬੱਸ ਦਾ ਟਾਇਰ ਉਪਰੋਂ ਲੰਘ ਗਿਆ। ਜਿਸ ਕਾਰਨ ਉਕਤ ਬਜ਼ੁਰਗ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ।

 ਇਹ ਵੀ ਪੜ੍ਹੋ: ਕਪੂਰਥਲਾ 'ਚ ਇਨਸਾਨੀਅਤ ਸ਼ਰਮਸਾਰ, 9 ਸਾਲਾ ਦੀ ਗੂੰਗੀ ਬੋਲੀ ਬੱਚੀ ਨਾਲ ਕੀਤਾ ਬਲਾਤਕਾਰ 

ਸਿਟੀ ਪੁਲਿਸ ਸਟੇਸ਼ਨ ਬਲਾਚੌਰ ਦੇ ਐਸਐਚਓ ਸੁਰਿੰਦਰ ਕੁਮਾਰ ਨੇ ਦਸਿਆ ਕਿ ਇਹ ਘਟਨਾ ਕੱਲ੍ਹ ਸ਼ਾਮ ਕਰੀਬ ਸਾਢੇ ਸੱਤ ਵਜੇ ਵਾਪਰੀ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਉਕਤ ਸਥਾਨ 'ਤੇ ਹਾਦਸਾ ਹੋ ਗਿਆ ਹੈ। ਜਿਸ 'ਚ ਸਕੂਟਰ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਦੇਵ ਸਿੰਘ ਪੁੱਤਰ ਨਾਮਾ ਰਾਮ ਵਾਸੀ ਪਿੰਡ ਕੰਗਨਾ ਬੇਟ ਵਜੋਂ ਹੋਈ ਹੈ।

 ਇਹ ਵੀ ਪੜ੍ਹੋ: ਪਾਕਿਸਤਾਨ ਵਿਚ ਵਾਪਰਿਆ ਭਿਆਨਕ ਸੜਕ ਹਾਦਸਾ, ਟਰੱਕ ਤੇ ਵੈਨ ਦੀ ਹੋਈ ਟੱਕਰ, 7 ਲੋਕਾਂ ਦੀ ਮੌਤ

ਪਿੰਡ ਬੇਰੋਵਾਲ ਗੁਰਦੁਆਰਾ ਸਾਹਿਬ ਤੋਂ ਪਾਠ ਕਰਕੇ ਆਪਣੇ ਸਕੂਟਰ ਨੰਬਰ ਪੀ.ਬੀ-32-ਡੀ-6693 'ਤੇ ਘਰ ਆ ਰਿਹਾ ਸੀ। ਰਸਤੇ 'ਚ ਪੀੜਤਾ ਤੇਲ ਪਾਉਣ ਲਈ ਪੈਟਰੋਲ ਪੰਪ 'ਤੇ ਰੁਕਿਆ ਸੀ। ਜਦੋਂ ਉਹ ਤੇਲ ਭਰ ਕੇ ਉਕਤ ਸਥਾਨ 'ਤੇ ਪਹੁੰਚਿਆ ਤਾਂ ਸੜਕ ਪਾਰ ਕਰਦੇ ਸਮੇਂ ਇਕ ਅਣਪਛਾਤੀ ਬੱਸ ਨੇ ਉਸ ਨੂੰ ਟੱਕਰ ਮਾਰ ਦਿਤੀ। ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਪੁਲਿਸ ਨੇ ਉਕਤ ਵਿਅਕਤੀ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਬਲਾਚੌਰ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਹੈ। ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਨੂੰ ਸੌਂਪ ਦਿਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਨੂੰ ਦੇਖ ਕੇ ਬੱਸ ਦੀ ਤਲਾਸ਼ੀ ਲਈ ਜਾ ਰਹੀ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਮ੍ਰਿਤਕ ਗੁਰਦੇਵ ਸਿੰਘ ਦੇ ਪੰਜ ਬੱਚੇ ਹਨ, ਜਿਨ੍ਹਾਂ ਵਿੱਚੋਂ ਤਿੰਨ ਲੜਕੇ ਅਤੇ ਦੋ ਲੜਕੀਆਂ ਹਨ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement