ਫਿਰੋਜ਼ਪੁਰ ਬਾਰਡਰ ਨੇੜੇ ਦੇਰ ਰਾਤ ਮਿਲਿਆ ਪਾਕਿਸਤਾਨੀ ਡਰੋਨ; 21 ਕਰੋੜ ਰੁਪਏ ਦੀ ਹੈਰੋਇਨ ਵੀ ਬਰਾਮਦ
Published : Aug 24, 2023, 11:26 am IST
Updated : Aug 24, 2023, 11:26 am IST
SHARE ARTICLE
BSF, Punjab Police seize broken drone, 3.4 KG heroin in Ferozepur
BSF, Punjab Police seize broken drone, 3.4 KG heroin in Ferozepur

ਪੰਜਾਬ ਪੁਲਿਸ ਅਤੇ BSF ਨੇ ਪਿੰਡ ਹਜ਼ਾਰਾ ਸਿੰਘ ਵਾਲਾ ’ਚ ਚਲਾਈ ਤਲਾਸ਼ੀ ਮੁਹਿੰਮ

 

ਫਿਰੋਜ਼ਪੁਰ: ਕੌਮਾਂਤਰੀ ਸਰਹੱਦ 'ਤੇ ਸਥਾਨਕ ਪੁਲਿਸ ਅਤੇ ਸੀਮਾ ਸੁਰੱਖਿਆ ਬਲਾਂ (ਬੀ.ਐਸ.ਐਫ.) ਵਲੋਂ ਵਿਸ਼ੇਸ਼ ਤਲਾਸ਼ੀ ਮੁਹਿੰਮ ਚਲਾਈ ਗਈ, ਜਿਸ ਦੌਰਾਨ ਇਕ ਪਾਕਿਸਤਾਨੀ ਡਰੋਨ ਬਰਾਮਦ ਕੀਤਾ ਗਿਆ ਹੈ। ਇਸ ਡਰੋਨ ਨਾਲ ਕਰੀਬ 21 ਕਰੋੜ ਰੁਪਏ ਦੀ ਹੈਰੋਇਨ ਵੀ ਬੰਨ੍ਹੀ ਮਿਲੀ।

ਇਹ ਵੀ ਪੜ੍ਹੋ: ਟੈਂਡਰ ਘੁਟਾਲਾ ਮਾਮਲਾ: ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਘਰ ED ਦੀ ਛਾਪੇਮਾਰੀ

ਮਿਲੀ ਜਾਣਕਾਰੀ ਅਨੁਸਾਰ ਬੀ.ਐਸ.ਐਫ. ਵਲੋਂ ਬੁਧਵਾਰ ਰਾਤ ਫਿਰੋਜ਼ਪੁਰ ਦੇ ਪਿੰਡ ਹਜ਼ਾਰਾ ਸਿੰਘ ਵਾਲਾ ਵਿਚ ਡਰੋਨ ਦੀ ਹਰਕਤ ਦੇਖੀ ਗਈ, ਜਿਸ ਤੋਂ ਬਾਅਦ ਬੀ.ਐਸ.ਐਫ. ਅਤੇ ਸਥਾਨਕ ਪੁਲਿਸ ਨੇ ਮਿਲ ਕੇ ਇਕ ਸਾਂਝਾ ਆਪ੍ਰੇਸ਼ਨ ਸ਼ੁਰੂ ਕੀਤਾ। ਦੇਰ ਰਾਤ ਤਲਾਸ਼ੀ ਦੌਰਾਨ ਜਵਾਨਾਂ ਨੂੰ ਸਰਹੱਦੀ ਪਿੰਡ ਹਜ਼ਾਰਾ ਸਿੰਘ ਵਾਲਾ ਦੇ ਖੇਤਾਂ ਵਿਚੋਂ ਇਕ ਡਰੋਨ ਮਿਲਿਆ, ਡਰੋਨ ਡਿੱਗਣ ਕਾਰਨ ਟੁੱਟ ਗਿਆ ਸੀ। ਇਸ ਦੇ ਨਾਲ ਇਕ ਪੀਲੇ ਰੰਗ ਦਾ ਪੈਕਟ ਵੀ ਬੰਨ੍ਹਿਆ ਹੋਇਆ ਸੀ।

ਇਹ ਵੀ ਪੜ੍ਹੋ: ਫ਼ਰੀਦਕੋਟ ਰਿਸ਼ਵਤਖੋਰੀ ਮਾਮਲਾ: ਐਸ.ਪੀ. ਸਣੇ 4 ਵਿਅਕਤੀਆਂ ਵਿਰੁਧ ਗ੍ਰਿਫ਼ਤਾਰੀ ਵਾਰੰਟ ਜਾਰੀ

ਦਸਿਆ ਜਾ ਰਿਹਾ ਹੈ ਕਿ ਡਰੋਨ ਨਾਲ ਬੰਨ੍ਹੇ ਪੀਲੇ ਪੈਕੇਟ 'ਚ ਛੋਟੇ ਪੈਕੇਟ ਸਨ, ਜਿਨ੍ਹਾਂ ਦਾ ਕੁੱਲ ਵਜ਼ਨ 3.4 ਕਿਲੋ ਦਸਿਆ ਜਾ ਰਿਹਾ ਹੈ। ਇਸ ਦੀ ਅੰਤਰਰਾਸ਼ਟਰੀ ਕੀਮਤ ਲਗਭਗ 21 ਕਰੋੜ ਰੁਪਏ ਦੱਸੀ ਜਾ ਰਹੀ ਹੈ। ਫਿਲਹਾਲ ਇਸ ਖੇਪ ਨੂੰ ਜਾਂਚ ਲਈ ਲੈਬ ਭੇਜ ਦਿਤਾ ਗਿਆ ਹੈ। ਸਥਾਨਕ ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿਤੀ ਹੈ। ਡਰੋਨ ਨੂੰ ਵੀ ਜ਼ਬਤ ਕਰਕੇ ਫੋਰੈਂਸਿਕ ਜਾਂਚ ਲਈ ਭੇਜਿਆ ਗਿਆ ਹੈ। ਦੱਸ ਦੇਈਏ ਕਿ ਬੀ.ਐਸ.ਐਫ. ਅਤੇ ਪੰਜਾਬ ਪੁਲਿਸ ਨੂੰ ਅਗਸਤ ਮਹੀਨੇ ਵਿਚ 5 ਡਰੋਨ ਮਿਲੇ ਹਨ।

Location: India, Punjab, Firozpur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM
Advertisement