ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਵਿਰੁੱਧ ਵਿੱਢੀ ਮੁਹਿੰਮ ਤਹਿਤ ਇੱਕ ਹੋਰ ਸਰਟੀਫਿਕੇਟ ਰੱਦ
Published : Aug 24, 2023, 6:44 pm IST
Updated : Aug 24, 2023, 6:44 pm IST
SHARE ARTICLE
Cancellation of another certificate under the campaign against forgery of Scheduled Caste certificates
Cancellation of another certificate under the campaign against forgery of Scheduled Caste certificates

ਡਾ ਬਲਜੀਤ ਕੌਰ ਵੱਲੋਂ ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਵਿਰੁੱਧ ਸਖ਼ਤ ਕਾਰਵਾਈ ਜਾਰੀ

 

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸ ਦਿਸ਼ਾ ਵਿਚ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਕੰਮ ਕਰਦੇ ਹੋਏ ਸੁਖਤਿਆਰ ਸਿੰਘ ਪੁੱਤਰ ਸੁੱਚਾ ਸਿੰਘ ਜੋ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਵਜੀਦਾ ਫਾਜਿਲਕਾ ਵਿਖੇ ਬਤੌਰ ਪੰਜਾਬੀ ਲੈਕਚਰਾਰ ਕੰਮ ਕਰਦਾ ਹੈ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਸਰਕਾਰ ਪੱਧਰ 'ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕਰ ਦਿੱਤਾ ਗਿਆ ਹੈ।

ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਲਵੀਰ ਸਿੰਘ ਪੁੱਤਰ ਨਿਰਮਲ ਸਿੰਘ ਪਿੰਡ ਆਲਮਪੁਰ ਡਾਕਖਾਨਾ ਕੌਲੀ ਜ਼ਿਲ੍ਹਾ ਪਟਿਆਲਾ ਵੱਲੋਂ ਸ਼ਿਕਾਇਤ ਦਰਜ ਕਰਵਾਈ ਸੀ ਕਿ ਜ਼ਿਲ੍ਹਾ ਫਾਜਿਲਕਾ ਦੇ ਵਾਸੀ ਸੁਖਤਿਆਰ ਸਿੰਘ ਪੁੱਤਰ ਸ੍ਰੀ ਸੁੱਚਾ ਸਿੰਘ ਰਾਏ ਸਿੱਖ ਜਾਤੀ ਨਾਲ ਸਬੰਧਤ ਹੋਣ ਦੇ ਬਾਵਜੂਦ ਅਨੁਸੂਚਿਤ ਜਾਤੀ ਦਾ ਜਾਅਲੀ ਸਰਟੀਫਿਕੇਟ ਬਣਾਇਆ ਹੈ।

ਮੰਤਰੀ ਨੇ ਅੱਗੇ ਕਿਹਾ ਕਿ  ਸੁਖਤਿਆਰ ਸਿੰਘ ਰਾਏ ਸਿੱਖ ਜਾਤੀ ਨਾਲ ਸਬੰਧ ਰੱਖਦਾ ਹੈ ਜਦੋ ਕਿ ਉਸ ਵੱਲੋਂ ਸਿਰਕੀਬੰਦ ਜਾਤੀ ਦਾ ਸਰਟੀਫਿਕੇਟ ਬਣਾਇਆ ਗਿਆ ਹੈ। ਉਸ ਵੱਲੋਂ ਇਸ ਸਰਟੀਫਿਕੇਟ ਦੇ ਅਧਾਰ ਤੇ ਈ.ਟੀ.ਟੀ. ਵਿੱਚ ਦਾਖਲਾ ਲਿਆ ਗਿਆ ਸੀ। ਜ਼ਿਲ੍ਹਾ ਭਲਾਈ ਅਫਸਰ, ਫਿਰੋਜ਼ਪੁਰ ਦੀ ਸਾਲ 2001 ਦੀ ਰਿਪੋਰਟ ਅਨੁਸਾਰ ਉਸ ਦੀ ਜਾਤੀ ਗਲਤ ਹੋਣ ਕਾਰਣ ਈ.ਟੀ.ਟੀ ਦੇ ਚੌਥੇ ਸਮੈਸਟਰ ਦਾ ਰਿਜਲਟ ਰੋਕ ਲਿਆ ਗਿਆ ਤੇ ਐਸ.ਸੀ.ਈ.ਆਰ.ਟੀ ਵੱਲੋਂ ਈ.ਟੀ.ਟੀ ਦਾ ਦਾਖਲਾ ਰੱਦ ਕਰ ਦਿੱਤਾ ਸੀ।

ਉਸ ਵੱਲੋਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਰਿੱਟ ਦਾਇਰ ਕੀਤੀ ਸੀ।  ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਫੈਸਲਾ ਮਿਤੀ 6-4-2004 ਰਾਹੀਂ ਉਸ ਨੂੰ ਰਾਹਤ ਨਾ ਦਿੰਦੇ ਹੋਏ, ਰਿਟ ਡਿਸਮਿਸ ਕਰ ਦਿੱਤੀ ਸੀ। ਇਸਦੇ ਬਾਵਜੂਦ ਉਸਨੇ ਸਰੰਡਰ ਨਹੀ ਕੀਤਾ ਸਗੋਂ ਬੀ.ਐਡ ਕਰਕੇ 2006 ਵਿੱਚ ਇਸ ਸਰਟੀਫਿਕੇਟ ਦੇ ਅਧਾਰ ਤੇ ਪੰਜਾਬੀ ਲੈਕਚਰਾਰ ਦੀ ਨੋਕਰੀ ਹਾਸਲ ਕੀਤੀ।

ਉਨ੍ਹਾਂ ਕਿਹਾ ਕਿ  ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਵਿਜੀਲੈਂਸ ਸੈਲ ਦੀ ਰਿਪੋਰਟ ਵਿਚਾਰਦੇ ਹੋਏ ਸੁਖਤਿਆਰ ਸਿੰਘ ਦਾ ਅਨੁਸੂਚਿਤ ਜਾਤੀ ਸਰਟੀਫਿਕੇਟ ਜਾਅਲੀ ਹੋਣ ਦੀ ਪੁਸ਼ਟੀ ਹੋਈ ਹੈ ਅਤੇ ਰੱਦ ਕਰਨ ਦਾ ਫੈਸਲਾ ਕੀਤਾ ਹੈ। ਮੰਤਰੀ ਨੇ ਦੱਸਿਆ ਕਿ ਵਿਭਾਗ ਨੇ ਫਾਜਿਲਕਾ ਅਤੇ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਕੇ ਸੁਖਤਿਆਰ ਸਿੰਘ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਨੰਬਰ 577 ਮਿਤੀ 09.08.1994 ਨੂੰ ਰੱਦ ਕਰਨ ਅਤੇ ਜ਼ਬਤ ਕਰਨ ਲਈ ਕਿਹਾ ਹੈ।

SHARE ARTICLE

ਏਜੰਸੀ

Advertisement

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM
Advertisement