ਕਰੀਬ 2 ਘੰਟੇ ਤਕ ਕੀਤੀ ਗਈ ਦਸਤਾਵੇਜ਼ਾਂ ਦੀ ਜਾਂਚ
ਲੁਧਿਆਣਾ: ਕਾਂਗਰਸ ਆਗੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਘਰ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਛਾਪਾ ਮਾਰਿਆ ਹੈ। ਈ.ਡੀ. ਦੀ ਟੀਮ ਸਵੇਰੇ ਲੁਧਿਆਣਾ ਦੀ ਕੋਚਰ ਮਾਰਕੀਟ ਨੇੜੇ ਸਥਿਤ ਸਾਬਕਾ ਮੰਤਰੀ ਆਸ਼ੂ ਦੇ ਘਰ ਪਹੁੰਚੀ। ਇਸ ਤੋਂ ਇਲਾਵਾ ਖੁਰਾਕ ਤੇ ਸਪਲਾਈ ਵਿਭਾਗ ਦੇ ਕਈ ਅਧਿਕਾਰੀਆਂ ਦੇ ਘਰਾਂ ਦੀ ਵੀ ਜਾਂਚ ਚੱਲ ਰਹੀ ਹੈ।
ਇਹ ਵੀ ਪੜ੍ਹੋ: ਫ਼ਰੀਦਕੋਟ ਰਿਸ਼ਵਤਖੋਰੀ ਮਾਮਲਾ: ਐਸ.ਪੀ. ਸਣੇ 4 ਵਿਅਕਤੀਆਂ ਵਿਰੁਧ ਗ੍ਰਿਫ਼ਤਾਰੀ ਵਾਰੰਟ ਜਾਰੀ
ਫ਼ਿਲਹਾਲ ਛਾਪੇਮਾਰੀ ਬਾਰੇ ਈ.ਡੀ. ਦੀ ਟੀਮ ਵਲੋਂ ਕੋਈ ਜਾਣਕਾਰੀ ਨਹੀਂ ਦਿਤੀ ਗਈ ਹੈ, ਜਦਕਿ ਸਾਬਕਾ ਮੰਤਰੀ ਆਸ਼ੂ ਦੇ ਘਰ ਦੇ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ ਹੈ। ਇਸ ਤੋਂ ਇਲਾਵਾ ਅਨਿਲ ਜੈਨ, ਕ੍ਰਿਸ਼ਨ ਲਾਲ ਅਤੇ ਤੈਲੂ ਰਾਮ ਠੇਕੇਦਾਰ ਦੇ ਟਿਕਾਣਿਆਂ ’ਤੇ ਛਾਪੇਮਾਰੀ ਦੀ ਜਾਣਕਾਰੀ ਵੀ ਮਿਲੀ ਹੈ। ਜ਼ਿਕਰਯੋਗ ਹੈ ਕਿ ਭਾਰਤ ਭੂਸ਼ਣ ਆਸ਼ੂ ਕਾਂਗਰਸ ਸਰਕਾਰ ਵਿਚ ਖੁਰਾਕ ਅਤੇ ਸਪਲਾਈ ਮੰਤਰੀ ਸਨ।
ਇਹ ਵੀ ਪੜ੍ਹੋ: ਰੂਸ ’ਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ ਪੁਤਿਨ ਵਿਰੁਧ ਬਗਾਵਤ ਕਰਨ ਵਾਲੇ ਵੈਗਨਰ ਚੀਫ ਦੀ ਮੌਤ
ਉਨ੍ਹਾਂ 'ਤੇ ਮੰਤਰੀ ਰਹਿੰਦਿਆਂ ਅਨਾਜ ਦੀ ਢੋਆ-ਢੁਆਈ ਸਮੇਤ ਕਈ ਹੋਰ ਘਪਲੇ ਕਰਨ ਦੇ ਇਲਜ਼ਾਮ ਲੱਗੇ ਸਨ। ਪੰਜਾਬ ਸਰਕਾਰ ਨੇ ਆਸ਼ੂ ਵਿਰੁਧ ਲੁਧਿਆਣਾ ਅਤੇ ਹੋਰ ਥਾਵਾਂ 'ਤੇ ਵੀ ਕੇਸ ਦਰਜ ਕੀਤੇ ਹਨ। ਇਸ ਕਾਰਨ ਉਨ੍ਹਾਂ ਨੂੰ ਕਈ ਮਹੀਨੇ ਜੇਲ ਵਿਚ ਵੀ ਰਹਿਣਾ ਪਿਆ ਅਤੇ ਹੁਣ ਉਹ ਜ਼ਮਾਨਤ 'ਤੇ ਬਾਹਰ ਹਨ।