ਬੱਚਿਆਂ ਤੇ ਪ੍ਰਵਾਰ ਦਾ ਰੋ-ਰੋ ਬੁਰਾ ਹਾਲ
ਮੁਹਾਲੀ: ਬੱਦੋਵਾਲ ਦੇ ਸਰਕਾਰੀ ਐਮੀਨੈਂਸ ਸਕੂਲ ਦੀ ਅਧਿਆਪਿਕਾ ਰਵਿੰਦਰ ਕੌਰ, ਜਿਸਦੀ ਸਕੂਲ ਦਾ ਲੈਂਟਰ ਡਿੱਗਣ ਕਾਰਨ ਮੌਤ ਹੋ ਗਈ ਸੀ, ਦਾ ਵੀਰਵਾਰ ਨੂੰ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿਚ ਸਸਕਾਰ ਕਰ ਦਿਤਾ ਗਿਆ। ਪਤੀ-ਪੁੱਤਰ ਨੇ ਮਿਲ ਕੇ ਚਿਤਾ ਨੂੰ ਅਗਨ ਭੇਟ ਕੀਤਾ। ਬੱਚਿਆਂ ਦਾ ਰੋ-ਰੋ ਬੁਰਾ ਹਾਲ ਸੀ।
ਇਹ ਵੀ ਪੜ੍ਹੋ: ਖੰਨਾ 'ਚ ਇਕ ਤੇਜ਼ ਰਫ਼ਤਾਰ ਵਾਹਨ ਨੇ ਬੁਲੇਟ ਨੂੰ ਮਾਰੀ ਟੱਕਰ, ਨੌਜਵਾਨ ਦੀ ਹੋਈ ਮੌਤ
ਇਸ ਤੋਂ ਪਹਿਲਾਂ ਪੁਲਿਸ ਨੇ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰ ਵਾਲਿਆਂ ਨੂੰ ਸੌਂਪ ਦਿਤੀ ਸੀ। ਸੂਤਰਾਂ ਮੁਤਾਬਕ ਪੋਸਟਮਾਰਟਮ ਤੋਂ ਪਤਾ ਲੱਗਾ ਹੈ ਕਿ ਅਧਿਆਪਿਕਾ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ। ਉਸ ਦੇ ਸਿਰ 'ਤੇ ਗੰਭੀਰ ਸੱਟ ਲੱਗੀ ਹੈ। ਜਦੋਂ ਕਿ ਮਿੱਟੀ ਸਾਹ ਵਾਲੀ ਨਲੀ ਵਿਚ ਫਸ ਗਈ ਸੀ।
ਹਾਦਸੇ ਤੋਂ ਬਾਅਦ ਅਧਿਆਪਿਕਾ ਨੂੰ ਕਰੀਬ ਇਕ ਘੰਟੇ ਦੀ ਮਿਹਨਤ ਤੋਂ ਬਾਅਦ ਮਲਬੇ ਹੇਠੋਂ ਬਾਹਰ ਕੱਢਿਆ ਗਿਆ ਸੀ।
ਇਹ ਵੀ ਪੜ੍ਹੋ: ਜ਼ਮੀਨ ਖ਼ਾਤਰ ਭਤੀਜੇ ਨੇ ਆਪਣੇ ਹੀ ਤਾਏ ਦਾ ਕੁਹਾੜੀ ਮਾਰ ਕੇ ਕੀਤਾ ਕਤਲ
ਰਵਿੰਦਰਪਾਲ ਕੌਰ ਸਮਾਜਿਕ ਵਿਸ਼ੇ ਦੇ ਅਧਿਆਪਿਕਾ ਸਨ। ਉਹ 6ਵੀਂ ਤੋਂ 10ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪੜ੍ਹਾਉਂਦੇ ਸਨ। ਜੂਨ ਮਹੀਨੇ ਵਿਚ ਹੀ ਉਹ ਨੂਰਪੁਰ ਬੇਟ ਤੋਂ ਬੱਦੋਵਾਲ ਦੇ ਸਰਕਾਰੀ ਸਕੂਲ ਵਿਚ ਬਦਲੀ ਕਰਵਾ ਕੇ ਆਏ ਸਨ। ਉਹ ਮਹਾਨਗਰ ਦੀ ਹਾਊਸਿੰਗ ਬੋਰਡ ਕਲੋਨੀ ਵਿਚ ਰਹਿ ਰਹੀ ਸੀ। ਉਸ ਦਾ ਇੱਕ ਪੁੱਤਰ ਅਤੇ ਪਤੀ ਮਨਦੀਪ ਸਿੰਘ ਹੈ।