ਪੁਲਿਸ ਨੇ ਮਾਮਲੇ ਦੀ ਜਾਂਚ ਕੀਤੀ ਸ਼ੁਰੂ
ਫਿਰੋਜ਼ਪੁਰ : ਪੰਜਾਬ ਵਿਚ ਦਿਨੋ ਦਿਨ ਹਾਲਾਤ ਵਿਗੜ ਰਹੇ ਹਨ। ਹਰ ਰੋਜ਼ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਕਤਲ, ਚੋਰੀ, ਬਲਾਤਕਾਰ ਆਦਿ ਵਰਗੀਆਂ ਘਟਵਾਨਾਂ ਆਮ ਹੋ ਗਈਆਂ ਹਨ। ਜ਼ਮੀਨ ਖਾਤਰ ਰਿਸ਼ਤੇ ਤਾਰ ਤਾਰ ਹੋ ਰਹੇ ਹਨ।
ਇਹ ਵੀ ਪੜ੍ਹੋ: ਅਮਰੀਕਾ ਤੋਂ ਦੁਖਦਾਈ ਖਬਰ, ਪੰਜਾਬਣ ਦਾ ਗੋਲੀਆਂ ਮਾਰ ਕੇ ਕਤਲ
ਅਜਿਹਾ ਹੀ ਇਕ ਹੋਰ ਮਾਮਲਾ ਫਿਰੋਜ਼ਪੁਰ ਤੋਂ ਸਾਹਮਣੇ ਆਇਆ ਹੈ। ਜਿਥੇ ਜ਼ਮੀਨ ਖਾਤਰ ਭਤੀਜੇ ਨੇ ਕੁਹਾੜੀ ਮਾਰ ਕੇ ਆਪਣੇ ਹੀ ਤਾਏ ਦਾ ਕਤਲ ਕਰ ਦਿਤਾ ਹੈ। ਮੌਕੇ ’ਤੇ ਪਹੁੰਚੇ ਪੁਲਿਸ ਦੇ ਉੱਚ ਅਧਿਕਾਰੀਆਂ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।ਮ੍ਰਿਤਕ ਦੀ ਪਹਿਚਾਣ ਨਰਿੰਜਨ ਸਿੰਘ ਵਜੋਂ ਹੋਈ ਹੈ।
ਇਹ ਵੀ ਪੜ੍ਹੋ: ਭਾਰਤੀ ਕੁਸ਼ਤੀ ਫੈਡਰੇਸ਼ਨ ਦੀ ਮੈਂਬਰਸ਼ਿਪ ਰੱਦ, UWW ਨੇ 15 ਜੁਲਾਈ ਤੱਕ ਚੋਣਾਂ ਕਰਵਾਉਣ ਦਾ ਦਿੱਤਾ ਸੀ ਸਮਾਂ