ਦਸਵੀਂ ਤੇ ਬਾਰ੍ਹਵੀਂ ਜਮਾਤ ਦੀਆਂ ਰੀ-ਅਪੀਅਰ ਦੀਆਂ ਪ੍ਰੀਖਿਆਵਾਂ ਮੁਲਤਵੀ
Published : Aug 24, 2023, 12:08 pm IST
Updated : Aug 24, 2023, 12:08 pm IST
SHARE ARTICLE
exam
exam

ਸੂਬੇ ਦੇ ਸਮੂਹ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿਚ ਅੱਜ ਤੋਂ 26 ਅਗਸਤ ਤੱਕ ਛੁੱਟੀਆਂ ਕੀਤੀਆਂ ਗਈਆਂ ਹਨ।

ਮੁਹਾਲੀ - ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ 24 ਅਗਸਤ ਅਤੇ ਭਲਕੇ 25 ਅਗਸਤ ਨੂੰ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਹੋਣ ਵਾਲੀਆਂ ਰੀ-ਅਪੀਅਰ ਦੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਜਾਣਕਾਰੀ ਅਨੁਸਾਰ ਹਿਮਾਚਲ ਪ੍ਰਦੇਸ਼ ਸਣੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਲਗਾਤਾਰ ਪੈ ਰਹੇ ਮੀਂਹ ਕਾਰਨ ਹੜ੍ਹਾਂ ਦੇ ਖ਼ਤਰੇ ਨੂੰ ਧਿਆਨ ਵਿਚ ਰੱਖਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਮੂਹ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿਚ ਅੱਜ ਤੋਂ 26 ਅਗਸਤ ਤੱਕ ਛੁੱਟੀਆਂ ਕੀਤੀਆਂ ਗਈਆਂ ਹਨ।

ਇਸ ਕਾਰਨ ਸਿੱਖਿਆ ਬੋਰਡ ਵੱਲੋਂ ਸੂਬੇ ਵਿੱਚ ਹੋਣ ਵਾਲੀ ਰੀ-ਅਪੀਅਰ/ਕੰਪਾਰਟਮੈਂਟ ਦੀਆਂ ਪ੍ਰੀਖਿਆਵਾਂ ਅਗਲੇ ਫ਼ੈਸਲੇ ਤੱਕ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਸਿੱਖਿਆ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਸੂਚਨਾ ਪੰਜਾਬ ਬੋਰਡ ਦੀ ਵੈੱਬਸਾਈਟ www.pseb.ac.in ਅਤੇ ਸਕੂਲ ਲਾਗ-ਇਨ ’ਤੇ ਬਾਅਦ ਵਿਚ ਦਿੱਤੀ ਜਾਵੇਗੀ।  

SHARE ARTICLE

ਏਜੰਸੀ

Advertisement

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM
Advertisement