ਵਿਜੀਲੈਂਸ ਬਿਊਰੋ ਵਲੋਂ 7000 ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਕਾਬੂ

By : GAGANDEEP

Published : Aug 24, 2023, 7:58 pm IST
Updated : Aug 24, 2023, 7:58 pm IST
SHARE ARTICLE
photo
photo

ਸਰਕਾਰੀ ਵਕੀਲ ਤੋਂ ਚਲਾਨ ਚੈੱਕ ਕਰਵਾਉਣ ਅਤੇ ਇਸ ਨੂੰ ਅਦਾਲਤ ਵਿੱਚ ਪੇਸ਼ ਕਰਨ ਬਦਲੇ ਮੰਗੇ ਸਨ ਪੈਸੇ

 

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਤਰਨ ਤਾਰਨ ਜ਼ਿਲ੍ਹੇ ਦੇ ਥਾਣਾ ਸਰਾਏ ਅਮਾਨਤ ਖਾਂ ਵਿਖੇ ਤਾਇਨਾਤ ਸਬ ਇੰਸਪੈਕਟਰ (ਐਸ.ਆਈ.) ਦਿਲਬਾਗ ਸਿੰਘ ਨੂੰ ਨਿਰਮਲ ਸਿੰਘ ਵਾਸੀ ਪਿੰਡ ਕਸੇਲ ਤੋਂ 7000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਨਿਰਮਲ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਕਿ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21 (ਸੀ) ਤਹਿਤ ਉਸ ਦੇ ਭਰਾ ਦਲਜੀਤ ਸਿੰਘ ਖਿਲਾਫ਼ ਥਾਣਾ ਸਰਾਏ ਅਮਾਨਤ ਖਾਂ ਵਿਖੇ ਐਫ.ਆਈ.ਆਰ. ਨੰ. 46/2023 ਦਰਜ ਸੀ ਅਤੇ ਇਸ ਮਾਮਲੇ ਦੀ ਜਾਂਚ ਮੁਲਜ਼ਮ ਐਸ.ਆਈ. ਕਰ ਰਿਹਾ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਐਸ.ਆਈ. ਦਿਲਬਾਗ ਸਿੰਘ ਨੇ ਸਰਕਾਰੀ ਵਕੀਲ ਤੋਂ ਚਲਾਨ ਚੈੱਕ ਕਰਵਾਉਣ ਅਤੇ ਇਸ ਨੂੰ ਅਦਾਲਤ ਵਿੱਚ ਪੇਸ਼ ਕਰਨ ਬਦਲੇ ਰਿਸ਼ਵਤ ਵਜੋਂ 7000 ਰੁਪਏ ਮੰਗੇ ਸਨ।

ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਗਾ ਕੇ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 7000 ਰੁਪਏ ਰਿਸ਼ਵਤ ਲੈਂਦਿਆਂ ਮੁਲਜ਼ਮ ਐਸ.ਆਈ. ਨੂੰ ਕਾਬੂ ਕਰ ਲਿਆ। ਇਸ ਸਬੰਧੀ ਐਸ.ਆਈ. ਦਿਲਬਾਗ ਸਿੰਘ ਖਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ- 7 ਅਧੀਨ ਐਫ.ਆਈ.ਆਰ ਨੰਬਰ 29 ਮਿਤੀ 24-08-2023 ਦਰਜ ਕੀਤੀ ਗਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਅੱਜ ਦੀਆਂ ਮੁੱਖ ਖ਼ਬਰਾ, ਦੇਖੋ ਕੀ ਕੁੱਝ ਹੈ ਖ਼ਾਸ |

12 Oct 2024 1:19 PM

Khanna News : Duty ਤੋਂ ਘਰ ਜਾ ਰਹੇ ਮੁੰਡੇ ਦਾ ਪਹਿਲਾਂ ਖੋਹ ਲਿਆ MotarCycle ਫਿਰ ਚਲਾ 'ਤੀਆਂ ਗੋ.ਲੀ.ਆਂ

12 Oct 2024 1:10 PM

Panchayat Election ਨੂੰ ਲੈ ਕੇ ਇੱਕ ਹੋਰ Big Update

11 Oct 2024 1:16 PM

Sarpanch ਦੀ ਚੋਣ ਲੜਣ ਲਈ Canada ਤੋਂ ਆਪਣੇ ਪਿੰਡ ਸੱਕਾਂਵਾਲੀ ਵਾਪਿਸ ਆਇਆ ਨੌਜਵਾਨ, ਕਿਹਾ "ਮਿੱਟੀ ਦੇ ਮੋਹ ਕਾਰਨ ਵਾਪਸ

10 Oct 2024 1:22 PM

Sarpanch ਦੀ ਚੋਣ ਲੜਣ ਲਈ Canada ਤੋਂ ਆਪਣੇ ਪਿੰਡ ਸੱਕਾਂਵਾਲੀ ਵਾਪਿਸ ਆਇਆ ਨੌਜਵਾਨ, ਕਿਹਾ "ਮਿੱਟੀ ਦੇ ਮੋਹ ਕਾਰਨ ਵਾਪਸ

10 Oct 2024 1:20 PM
Advertisement