Amritsar News: ਘਰ ਵਿਚ ਵੜ ਕੇ NRI 'ਤੇ ਚਲਾਈਆਂ ਤਾਬੜਤੋੜ ਗੋਲੀਆਂ, ਮਾਸੂਮ ਬੱਚੇ ਜੋੜਦੇ ਰਹੇ ਹੱਥ
Published : Aug 24, 2024, 9:37 am IST
Updated : Aug 24, 2024, 3:25 pm IST
SHARE ARTICLE
America's PR youth Firing News
America's PR youth Firing News

Amritsar News: ਨੌਜਵਾਨ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਕਰਵਾਇਆ ਭਰਤੀ

America's PR youth Firing News:  ਅੰਮ੍ਰਿਤਸਰ ਵਿੱਚ ਇੱਕ ਐਨਆਰਆਈ ਨੂੰ ਘਰ ਵਿੱਚ ਵੜ ਕੇ ਗੋਲੀਆਂ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਅੱਜ ਸਵੇਰੇ 7.30 ਵਜੇ ਦੇ ਕਰੀਬ ਦੋ ਨੌਜਵਾਨ ਅੰਮ੍ਰਿਤਸਰ ਦੇ ਦਬੁਰਜੀ ਦੇ ਇਕ ਘਰ ਵਿੱਚ ਦਾਖਲ ਹੋਏ ਅਤੇ ਪਰਿਵਾਰ ਦੇ ਸਾਹਮਣੇ ਗੋਲੀਆਂ ਚਲਾ ਦਿੱਤੀਆਂ। ਫਿਲਹਾਲ ਪੀੜਤ ਜ਼ਖ਼ਮੀ ਹੈ ਅਤੇ ਉਸ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਘਟਨਾ ਘਰ ਵਿੱਚ ਲੱਗੇ ਸੀਸੀਟੀਵੀ ਵਿੱਚ ਕੈਦ ਹੋ ਗਈ। ਮੌਕੇ 'ਤੇ ਪਹੁੰਚੀ ਪੁਲਿਸ ਨੇ ਸੀਸੀਟੀਵੀ ਕੈਮਰੇ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: Punjab Weather Update: ਪੰਜਾਬ ਦੇ ਕਈ ਇਲਾਕਿਆਂ ਵਿਚ ਛਾਏ ਕਾਲੇ ਬੱਦਲ,ਪਵੇਗਾ ਮੀਂਹ 

ਜ਼ਖ਼ਮੀ ਦੀ ਪਛਾਣ ਸੁਖਚੈਨ ਸਿੰਘ ਵਜੋਂ ਹੋਈ ਹੈ। ਜੋ ਅਮਰੀਕਾ ਵਿੱਚ ਰਹਿੰਦਾ ਸੀ। ਏਡੀਸੀਪੀ ਹਰਪਾਲ ਸਿੰਘ ਨੇ ਦੱਸਿਆ ਕਿ ਇਹ ਘਟਨਾ ਸਵੇਰੇ 7.05 ਵਜੇ ਦੇ ਕਰੀਬ ਵਾਪਰੀ। ਸੁਖਚੈਨ ਸਿੰਘ ਜਿੰਮ ਜਾਣ ਤੋਂ ਪਹਿਲਾਂ ਬੁਰਸ਼ ਕਰ ਰਿਹਾ ਸੀ। ਉਦੋਂ ਦੋ ਨੌਜਵਾਨ ਬਾਈਕ 'ਤੇ ਆਏ ਅਤੇ ਘਰ 'ਚ ਦਾਖਲ ਹੋ ਗਏ। ਜਿਵੇਂ ਹੀ ਉਹ ਘਰ ਅੰਦਰ ਵੜਿਆ ਤਾਂ ਮੁਲਜ਼ਮ ਉਸ ਦੀ ਮਰਸਡੀਜ਼ ਕਾਰ ਦੇ ਕਾਗਜ਼ਾਤ ਦਿਖਾਉਣ ਦੀ ਮੰਗ ਕਰਨ ਲੱਗੇ। ਜਦੋਂ ਸੁਖਚੈਨ ਨੇ ਇਸ ਦਾ ਵਿਰੋਧ ਕੀਤਾ ਤਾਂ ਮੁਲਜ਼ਮ ਹਥਿਆਰ ਦਿਖਾ ਕੇ ਸੁਖਚੈਨ ਸਿੰਘ ਨੂੰ ਅੰਦਰ ਲੈ ਗਏ।

ਇਹ ਵੀ ਪੜ੍ਹੋ: Poem: ਫ਼ਸਲਾਂ ਤੇ ਰਿਸ਼ਤੇ

ਮੁਲਜ਼ਮਾਂ ਨੇ ਪਿਸਤੌਲ ਨਾਲ ਤਿੰਨ ਗੋਲੀਆਂ ਚਲਾਈਆਂ। ਜਿਸ ਵਿੱਚੋਂ 2 ਗੋਲੀਆਂ ਸੁਖਚੈਨ ਸਿੰਘ ਨੂੰ ਲੱਗੀਆਂ। ਮੁਲਜ਼ਮ ਸੁਖਚੈਨ ’ਤੇ ਹੋਰ ਗੋਲੀਆਂ ਚਲਾਉਣਾ ਚਾਹੁੰਦੇ ਸਨ, ਪਰ ਉਨ੍ਹਾਂ ਦਾ ਹਥਿਆਰ ਫਸ ਗਿਆ। ਸੁਖਚੈਨ ਦੀ ਪਤਨੀ ਨੇ ਦੱਸਿਆ ਕਿ ਜਦੋਂ ਇਹ ਘਟਨਾ ਵਾਪਰੀ ਤਾਂ ਘਰ ਵਿਚ ਦੋ ਬੱਚੇ ਅਤੇ ਬਜ਼ੁਰਗ ਮਾਂ ਸਮੇਤ 5 ਲੋਕ ਮੌਜੂਦ ਸਨ। ਛੋਟੇ-ਛੋਟੇ ਬੱਚੇ ਆਪਣੇ ਪਿਤਾ ਨੂੰ ਛੱਡਣ ਲਈ ਹੱਥ ਜੋੜਦੇ ਰਹੇ ਪਰ ਦੋਸ਼ੀਆਂ ਦਾ ਇਰਾਦਾ ਉਸ ਨੂੰ ਮਾਰਨ ਦਾ ਸੀ। ਤਿੰਨ ਗੋਲੀਆਂ ਚੱਲਣ ਤੋਂ ਬਾਅਦ ਜਦੋਂ ਹਥਿਆਰ ਬੰਦ ਹੋ ਗਿਆ ਤਾਂ ਦੋਸ਼ੀ ਘਰੋਂ ਫਰਾਰ ਹੋ ਗਿਆ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

 

ਉਹ ਤੁਰੰਤ ਸੁਖਚੈਨ ਨੂੰ ਹਸਪਤਾਲ ਲੈ ਆਏ। ਫਿਲਹਾਲ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਸੁਖਚੈਨ ਦੀ ਪਤਨੀ ਨੇ ਦੱਸਿਆ ਕਿ ਉਹ ਉਸ ਦੀ ਦੂਜੀ ਪਤਨੀ ਹੈ ਅਤੇ ਉਸ ਦੀ ਪਹਿਲੀ ਪਤਨੀ ਨੇ ਖ਼ੁਦਕੁਸ਼ੀ ਕਰ ਲਈ ਹੈ। ਪਰਿਵਾਰਕ ਮੈਂਬਰ ਪਰਮਜੀਤ ਸਿੰਘ ਨੇ ਦੱਸਿਆ ਕਿ ਸੁਖਚੈਨ ਦਾ ਆਪਣੀ ਪਹਿਲੀ ਪਤਨੀ ਦੇ ਪਰਿਵਾਰ ਨਾਲ ਝਗੜਾ ਚੱਲ ਰਿਹਾ ਸੀ। ਉਸ ਦੀ ਪਹਿਲੀ ਪਤਨੀ ਨੇ 2022 ਵਿੱਚ ਖ਼ੁਦਕੁਸ਼ੀ ਕਰ ਲਈ ਸੀ। ਇਸ ਤੋਂ ਬਾਅਦ ਮ੍ਰਿਤਕ ਦੀ ਪਤਨੀ ਦੇ ਮਾਮੇ ਵੱਲੋਂ ਐਫਆਈਆਰ ਵੀ ਦਰਜ ਕਰਵਾਈ ਗਈ ਸੀ। ਜਿਸ 'ਚ ਪੁਲਿਸ ਜਾਂਚ 'ਚ ਸੁਖਚੈਨ ਬੇਕਸੂਰ ਪਾਇਆ ਗਿਆ, ਜਦਕਿ ਸੁਖਚੈਨ ਦੀ ਮਾਂ ਖਿਲਾਫ ਅਦਾਲਤ 'ਚ ਚਲਾਨ ਪੇਸ਼ ਕੀਤਾ ਗਿਆ ਹੈ। ਅਦਾਲਤ ਵਿਚ ਕੇਸ ਵੀ ਚੱਲ ਰਿਹਾ ਸੀ। ਉਨ੍ਹਾਂ ਦੇ ਦੋ ਬੱਚੇ ਹਨ, ਜੋ ਸੁਖਚੈਨ ਨਾਲ ਰਹਿ ਰਹੇ ਹਨ। ਉਸ ਨੇ ਦੱਸਿਆ ਕਿ ਕਰੀਬ 5 ਮਹੀਨੇ ਪਹਿਲਾਂ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਸਨ।

ਕੁਲਦੀਪ ਸਿੰਘ ਧਾਲੀਵਾਲ ਦਾ ਘਟਨਾ 'ਤੇ ਬਿਆਨ ਆਇਆ ਸਾਹਮਣੇ
 ਐਨ.ਆਰ.ਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਇਸ ਮਾਮਲੇ ਵਿਚ ਦੋਸ਼ੀਆਂ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ, ਜਿਸ ਸੰਬੰਧੀ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਨੂੰ ਸਖ਼ਤ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਐਨ.ਆਰ.ਆਈ ਵੀਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਘਰੇਲੂ ਅਤੇ ਪ੍ਰਾਪਰਟੀ ਦੇ ਝਗੜੇ ਮਿਲ ਬੈਠ ਕੇ ਸਲਝਾਉਣ।

​(For more Punjabi news apart from America's PR youth Firing News, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement