
Amritsar NRI Firing News: ਪੁਲਿਸ ਨੇ ਪਹਿਲੀ ਪਤਨੀ ਦੇ ਪਰਿਵਾਰ ਦੇ ਪੰਜ ਲੋਕਾਂ ਖਿਲਾਫ਼ FIR ਕੀਤੀ ਦਰਜ
Amritsar NRI firing case Action News: ਅੰਮ੍ਰਿਤਸਰ ਐਨਆਰਆਈ ਫਾਇਰਿੰਗ ਮਾਮਲੇ 'ਚ ਵਿਚ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਪਹਿਲੀ ਪਤਨੀ ਦੇ ਪਰਿਵਾਰ ਦੇ ਪੰਜ ਲੋਕਾਂ ਖਿਲਾਫ਼ ਐਫਆਈਆਰ ਦਰਜ ਕੀਤੀ ਹੈ।
ਇਹ ਵੀ ਪੜ੍ਹੋ: Firozpur News: ਵਿਜੀਲੈਂਸ ਵਲੋਂ ਆਡਿਟ ਟੀਮ ਦੇ ਦੋ ਆਡੀਟਰ 1,30,000 ਰੁਪਏ ਦੀ ਰਿਸ਼ਵਤ ਲੈਂਦੇ ਕਾਬੂ
ਜਾਣਕਾਰੀ ਦਿੰਦਿਆਂ ਅੰਮ੍ਰਿਤਸਰ ਦੇ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਸੁਖਚੈਨ ਅੰਮ੍ਰਿਤਸਰ ਦੇ ਦਬੁਰਜੀ ਇਲਾਕੇ ਦਾ ਰਹਿਣ ਵਾਲਾ ਹੈ, ਦੋ ਵਿਅਕਤੀ ਉਨ੍ਹਾਂ ਦੀ ਕਾਰ ਦੇ ਰਜਿਸਟ੍ਰੇਸ਼ਨ ਸਰਟੀਫ਼ਿਕੇਟ ਬਾਰੇ ਪੁੱਛਣ ਦੇ ਬਹਾਨੇ ਉਸ ਦੇ ਘਰ ਦਾਖਲ ਹੋਏ ਅਤੇ ਫਿਰ ਉਸ ’ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ: Pune Helicopter Crash News: ਪੁਣੇ ਦੇ ਪੌਡ ਇਲਾਕੇ 'ਚ ਹੈਲੀਕਾਪਟਰ ਕਰੈਸ਼, ਪਾਇਲਟ ਸਮੇਤ ਤਿੰਨੋਂ ਯਾਤਰੀ ਜ਼ਖ਼ਮੀ
ਉਹ ਹਸਪਤਾਲ ’ਚ ਜ਼ੇਰੇ ਇਲਾਜ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸੁਖਚੈਨ ਸਿੰਘ ਦੇ ਪਰਿਵਾਰ ਨੇ ਗੋਲੀਬਾਰੀ ਦੀ ਘਟਨਾ ਵਿਚ ਉਸ ਦੀ ਸਾਬਕਾ ਪਤਨੀ ਦੇ ਪਰਿਵਾਰ ਦੇ 5 ਮੈਂਬਰਾਂ ਖ਼ਿਲਾਫ਼ ਐਫ਼.ਆਈ.ਆਰ ਦਰਜ ਕਰਵਾਈ ਹੈ। ਉਨ੍ਹਾਂ ਅੱਗੇ ਕਿਹਾ ਕਿ ਕੁੱਲ ਤਿੰਨ ਵਿਅਕਤੀ ਰਿਹਾਇਸ਼ ’ਤੇ ਪਹੁੰਚੇ ਅਤੇ ਉਨ੍ਹਾਂ ’ਚੋਂ ਦੋ ਨੇ ਸੁਖਚੈਨ ’ਤੇ ਗੋਲੀਬਾਰੀ ਕੀਤੀ। ਉਨ੍ਹਾਂ ਕਿਹਾ ਕਿ ਸੁਖਚੈਨ ਸਿੰਘ ਅਮਰੀਕਾ ’ਚ ਰਹਿੰਦਾ ਹੈ ਅਤੇ ਉਹ ਇਕ ਮਹੀਨਾ ਪਹਿਲਾਂ ਪੰਜਾਬ ਆਇਆ ਸੀ, ਇਸ ਸਬੰਧੀ ਜਾਂਚ ਚੱਲ ਰਹੀ ਹੈ ਅਤੇ ਡਾਕਟਰਾਂ ਅਨੁਸਾਰ ਉਹ ਖਤਰੇ ਤੋਂ ਬਾਹਰ ਹੈ।