
Firozpur News: ਮੁਲਜ਼ਮਾਂ ਦੀ ਆਡੀਟਰ ਜਗਜੀਤ ਸਿੰਘ ਅਤੇ ਅਮਿਤ ਵਜੋਂ ਹੋਈ ਪਹਿਚਾਣ
Two auditors of the audit team were caught by vigilance taking a bribe of Rs 1,30,000 Firozpur News : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਵਿੱਢੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ, ਸ਼ਨੀਵਾਰ ਨੂੰ ਫਿਰੋਜ਼ਪੁਰ ਵਿਖੇ ਤਾਇਨਾਤ ਦੋ ਆਡੀਟਰਾਂ ਜਗਜੀਤ ਸਿੰਘ ਅਤੇ ਅਮਿਤ ਨੂੰ 1,30,000 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਇਸ ਬਾਰੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਆਡੀਟਰਾਂ ਦੀ ਇਹ ਗ੍ਰਿਫਤਾਰੀ ਫਿਰੋਜ਼ਪੁਰ ਛਾਉਣੀ ਵਿਚ 17ਵੀਂ ਰਾਜਪੂਤ ਰੈਜ਼ੀਮੈਂਟ ਵਿਚ ਤਾਇਨਾਤ ਫੌਜ ਦੇ ਨਾਇਬ ਸੂਬੇਦਾਰ ਸਤਿਆ ਪ੍ਰਕਾਸ਼ (ਨੰਬਰ JC4829875Y) ਦੀ ਸ਼ਿਕਾਇਤ ਦੇ ਆਧਾਰ 'ਤੇ ਕੀਤੀ ਗਈ ਹੈ।
ਇਹ ਵੀ ਪੜ੍ਹੋ: Pune Helicopter Crash News: ਪੁਣੇ ਦੇ ਪੌਡ ਇਲਾਕੇ 'ਚ ਹੈਲੀਕਾਪਟਰ ਕਰੈਸ਼, ਪਾਇਲਟ ਸਮੇਤ ਤਿੰਨੋਂ ਯਾਤਰੀ ਜ਼ਖ਼ਮੀ
ਹੋਰ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕਰਕੇ ਦੱਸਿਆ ਕਿ ਉਕਤ ਆਡੀਟਰਾਂ ਨੂੰ ਉਨ੍ਹਾਂ ਦੇ ਵਿਭਾਗ ਵੱਲੋਂ ਸਾਲ 2023-2024 ਲਈ ਉਸ ਦੀ ਯੂਨਿਟ ਦੇ ਰਿਕਾਰਡ ਦਾ ਆਡਿਟ ਕਰਨ ਦੀ ਡਿਊਟੀ ਸੌਂਪੀ ਗਈ ਹੈ ਪਰ ਇਨ੍ਹਾਂ ਆਡੀਟਰਾਂ ਨੇ ਪਿਛਲੇ ਸਾਲ ਦੇ ਆਡਿਟ ਇਤਰਾਜ਼ਾਂ ਨੂੰ ਠੀਕ ਕਰਨ ਅਤੇ ਇਸ ਸਾਲ ਦੇ ਆਡਿਟ ਦੀ ਮਨਜ਼ੂਰੀ ਦੇਣ ਲਈ 1,50,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ: AAP News: 'ਆਪ' ਨੇ ਪੰਜਾਬ ਵਿਚ ਬੁਲਾਰਿਆਂ ਦੀ ਕੀਤੀ ਨਿਯੁਕਤੀ, ਸੰਸਦ ਮੈਂਬਰ ਮੀਤ ਹੇਅਰ ਨੂੰ ਮਿਲੀ ਇਹ ਜ਼ਿੰਮੇਵਾਰੀ
ਸ਼ਿਕਾਇਤਕਰਤਾ ਨੇ ਹੋਰ ਦੱਸਿਆ ਕਿ ਆਡੀਟਰ ਜਗਜੀਤ ਸਿੰਘ ਨੇ ਆਪਣੇ ਦਫਤਰ ਬੁਲਾ ਕੇ ਉਸ ਦੇ ਸਾਥੀ ਧਰਮਰਾਜ ਦੀ ਮੌਜੂਦਗੀ ਵਿੱਚ ਰਿਸ਼ਵਤ ਦੀ ਰਕਮ ਅਦਾ ਕਰਨ ਦੀ ਮੰਗ ਦੁਹਰਾਈ ਅਤੇ ਉਸ ਨੇ ਇਸ ਗੱਲਬਾਤ ਨੂੰ ਆਪਣੇ ਮੋਬਾਇਲ ਫੋਨ 'ਤੇ ਰਿਕਾਰਡ ਕਰ ਲਿਆ ਹੈ। ਬੁਲਾਰੇ ਨੇ ਹੋਰ ਦੱਸਿਆ ਕਿ ਇਸ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ, ਵਿਜੀਲੈਂਸ ਫਿਰੋਜ਼ਪੁਰ ਰੇਂਜ ਦੀ ਟੀਮ ਨੇ ਜਾਲ ਵਿਛਾ ਕੇ ਦੋਵੇਂ ਆਡੀਟਰਾਂ ਨੂੰ ਸ਼ਿਕਾਇਤਕਰਤਾ ਕੋਲ਼ੋਂ 1,30,000 ਰੁਪਏ ਦੀ ਰਿਸ਼ਵਤ ਲੈਂਦਿਆਂ ਦੋ ਸਰਕਾਰੀ ਗਵਾਹ ਮੌਜੂਦਗੀ ਵਿਚ ਗ੍ਰਿਫਤਾਰ ਕਰ ਲਿਆ। ਇਸ ਸੰਬੰਧ ਵਿਚ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਚ ਉਕਤ ਦੋਵਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਦੌਰਾਨ ਹੋਰ ਅਧਿਕਾਰੀਆਂ/ਕਰਮਚਾਰੀਆਂ ਦੀ ਭੂਮਿਕਾ ਵੀ ਵਿਚਾਰੀ ਜਾਵੇਗੀ