Vigilance Bureau Punjab: 3000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
Published : Aug 24, 2024, 5:27 pm IST
Updated : Aug 24, 2024, 5:27 pm IST
SHARE ARTICLE
ASI takes Rs 3000 bribe Red-handed arrest by vigilance
ASI takes Rs 3000 bribe Red-handed arrest by vigilance

ASI ਤਾਰਾ ਸਿੰਘ ਨੇ ਰਿਸ਼ਵਤ ਵਜੋਂ 10,000 ਰੁਪਏ ਦੀ ਕੀਤੀ ਸੀ ਮੰਗ

Vigilance Bureau Punjab:  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਬਠਿੰਡਾ ਜ਼ਿਲ੍ਹੇ ਦੇ ਥਾਣਾ ਦਿਆਲਪੁਰਾ ਕੈਂਪ ਭਗਤਾ ਭਾਈਕਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਤਾਰਾ ਸਿੰਘ ਨੂੰ 3,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਮਨਪ੍ਰੀਤ ਸਿੰਘ ਵਾਸੀ ਪਿੰਡ ਅਕਲੀਆ ਜਲਾਲ, ਤਹਿਸੀਲ ਰਾਮਪੁਰਾ ਫੂਲ, ਬਠਿੰਡਾ ਵੱਲੋਂ ਦਿੱਤੇ ਬਿਆਨ ਅਤੇ ਮੁਹੱਈਆ ਕਰਵਾਏ ਸਬੂਤਾਂ ਦੇ ਆਧਾਰ 'ਤੇ ਇਸ ਛੋਟੇ ਥਾਣੇਦਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।


ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਉਸਦੇ ਟਰੈਕਟਰ ਦੇ ਡਰਾਈਵਰ ਦਾ ਇੱਕ ਮੋਟਰਸਾਈਕਲ ਸਵਾਰ ਨਾਲ ਮਾਮੂਲੀ ਸੜਕ ਹਾਦਸਾ ਹੋ ਗਿਆ ਸੀ ਜਿਸ ਸਬੰਧੀ ਸ਼ਿਕਾਇਤ ਉਕਤ ਥਾਣੇ ਵਿਚ ਦਰਜ ਹੋਈ ਸੀ ਜਿਸ ਨੂੰ ਬਾਅਦ ਵਿਚ ਪੰਚਾਇਤੀ ਫ਼ੈਸਲੇ ਰਾਹੀਂ ਸੁਲਝਾ ਲਿਆ ਗਿਆ ਪਰ ਉਸ ਦੇ ਟਰੈਕਟਰ ਨੂੰ ਥਾਣੇ ਵਿਖੇ ਕਬਜ਼ੇ ਵਿਚ ਲੈ ਲਿਆ ਗਿਆ ਸੀ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਜਦੋਂ ਉਹ ਆਪਣਾ ਟਰੈਕਟਰ ਛੁਡਾਉਣ ਲਈ ਥਾਣੇ ਪਹੁੰਚਿਆ ਤਾਂ ਉਕਤ ਛੋਟੇ ਥਾਣੇਦਾਰ ਤਾਰਾ ਸਿੰਘ ਨੇ ਰਿਸ਼ਵਤ ਵਜੋਂ 10,000 ਰੁਪਏ ਦੀ ਮੰਗ ਕੀਤੀ ਪਰ ਉਸ ਵੱਲੋਂ ਜ਼ੋਰ ਪਾਉਣ ਉੱਤੇ ਸੌਦਾ 8,000 ਰੁਪਏ ਵਿੱਚ ਤੈਅ ਹੋ ਗਿਆ। ਇਹ ਸਾਰੀ ਗੱਲਬਾਤ ਸ਼ਿਕਾਇਤਕਰਤਾ ਵੱਲੋਂ ਆਪਣੇ ਮੋਬਾਈਲ ਵਿੱਚ ਰਿਕਾਰਡ ਕਰ ਲਈ ਗਈ ਅਤੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ, ਬਠਿੰਡਾ ਰੇਂਜ ਦੀ ਟੀਮ ਨੇ ਜਾਲ ਵਿਛਾ ਕੇ ਛੋਟੇ ਥਾਣੇਦਾਰ ਤਾਰਾ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 3,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਏ.ਐਸ.ਆਈ. ਖਿਲਾਫ਼ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement