Punjab News : ਸੀਐਮ ਮਾਨ ਲੋਕਾਂ ਨੂੰ ਗੁੰਮਰਾਹ ਕਰਨਾ ਬੰਦ ਕਰਨ, ਕੇਂਦਰ ਸਰਕਾਰ ਨੇ ਨਹੀਂ ਕੱਟਿਆ ਕੋਈ ਰਾਸ਼ਨ ਕਾਰਡ- ਸੁਨੀਲ ਜਾਖੜ

By : BALJINDERK

Published : Aug 24, 2025, 8:07 pm IST
Updated : Aug 24, 2025, 8:07 pm IST
SHARE ARTICLE
ਸੀਐਮ ਮਾਨ ਲੋਕਾਂ ਨੂੰ ਗੁੰਮਰਾਹ ਕਰਨਾ ਬੰਦ ਕਰਨ, ਕੇਂਦਰ ਸਰਕਾਰ ਨੇ ਨਹੀਂ ਕੱਟਿਆ ਕੋਈ ਰਾਸ਼ਨ ਕਾਰਡ- ਸੁਨੀਲ ਜਾਖੜ
ਸੀਐਮ ਮਾਨ ਲੋਕਾਂ ਨੂੰ ਗੁੰਮਰਾਹ ਕਰਨਾ ਬੰਦ ਕਰਨ, ਕੇਂਦਰ ਸਰਕਾਰ ਨੇ ਨਹੀਂ ਕੱਟਿਆ ਕੋਈ ਰਾਸ਼ਨ ਕਾਰਡ- ਸੁਨੀਲ ਜਾਖੜ

Punjab News : ਕਿਹਾ, ਕੇਂਦਰ ਸਰਕਾਰ ਨੇ ਸਿਰਫ ਮਾਨਯੋਗ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਈ ਕੇਵਾਈਸੀ ਕਰਨ ਨੂੰ ਕਿਹਾ ਹੈ

Punjab News in Punjabi : ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਨੂੰ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਤੋਂ ਵਰਜਦਿਆਂ ਕਿਹਾ ਹੈ ਕਿ ਕੇਂਦਰ ਸਰਕਾਰ ਨੇ ਕੋਈ ਰਾਸ਼ਨ ਕਾਰਡ ਨਹੀਂ ਕੱਟਿਆ ਹੈ। ਉਹਨਾਂ ਕਿਹਾ ਕਿ ਇਸ ਬਾਰੇ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਪਹਿਲਾਂ ਹੀ ਸਾਰੀ ਸਥਿਤੀ ਸਪਸ਼ਟ ਕਰ ਚੁੱਕੇ ਹਨ।

ਸੂਬਾ ਭਾਜਪਾ ਪ੍ਰਧਾਨ ਨੇ ਕਿਹਾ ਕਿ ਇੱਕ ਪਾਸੇ ਮੁੱਖ ਮੰਤਰੀ ਪੰਜਾਬ ਦੇ ਲੋਕਾਂ ਵਿਚ ਭਰਮ ਪੈਦਾ ਕਰਕੇ ਰਾਜ ਵਿੱਚ ਤਨਾਅ ਦੀ ਸਥਿਤੀ ਪੈਦਾ ਕਰ ਰਹੇ ਹਨ, ਦੂਜੇ ਪਾਸੇ ਭਾਰਤੀ ਜਨਤਾ ਪਾਰਟੀ ਵੱਲੋਂ ਲੋਕਾਂ ਨੂੰ ਸਰਕਾਰੀ ਸਕੀਮਾਂ ਸਬੰਧੀ ਜਾਗਰੂਕ ਕਰਨ ਲਈ ਲਗਾਏ ਜਾ ਰਹੇ ਕੈਂਪਾਂ ਖਿਲਾਫ ਦਮਨਕਾਰੀ ਨੀਤੀ ਅਪਣਾ ਰਹੇ ਹਨ। ਉਨਾਂ ਨੇ ਕਿਹਾ ਕਿ ਆਪ ਸਰਕਾਰ ਇਹ ਯਾਦ ਰੱਖੇ ਕਿ ਉਸ ਦੇ ਇਸ ਪੁਲਸੀਆ ਜਬਰ ਨਾਲ ਭਾਰਤੀ ਜਨਤਾ ਪਾਰਟੀ ਦੀ ਜਨ ਜਾਗਰੂਕਤਾ ਮੁਹਿੰਮ ਨੂੰ ਰੋਕਿਆ ਨਹੀਂ ਜਾ ਸਕਦਾ ਹੈ।

ਸੂਬਾ ਭਾਜਪਾ ਪ੍ਰਧਾਨ ਨੇ ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਮਾਨਯੋਗ ਸੁਪਰੀਮ ਕੋਰਟ ਵੱਲੋਂ ਰਾਸ਼ਨ ਕਾਰਡਾਂ ਸਬੰਧੀ ਈਕੇਵਾਈਸੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ ਕੇਂਦਰ ਸਰਕਾਰ ਸਿਰਫ ਉਕਤ ਦੇ ਮੱਦੇ ਨਜ਼ਰ ਹੀ ਰਾਜਾਂ ਨੂੰ ਈਕੇਵਾਈਸੀ ਕਰਨ ਲਈ ਆਖ ਰਹੀ ਹੈ। ਉਹਨਾਂ ਨੇ ਕਿਹਾ ਕਿ ਪੰਜਾਬ ਵਿੱਚ 1.41 ਕਰੋੜ ਲੋਕਾਂ ਨੂੰ ਕੌਮੀ ਭੋਜਨ ਸੁਰੱਖਿਆ ਕਾਨੂੰਨ ਦੇ ਤਹਿਤ ਰਾਸ਼ਨ ਮਿਲ ਰਿਹਾ ਹੈ। ਉਹਨਾਂ ਆਖਿਆ ਕਿ ਪੰਜਾਬ ਨੂੰ ਤਿੰਨ ਵਾਰ ਈਕੇਵਾਈਸੀ ਕਰਨ ਦੀ ਮਿਆਦ ਵਿੱਚ ਵਾਧਾ ਵੀ ਦਿੱਤਾ ਗਿਆ ਹੈ। 

ਸੁਨੀਲ ਜਾਖੜ ਨੇ ਆਖਿਆ ਕਿ ਰਾਸ਼ਨ ਕਾਰਡ ਲਈ ਕਿਸੇ ਨੂੰ ਸ਼ਾਮਿਲ ਕਰਨ ਜਾਂ ਨਾ ਕਰਨਾ ਰਾਜ ਸਰਕਾਰ ਦੇ ਅਧਿਕਾਰ ਖੇਤਰ ਦਾ ਵਿਸ਼ਾ ਹੈ ਅਤੇ ਇਸ ਵਿੱਚ ਕੇਂਦਰ ਸਰਕਾਰ ਦੀ ਕੋਈ ਭੂਮਿਕਾ ਨਹੀਂ ਹੈ । ਉਹਨਾਂ ਕਿਹਾ ਕਿ ਕੇਂਦਰ ਨੇ ਤਾਂ ਸਿਰਫ ਦੁਬਾਰਾ ਚੈੱਕ ਕਰਨ ਲਈ ਕਿਹਾ ਹੈ ਕਿ ਕੋਈ ਅਯੋਗ ਵਿਅਕਤੀ ਰਾਸ਼ਨ ਨਾ ਲੈ ਰਿਹਾ ਹੋਵੇ ਅਤੇ ਕੋਈ ਯੋਗ ਵਿਅਕਤੀ ਰਾਸ਼ਨ ਲੈਣ ਤੋਂ ਵਾਂਝਾ ਨਾ ਰਹਿ ਗਿਆ ਹੋਵੇ ਅਤੇ ਜੇਕਰ ਕੋਈ ਵਾਂਝਾ ਹੋਵੇ ਤਾਂ ਉਸਨੂੰ ਸ਼ਾਮਿਲ ਕਰ ਲਿਆ ਜਾਵੇ।

 ਸੁਨੀਲ ਜਾਖੜ ਨੇ ਕਿਹਾ ਕਿ 1.41 ਕਰੋੜ ਲੋਕ ਜੋ ਰਾਸ਼ਨ ਲੈ ਰਹੇ ਹਨ ਉਹ ਰਾਸ਼ਨ ਮਿਲਦਾ ਰਹੇਗਾ ਅਤੇ ਕੇਂਦਰ ਨੇ ਕਿਸੇ ਦਾ ਨਾਮ ਨਹੀਂ ਹਟਾਇਆ ਹੈ। ਕਿਸੇ ਦਾ ਨਾਮ ਹਟਾਉਣਾ ਜਾਂ ਜੋੜਨਾ ਰਾਜ ਸਰਕਾਰ ਦਾ ਕੰਮ ਹੈ।। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਤਾਂ ਲੋੜੀਂਦਾ ਡਾਟਾ ਰਾਜ ਸਰਕਾਰ ਨੂੰ ਈਕੇਵਾਈਸੀ ਦੀ ਮਦਦ ਲਈ ਮੁਹਈਆ ਕਰਵਾਇਆ ਗਿਆ ਹੈ। 

ਸੁਨੀਲ ਜਾਖੜ ਨੇ ਕਿਹਾ ਕਿ ਇਸ ਬੇਬੁਨਿਆਦ ਮਸਲੇ ਨੂੰ ਮੁੱਦਾ ਬਣਾਉਣ ਪਿੱਛੇ ਆਮ ਆਦਮੀ ਪਾਰਟੀ ਦੀ ਸਮਾਜ ਵਿੱਚ ਵੰਡੀਆਂ ਪਾਉਣ ਅਤੇ ਭਰਮ ਪੈਦਾ ਕਰਨ ਦੀ ਉਹੀ ਨੀਤੀ ਕੰਮ ਕਰ ਰਹੀ ਹੈ ਜਿਸ ਦੀ ਸਿੱਖਿਆ ਮਨੀਸ਼ ਸਿਸੋਦੀਆ ਨੇ ਮੁੱਖ ਮੰਤਰੀ ਦੀ ਹਾਜ਼ਰੀ ਵਿੱਚ ਪਾਰਟੀ ਦੇ ਆਗੂਆਂ ਨੂੰ ਦਿੱਤੀ ਸੀ ਤਾਂ ਜੋ ਸਮਾਜ ਵਿੱਚ ਅਸੰਤੋਸ਼ ਅਤੇ ਡਰ, ਭਰਮ ਦੀ ਸਥਿਤੀ ਪੈਦਾ ਕੀਤੀ ਜਾ ਸਕੇ। 

ਉਹਨਾਂ ਆਖਿਆ ਕਿ ਅੱਜ ਜਦੋਂ ਪੰਜਾਬ ਦੇ ਲੋਕਾਂ ਦੀ ਗੱਲ ਹੈ ਤਾਂ ਸਿਰਫ ਭਾਰਤੀ ਜਨਤਾ ਪਾਰਟੀ ਹੀ ਹੈ ਜੋ ਲੋਕਾਂ ਦੇ ਮੁੱਦੇ ਉਠਾ ਰਹੀ ਹੈ ਅਤੇ ਇੱਕ ਸਮਰੱਥ ਵਿਰੋਧੀ ਧਿਰ ਵਜੋਂ ਲੋਕਾਂ ਦੀ ਆਵਾਜ਼ ਬਣ ਰਹੀ ਹੈ ਜਦਕਿ ਬਾਕੀ ਪਾਰਟੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਗੇ ਗੋਡੇ ਟੇਕ ਦਿੱਤੇ ਹਨ। ਉਹਨਾਂ ਕਿਹਾ ਕਿ ਇਸ ਪਿੱਛੇ ਦੂਜੀਆਂ ਪਾਰਟੀਆਂ ਦੇ ਆਗੂਆਂ ਦੇ ਨਿਜੀ ਹਿਤ ਹਨ ਜਿਸ ਕਾਰਨ ਉਹਨਾਂ ਨੇ ਲੋਕਾਂ ਦੇ ਹਿੱਤ ਵਿਸਾਰ ਦਿੱਤੇ ਹਨ।

 (For more news apart from CM Mann should stop misleading people, central government has not cut any ration card - Sunil Jakhar News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਅਕਾਲੀਆਂ ਦੇ ਝੂਠ ਦਾ ਪਰਦਾਫ਼ਾਸ਼, Video Edit ਕਰਕੇ Giani harpreet singh ਨੂੰ ਕੀਤਾ ਗਿਆ ਬਦਨਾਮ'| Sukhbir Badal

24 Aug 2025 3:07 PM

Florida Accident: Truck Driver Harjinder Singh ਨੂੰ ਕੋਈ ਸਜ਼ਾ ਨਾ ਦਿਓ, ਇਸ ਨੂੰ ਬੱਸ ਘਰ ਵਾਪਸ ਭੇਜ ਦਿੱਤਾ ਜਾਵੇ

24 Aug 2025 3:07 PM

Greater Noida dowry death : ਹਾਏ ਓਹ ਰੱਬਾ, ਮਾਪਿਆਂ ਦੀ ਸੋਹਣੀ ਸੁਨੱਖੀ ਧੀ ਨੂੰ ਜ਼ਿੰ+ਦਾ ਸਾ+ੜ'ਤਾ

24 Aug 2025 3:06 PM

Jaswinder Bhalla Funeral News Live: Jaswinder Bhalla ਦੇ ਚਲਾਣੇ ਉਤੇ ਹਰ ਅੱਖ ਰੋਈ, ਭੁੱਬਾਂ ਮਾਰ-ਮਾਰ ਰੋਏ ਲੋਕ

23 Aug 2025 1:28 PM

Jaswinder Bhalla Funeral News Live: ਜਸਵਿੰਦਰ ਭੱਲਾ ਦੇ ਪੁੱਤ ਦੇ ਨਹੀਂ ਰੁਕ ਰਹੇ ਹੰਝੂ | Bhalla death news

23 Aug 2025 1:25 PM
Advertisement