ਆਪਣੀ ਸੁਰੱਖਿਆ ਦੇ ਨਾਲ-ਨਾਲ ਪ੍ਰਭਾਵਿਤ ਖੇਤਰਾਂ 'ਚ ਲੋਕਾਂ ਦੀ ਮਦਦ ਕਰਨ 'ਆਪ' ਆਗੂ ਅਤੇ ਵਲੰਟੀਅਰ...
Published : Sep 24, 2018, 6:06 pm IST
Updated : Sep 24, 2018, 6:06 pm IST
SHARE ARTICLE
Harpal Cheema
Harpal Cheema

ਆਪਣੀ ਸੁਰੱਖਿਆ ਦੇ ਨਾਲ-ਨਾਲ ਪ੍ਰਭਾਵਿਤ ਖੇਤਰਾਂ 'ਚ ਲੋਕਾਂ ਦੀ ਮਦਦ ਕਰਨ 'ਆਪ' ਆਗੂ ਅਤੇ ਵਲੰਟੀਅਰ : ਹਰਪਾਲ ਸਿੰਘ ਚੀਮਾ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਭਾਰੀ ਬਰਸਾਤ ਅਤੇ ਹੜ੍ਹਾਂ ਦੇ ਖ਼ਤਰੇ ਨੂੰ ਦੇਖਦਿਆਂ ਮੰਗਲਵਾਰ 25 ਸਤੰਬਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ਘੇਰਨ ਦਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਹੈ। 'ਆਪ' ਮੁੱਖ ਦਫ਼ਤਰ ਵੱਲੋਂ ਜਾਰੀ ਬਿਆਨ ਰਾਹੀਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਨੇ ਇਹ ਜਾਣਕਾਰੀ ਦਿੱਤੀ ਹੈ।

 ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸੰਮਤੀ ਚੋਣਾਂ ਦੌਰਾਨ ਝਾੜੋਂ (ਸੁਨਾਮ) ਜ਼ੋਨ ਤੋਂ 'ਆਪ' ਦੇ ਸਰੀਰਕ ਪੱਖੋਂ ਅਪਾਹਜ ਅਤੇ ਦਲਿਤ ਉਮੀਦਵਾਰ ਜਗਸੀਰ ਸਿੰਘ ਉੱਤੇ ਜਾਨਲੇਵਾ ਹਮਲਾ ਕਰਨ ਅਤੇ ਜਾਤੀ ਸੂਚਕ ਸ਼ਬਦ ਵਰਤਣ ਵਾਲੇ ਸੰਗਰੂਰ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਰਜਿੰਦਰ ਸਿੰਘ ਰਾਜਾ ਨੂੰ ਗ੍ਰਿਫ਼ਤਾਰ ਨਾ ਕੀਤੇ ਜਾਣ ਦੇ ਰੋਸ ਵਜੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰੀ ਰਿਹਾਇਸ਼ ਘੇਰਨ ਦਾ ਪ੍ਰੋਗਰਾਮ ਐਲਾਨਿਆ ਸੀ, ਜਿਸ ਨੂੰ ਮੌਸਮ ਦੀ ਖ਼ਰਾਬੀ ਕਾਰਨ ਮੁਲਤਵੀ ਕੀਤਾ ਜਾ ਰਿਹਾ ਹੈ। 

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਲਗਾਤਾਰ ਭਾਰੀ ਬਾਰਸ਼ ਕਾਰਨ ਪੰਜਾਬ, ਚੰਡੀਗੜ੍ਹ ਸਮੇਤ ਉੱਤਰੀ ਭਾਰਤੀ ਰਾਜਾਂ 'ਚ ਹਾਈ ਅਲਰਟ ਕੀਤਾ ਜਾ ਚੁੱਕਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਸੋਮਵਾਰ ਨੂੰ ਹੰਗਾਮੀ ਬੈਠਕ ਕਰਨ ਉਪਰੰਤ ਪੰਜਾਬ ਦੇ ਲੋਕਾਂ ਨੂੰ ਘਰਾਂ 'ਚ ਹੀ ਰਹਿਣ ਦੀ ਸਲਾਹ ਅਤੇ ਸਕੂਲਾਂ 'ਚ ਛੁੱਟੀ ਐਲਾਨ ਦਿੱਤੀ ਹੈ। ਅਜਿਹੇ ਹਾਲਾਤ ਦੇ ਮੱਦੇਨਜ਼ਰ ਪਾਰਟੀ ਆਪਣੇ ਵਲੰਟੀਅਰਾਂ ਅਤੇ ਸਮਰਥਕਾਂ ਨੂੰ ਕਿਸੇ ਖ਼ਤਰੇ 'ਚ ਨਹੀਂ ਪਾਉਣਾ ਚਾਹੁੰਦੀ।

ਹਰਪਾਲ ਸਿੰਘ ਚੀਮਾ ਨੇ ਪਾਰਟੀ ਆਗੂਆਂ ਅਤੇ ਵਲੰਟੀਅਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਸੁਰੱਖਿਆ ਦੇ ਨਾਲ-ਨਾਲ ਪ੍ਰਭਾਵਿਤ ਖੇਤਰਾਂ 'ਚ ਫਸੇ ਲੋਕਾਂ ਦੇ ਜਨ-ਮਾਲ ਦੀ ਸੁਰੱਖਿਆ ਲਈ ਮਦਦ ਕਰਨ। ਅਮਨ ਅਰੋੜਾ ਨੇ ਦੱਸਿਆ ਕਿ ਹਾਲਾਤ ਠੀਕ ਹੋਣ 'ਤੇ ਇਹ ਰੋਸ ਪ੍ਰਦਰਸ਼ਨ ਅਤੇ ਘਿਰਾਓ ਸੰਬੰਧੀ ਨਵਾਂ ਪ੍ਰੋਗਰਾਮ ਐਲਾਨ ਕੀਤਾ ਜਾਵੇਗਾ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Baba Raja Raj Singh ਦਾ Interview, ਕਿਹਾ -'ਪੰਥ ਵੱਲੋਂ ਨਕਾਰਿਆ ਜਾ ਚੁੱਕਿਆ Kuldeep Singh Gargaj...'

17 Mar 2025 1:28 PM

Himachal Police ਨੇ ਮੋਟਰਸਾਇਕਲ ਵਾਲੇ ਪੰਜਾਬੀ ਮੁੰਡੇ 'ਤੇ ਹੀ ਕੱਟ ਦਿੱਤੇ 2 ਪਰਚੇ, ਝੰਡਾ ਲਾਉਣ 'ਤੇ ਕੀਤਾ ਐਕਸ਼ਨ

17 Mar 2025 1:27 PM

Jathedar ਨੂੰ ਹਟਾਉਣ ਤੇ CM Mann ਦਾ ਪਹਿਲਾ ਬਿਆਨ SGPC ਨੂੰ ਕਿਹਾ, 'ਪਹਿਲਾਂ ਆਪ ਤਾਂ ਵੈਲਿਡ ਹੋ ਜਾਓ'

08 Mar 2025 2:06 PM

ਹੁਣ Punjab ਦੇ ਇਸ Pind 'ਚ ਚੱਲਿਆ Bulldozer, ਕੁੱਝ ਹੀ ਸਕਿੰਟਾਂ 'ਚ ਕਰਤਾ Drug Trafficker ਦਾ ਘਰ ਤਬਾਹ

08 Mar 2025 2:03 PM

SGPC ਦਾ ਅਗਲਾ ਪ੍ਰਧਾਨ ਕੌਣ, ਕਿਵੇਂ ਚੁਣਿਆ ਜਾਵੇਗਾ ਨਵਾਂ ਪ੍ਰਧਾਨ, ਪੰਥਕ ਸਿਆਸਤ 'ਚ ਹਲਚਲ ਲਈ ਕੌਣ ਜ਼ਿੰਮੇਵਾਰ ?

07 Mar 2025 12:43 PM
Advertisement