ਕਾਂਗਰਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਦੋਸ਼ ਠੁਕਰਾਏ
Published : Sep 24, 2018, 11:07 am IST
Updated : Sep 24, 2018, 11:07 am IST
SHARE ARTICLE
Congress rejected the charges of SAD
Congress rejected the charges of SAD

ਸ਼੍ਰੋਮਣੀ ਅਕਾਲੀ ਦਲ ਵੱਲੋਂ  ਕੈਪਟਨ ਸਰਕਾਰ ਉਪਰ ਚੋਣਾਂ ਦੌਰਾਨ ਸਰਕਾਰੀ ਮਸ਼ੀਨਰੀ ਅਤੇ ਸੱਤਾ ਦੀ ਦੁਰਵਰਤੋਂ ਅਤੇ ਗੁੰਡਾਗਰਦੀ ਦੇ ਲਾਏ ਇਲਜ਼ਾਮ ਪੂਰੀ ਤਰ੍ਹਾਂ ਬੇਬੁਨਿਆਦ ਹਨ...

ਗਿੱਦੜਬਾਹਾ : ਸ਼੍ਰੋਮਣੀ ਅਕਾਲੀ ਦਲ ਵੱਲੋਂ  ਕੈਪਟਨ ਸਰਕਾਰ ਉਪਰ ਚੋਣਾਂ ਦੌਰਾਨ ਸਰਕਾਰੀ ਮਸ਼ੀਨਰੀ ਅਤੇ ਸੱਤਾ ਦੀ ਦੁਰਵਰਤੋਂ ਅਤੇ ਗੁੰਡਾਗਰਦੀ ਦੇ ਲਾਏ ਇਲਜ਼ਾਮ ਪੂਰੀ ਤਰ੍ਹਾਂ ਬੇਬੁਨਿਆਦ ਹਨ। ਜੇ ਕਾਂਗਰਸ ਚੋਣਾਂ ਵਿੱਚ ਧੱਕਾ ਕਰਦੀ ਤਾਂ ਅਕਾਲੀ ਦਲ ਲੰਬੀ ਅਤੇ ਮਲੋਟ ਬਲਾਕ ਸੰਮਤੀ ਦੀਆਂ ਚੋਣਾਂ ਨਾ ਜਿੱਤਦਾ। ਇਹ ਦਾਅਵਾ ਸਹਿਕਾਰਤਾ ਅਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇਥੇ ਕੀਤਾ। ਇਕ ਸਵਾਲ ਦੇ ਜਵਾਬ ਵਿੱਚ ਮੰਤਰੀ ਰੰਧਾਵਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਹਮੇਸ਼ਾ ਅਪਣੇ ਹਿਤਾਂ ਨੂੰ ਤਰਜੀਹ ਦਿੱਤੀ ਅਤੇ ਲੋੜ ਪੈਣ 'ਤੇ ਪੰਜਾਬ ਨੂੰ ਲਾਂਬੂ ਲਾਉਣ ਵਿਚ ਕਸਰ ਨਹੀਂ ਛੱਡੀ।

ਉਨ੍ਹਾਂ ਦਾਅਵਾ ਕੀਤਾ ਕਿ 1984 ਵਿੱਚ ਹੋਏ ਅਪਰੇਸ਼ਨ ਬਲਿਊ ਸਟਾਰ ਵਿੱਚ ਪ੍ਰਕਾਸ਼ ਸਿੰਘ ਬਾਦਲ ਦਾ ਅਹਿਮ ਯੋਗਦਾਨ ਸੀ। ਇਸ ਤੋਂ ਪਹਿਲਾਂ ਹੋਇਆ ਨਿਰੰਕਾਰੀ ਕਾਂਡ ਵੀ ਬਾਦਲ ਦੀ ਹੀ ਦੇਣ ਸੀ। ਉਨ੍ਹਾਂ ਇਹ ਵੀ ਕਿਹਾ ਕਿ ਜਦ ਵੀ ਅਕਾਲੀ ਦਲ ਸੱਤਾ ਤੋਂ ਬਾਹਰ ਹੁੰਦਾ ਹੈ, ਉਦੋਂ ਹੀ ਉਨ੍ਹਾਂ ਨੂੰ ਲੋਕ ਹਿੱਤ ਯਾਦ ਆਉਂਦੇ ਹਨ। ਸ.ਰੰਧਾਵਾ ਨੇ ਕਿਹਾ ਕਿ ਅਕਾਲੀ ਦਲ ਨੂੰ ਆਪਣੀ ਹਾਰ ਬਰਦਾਸ਼ਤ ਨਹੀਂ ਹੋ ਰਹੀ ਅਤੇ ਉਹ ਕਾਂਗਰਸ 'ਤੇ ਧੱਕੇਸ਼ਾਹੀ ਦੇ ਦੋਸ਼ ਲਗਾ ਰਹੇ ਹਨ ਪਰ ਉਹ ਅਪਣਾ ਪਿਛਲਾ 10 ਸਾਲ ਦਾ ਸਮਾਂ ਸ਼ਾਇਦ ਭੁੱਲ ਗਏ ਕਿ ਅਕਾਲੀ ਆਗੂਆਂ ਨੇ ਕਿਸ ਤਰ੍ਹਾਂ ਕਾਂਗਰਸੀ ਵਰਕਰਾਂ 'ਤੇ ਤਸ਼ੱਦਦ ਕੀਤਾ ਸੀ।

ਉਨ੍ਹਾਂ ਅਕਾਲੀ ਦਲ ਨੂੰ ਨਸੀਹਤ ਦਿੱਤੀ ਕਿ ਦੂਜਿਆਂ 'ਤੇ ਦੋਸ਼ ਮੜਨ ਦੀ ਬਜਾਏ ਆਪਣੀ ਹਾਰ ਨੂੰ ਕਬੂਲ ਕਰਨਾ ਚਾਹੀਦਾ ਹੈ। ਉਨ੍ਹਾ ਦੱਸਿਆ ਕਿ 7 ਅਕਤੂਬਰ ਨੂੰ ਕਾਂਗਰਸ ਲੰਬੀ ਹਲਕੇ ਦੇ ਕਿੱਲਿਆਂਵਾਲੀ ਵਿੱਚ ਵੱਡੀ ਰੈਲੀ ਕਰੇਗੀ ਅਤੇ ਇਹ ਰੈਲੀ ਅਕਾਲੀ ਦਲ ਦੇ ਸਾਰੇ ਭਰਮ ਭੁਲੇਖੇ ਦੂਰ ਕਰ ਦੇਵੇਗੀ । ਇਸ ਮੌਕੇ ਰਾਜਾ ਵੜਿੰਗ, ਕੈਪਟਨ ਸੰਦੀਪ ਸੰਧੂ ਅਤੇ ਕਾਂਗਰਸ ਦੇ ਗਿੱਦੜਬਾਹਾ ਹਲਕੇ ਦੇ 4 ਜ਼ਿਲ੍ਹਾ ਪ੍ਰੀਸ਼ਦ ਅਤੇ 22 ਬਲਾਕ ਸੰਮਤੀ ਮੈਂਬਰਾਂ ਸਮੇਤ ਵੱਡੀ ਗਿਣਤੀ ਪਾਰਟੀ ਵਰਕਰ ਹਾਜ਼ਰ ਸਨ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM
Advertisement